‘ਆਪ’ ਵਿਕਾਸ ਕਾਰਜ ਕਰਵਾ ਰਹੀ : ਐਡਵੋਕੇਟ ਚੰਦੀ
ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉਪਰ ਉੱਠ ਕੇ ਵਿਕਾਸ ਕਾਰਜ ਕਰਵਾ ਰਹੀ ਹੈ : ਐਡਵੋਕੇਟ ਚੰਦੀ
Publish Date: Fri, 24 Apr 2026 08:47 PM (IST)
Updated Date: Fri, 24 Apr 2026 08:49 PM (IST)
- ਸਾਬਕਾ ਕੌਂਸਲਰ ਅਵਤਾਰ ਸਿੰਘ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਹਲਕੇ ਦੇ ਵਾਰਡ ਨੰ 9 ਤੋਂ ਸਾਬਕਾ ਕੌਂਸਲਰ ਅਵਤਾਰ ਸਿੰਘ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਇਤਿਹਾਸਕ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ, ਜਿਨ੍ਹਾਂ ਦਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੇ ਵੱਲੋਂ ਸਿਰੋਪਾਓ ਭੇਟ ਕਰ ਕੇ ਸਨਮਾਨ ਕੀਤਾ ਗਿਆ ਅਤੇ ਪਾਰਟੀ ਵਿਚ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ।
ਇਸ ਮੌਕੇ ਸਾਬਕਾ ਕੌਂਸ਼ਲਰ ਅਵਤਾਰ ਸਿੰਘ ਨੇ ਕਿਹਾ ਕਿ ਹਲਕਾ ਇੰਚਾਰਜ ਐਡਵੋਕੇਟ ਚੰਦੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਗ੍ਰਾਫ ਦਿਨੋਂ-ਦਿਨ ਉੱਪਰ ਵੱਲ ਜਾ ਰਿਹਾ ਹੈ ਅਤੇ ਐਡਵੋਕੇਟ ਚੰਦੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਲਗਨ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਚੰਦੀ ਨੇ ‘ਆਪ’ ’ਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਨੂੰ ਪਛਾੜ ਕੇ ਰੱਖ ਦਿੱਤਾ ਗਿਆ ਸੀ ਅਤੇ ਹੁਣ ‘ਆਪ’ ਦੀ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕੀਤੇ ਗਏ ਲੋਕ ਪੱਖੀ ਕੰਮਾਂ ਤੋਂ ਹਰ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਰਾਜਨੀਤੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕਰਵਾ ਰਹੀ ਹੈ।