'ਆਪ' ਨੇ ਬਦਲਿਆ ਫਗਵਾੜਾ ਦਾ ਹਲਕਾ ਇੰਚਾਰਜ, ਹੁਣ MP ਡਾ. ਰਾਜ ਕੁਮਾਰ ਚੱਬੇਵਾਲ ਸੰਭਾਲਣਗੇ ਕਮਾਨ
ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਦੇ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਵਿੱਚ ਤਬਦੀਲੀ ਕੀਤੀ ਗਈ ਹੈ। ਪਾਰਟੀ ਨੇ ਹਰਨੂਰ ਹਰਜੀਮਾਨ ਦੀ ਥਾਂ ਐੱਮਪੀ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।
Publish Date: Fri, 22 May 2026 04:51 PM (IST)
Updated Date: Fri, 22 May 2026 04:55 PM (IST)
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ। ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਫਗਵਾੜਾ ਦੇ ਸੰਗਠਨਾਤਮਕ ਢਾਂਚੇ ਵਿੱਚ ਵੱਡਾ ਬਦਲਾਅ ਕਰਦਿਆਂ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਵਿੱਚ ਤਬਦੀਲੀ ਕੀਤੀ ਗਈ ਹੈ। ਪਾਰਟੀ ਨੇ ਹਰਨੂਰ ਹਰਜੀਮਾਨ ਦੀ ਥਾਂ ਐੱਮਪੀ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।
ਪਾਰਟੀ ਹਾਈਕਮਾਂਡ ਵੱਲੋਂ ਜਾਰੀ ਕੀਤੇ ਗਏ ਫੈਸਲੇ ਅਨੁਸਾਰ ਡਾਕਟਰ ਚੱਬੇਵਾਲ ਹੁਣ ਫਗਵਾੜਾ ਹਲਕੇ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਸਹਿਯੋਗ ਬਣਾਉਣ ਦੀ ਜ਼ਿੰਮੇਵਾਰੀ ਨਿਭਾਉਣਗੇ। ਇਸ ਨਿਯੁਕਤੀ ਤੋਂ ਬਾਅਦ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਦੇਖਿਆ ਜਾ ਰਿਹਾ ਹੈ।