ਸਰਬਪੱਖੀ ਵਿਕਾਸ ਲਈ ਸੱਚੀ ਨੀਅਤ ਨਾਲ ਕੰਮ ਕਰ ਰਹੀ ‘ਆਪ’: ਚੰਦੀ
ਆਮ ਆਦਮੀ ਪਾਰਟੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੱਚੀ ਨੀਅਤ ਨਾਲ ਕੰਮ ਕਰ ਰਹੀ ਹੈ : ਐਡਵੋਕੇਟ ਚੰਦੀ
Publish Date: Sun, 15 Mar 2026 09:08 PM (IST)
Updated Date: Sun, 15 Mar 2026 09:09 PM (IST)

ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਹੋਇਆ ਵੱਡਾ ਵਾਧਾ, ਅਨੇਕਾਂ ਲੋਕ ਹੋਏ ਸ਼ਾਮਲ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ (ਆਪ) ਨੂੰ ਕਪੂਰਥਲਾ ਹਲਕੇ ਵਿਚ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਕਪੂਰਥਲਾ ਹਲਕੇ ਦੇ ਪਿੰਡ ਬੂਟਾਂ ਦੇ ਵਾਸੀ ਕਸ਼ਮੀਰ ਸਿੰਘ, ਪ੍ਰੀਤਮ ਸਿੰਘ, ਲਖਬੀਰ ਸਿੰਘ, ਬੱਗਾ ਸਿੰਘ, ਚਰਨ ਸਿੰਘ, ਕੰਸਾ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਸੁੱਖਾ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਜਗਤਾਰ ਸਿੰਘ ਨੇ ਸੂਬੇ ਦੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪਾਰਟੀ ਦਾ ਪਟਕਾ ਪਾ ਕੇ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਇਨ੍ਹਾਂ ਪਰਿਵਾਰਾਂ ਦੀ ਸ਼ਮੂਲੀਅਤ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਦੌੜ ਰਿਹਾ ਹੈ, ਜਿਸਦਾ ਲੋਕ ਵੱਡੀ ਗਿਣਤੀ ਵਿਚ ਸਮਰਥਨ ਕਰ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਲੋਕ-ਪੱਖੀ, ਇਮਾਨਦਾਰ ਤੇ ਵਿਕਾਸ ਅਧਾਰਤ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਪਾਰਟੀ ਵਿਚ ਸ਼ਾਮਲ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਭਰੋਸਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਪਾਰਟੀ ਹੀ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸੱਚੀ ਨੀਅਤ ਨਾਲ ਕੰਮ ਕਰ ਰਹੀ ਹੈ। ਅੰਤ ਵਿਚ ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ। ਐਡਵੋਕੇਟ ਚੰਦੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਵਿਚ ਕੀਤੇ ਗਏ ਇਤਿਹਾਸਕ ਕੰਮਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਨੂੰ ਕੇਂਦਰ ਵਿਚ ਰੱਖ ਕੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿਚ ਕ੍ਰਾਂਤੀ ਲਿਆਉਂਦਿਆਂ ਪੰਜਾਬ ਭਰ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਥੇ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਕਦਮ ਚੁੱਕਦਿਆਂ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈੱਸ ਤੇ ਸਕੂਲ ਆਫ਼ ਬ੍ਰਿਲੀਐਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੀ ਸੂਰਤ ਬਦਲੀ ਹੈ। ਰੋਜ਼ਗਾਰ ਦੇ ਖੇਤਰ ਵਿਚ ਸਰਕਾਰ ਵੱਲੋਂ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 600 ਯੂਨਿਟ ਮੁਫ਼ਤ ਬਿਜਲੀ, ਪਿੰਡਾਂ ਵਿਚ ਖੇਡ ਮੈਦਾਨਾਂ ਤੇ ਲਾਇਬਰੇਰੀਆਂ ਦੀ ਸਥਾਪਨਾ ਕਰਕੇ ਸੂਬਾ ਵਾਸੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਚੁੱਕੇ ਗਏ ਹਨ।