ਨਿਗਮ ਚੋਣਾਂ ਆਪ ਮਜ਼ਬੂਤੀ ਨਾਲ ਲੜੇਗੀ : ਐਡਵੋਕੇਟ ਚੰਦੀ
ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਮਜ਼ਬੂਤੀ ਨਾਲ ਮੈਦਾਨ ਵਿੱਚ ਉਤਰੇਗੀ-ਐਡਵੋਕੇਟ ਚੰਦੀ
Publish Date: Sat, 16 May 2026 08:14 PM (IST)
Updated Date: Sat, 16 May 2026 08:15 PM (IST)

--ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਚ ਮੀਟਿੰਗਾਂ ਦਾ ਆਯੋਜਨ ਕਰਕੇ ਲੋਕਾਂ ਨਾਲ ਕੀਤੇ ਜਾਂ ਰਹੇ ਸੰਪਰਕ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜਿਸਦੇ ਤਹਿਤ ਲੋਕ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਜਿਸਦੇ ਤਹਿਤ ਹਲਕੇ ਦੇ ਵਾਰਡ ਨੰਬਰ 4 ਤੋਂ ਬਲਵੀਰ ਕੁਮਾਰ ਤੇ ਉਨ੍ਹਾਂ ਦੇ ਨਾਲ ਅਮਨ ਰਾਣੀ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਵਾਰਡ ਨੰਬਰ 20 ਤੋਂ ਹਰਪ੍ਰੀਤ ਸਿੰਘ ਹੈਪੀ, ਅਮਿਤ ਕੁਮਾਰ, ਗੁਰਪ੍ਰੀਤ ਸਿੰਘ ਸੰਦੀਪ ਸਿੰਘ, ਪਰਮਿੰਦਰ ਸਿੰਘ ਬੰਟੀ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਆਪ ਦੇ ਪਰਿਵਾਰ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਵਾਰਡ ਨੰਬਰ 34 ਤੋਂ ਮੈਡਮ ਵੰਦਨਾ ਜਸਬੀਰ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਗਿੱਲ, ਸੰਦੀਪ ਕੁਮਾਰ ਅਮਰਜੀਤ, ਮਨੀ ਸਿੰਘ,ਬਲਵਿੰਦਰ ਤੇ ਵਰਿੰਦਰ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਚੰਦੀ ਨੇ ਕਿਹਾ ਕਿ ਅਸੀਂ ਇਨ੍ਹਾਂ ਦਾ ਆਪ ਪਰਿਵਾਰ ਵਿਚ ਨਿੱਘਾ ਸਵਾਗਤ ਕਰਦੇ ਹਾਂ ਤੇ ਭਰੋਸਾ ਦਿਵਾਉਂਦੇ ਹਾਂ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਤੇ ਨਗਰ ਨਿਗਮ ਚੋਣਾਂ ਵਿਚ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿਚ ਪਾਰਟੀ ਦੇ ਹੱਕ ਵਿਚ ਮਾਹੌਲ ਬਣ ਚੁੱਕਾ ਹੈ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਲੰਮੇ ਸਮੇਂ ਤੱਕ ਹਲਕੇ ਦੀ ਸੇਵਾ ਵਿਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਤੇ ਹੁਣ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਕੇ ਕਪੂਰਥਲਾ ਦੇ ਵਿਕਾਸ ਲਈ ਕੰਮ ਕਰਨਗੇ। ਐਡਵੋਕੇਟ ਚੰਦੀ ਨੇ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਤੇ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਮਜ਼ਬੂਤੀ ਨਾਲ ਲੜੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।