ਫਗਵਾੜਾ ਬੱਸ ਸਟੈਂਡ ਪੁਲ ਉੱਪਰ ਵਾਪਰਿਆ ਭਿਆਨਕ ਸੜਕ ਹਾਦਸਾ, ਅੱਠ ਸਾਲਾਂ ਬੱਚੇ ਦੀ ਹੋਈ ਦਰਦਨਾਕ ਮੌਤ
ਫਗਵਾੜਾ ਬੱਸ ਸਟੈਂਡ ਪੁਲ ਉੱਪਰ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਗਈ। ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ 108 ਐਬੂਲੇਂਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਲ ਆਈ ਸੀ ਕਿ ਬੱਸ ਸਟੈਂਡ ਕੋਲ ਪੁਲ ਉੱਪਰ ਐਕਸੀਡੈਂਟ ਹੋਇਆ ਹੈ।
Publish Date: Tue, 14 Oct 2025 12:34 PM (IST)
Updated Date: Tue, 14 Oct 2025 12:47 PM (IST)
ਹਰਮੇਸ਼ ਸਰੋਆ, ਪੰਜਾਬੀ ਜਾਗਰਣ, ਫਗਵਾੜਾ : ਫਗਵਾੜਾ ਬੱਸ ਸਟੈਂਡ ਪੁਲ ਉੱਪਰ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਗਈ। ਸਾਰੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ 108 ਐਬੂਲੇਂਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਲ ਆਈ ਸੀ ਕਿ ਬੱਸ ਸਟੈਂਡ ਕੋਲ ਪੁਲ ਉੱਪਰ ਐਕਸੀਡੈਂਟ ਹੋਇਆ ਹੈ। ਇਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਰੋਡ 'ਤੇ ਇੱਕ ਬੱਚਾ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਿਆ ਸੀ, ਜਿਸ ਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਦੱਸਿਆ ਜਾ ਰਿਹਾ ਹੈ ਮ੍ਰਿਤਕ ਬੱਚੇ ਦੀ ਪਹਿਚਾਣ ਰਣਵੀਰ ਵਜੋਂ ਹੋਈ ਹੈ ਜੋਂ ਕਿ ਆਪਣੇ ਮਾਤਾ-ਪਿਤਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਉਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਬੱਚੇ ਦੀ ਮੌਤ ਗਈ। ਸਿਵਲ ਹਸਪਤਾਲ 'ਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਕਸ਼ਿਸ਼ ਢੀਂਗਰਾ ਨੇ ਦੱਸਿਆ ਕਿ ਡਿਊਟੀ ਦੌਰਾਨ ਸੜਕ ਹਾਦਸੇ ਦਾ ਸ਼ਿਕਾਰ ਬੱਚੇ ਨੂੰ ਲਿਆਂਦਾ ਗਿਆ, ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
ਡਾਕਟਰ ਦੇ ਦੱਸਣ ਮੁਤਾਬਕ ਮ੍ਰਿਤਕ ਦੀ ਪਹਿਚਾਣ ਰਣਬੀਰ ਵਾਸੀ ਪਿੰਡ ਜਮਾਲਪੁਰ ਵਜੋਂ ਹੋਈ। ਉਨ੍ਹਾਂ ਵਲੋਂ ਇਸ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ।