ਰਾਜੀਵ ਧੀਰ ‘ਆਪ’ ਦੇ ਸ਼ਹਿਰੀ ਪ੍ਰਧਾਨ ਨਿਯੁਕਤ
ਆਪ ਵੱਲੋਂ ਰਾਜੀਵ ਧੀਰ ਨੂੰ ਸੁਲਤਾਨਪੁਰ ਲੋਧੀ ਦਾ ਸ਼ਹਿਰੀ ਪ੍ਰਧਾਨ ਥਾਪਿਆ
Publish Date: Sun, 05 Oct 2025 08:28 PM (IST)
Updated Date: Mon, 06 Oct 2025 04:11 AM (IST)

ਰਾਜੀਵ ਧੀਰ ਦੀ ਨਿਯੁਕਤੀ ਤੇ ਪਾਰਟੀ ਵਰਕਰਾਂ ਵਿੱਚ ਜਸ਼ਨ ਦੀ ਲਹਿਰ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਲਾਕ ਮੁਖੀਆਂ ਦਾ ਐਲਾਨ ਕੀਤਾ। ਰਾਸ਼ਟਰੀ ਜਨਰਲ ਸਕੱਤਰ, ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ, ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਸਮਾਜ ਸੇਵਕ ਰਾਜੀਵ ਧੀਰ ਨੂੰ ਸੁਲਤਾਨਪੁਰ ਲੋਧੀ ਦਾ ਸ਼ਹਿਰੀ ਮੁਖੀ ਨਿਯੁਕਤ ਕੀਤਾ। ਇਸ ਮੌਕੇ ਨਵ-ਨਿਯੁਕਤ ਸ਼ਹਿਰੀ ਮੁਖੀ ਰਾਜੀਵ ਧੀਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ, ਰਾਜ ਸਭਾ ਮੈਂਬਰ ਸੰਦੀਪ ਪਾਠਕ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਲਈ ਪਾਰਟੀ ਸ਼ਹਿਰੀ ਖੇਤਰਾਂ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨਗਰ ਕੌਂਸਲ ਚੋਣਾਂ ਵੱਡੇ ਪੱਧਰ ਤੇ ਲੜੇਗੀ, ਆਪਣੇ ਸ਼ਹਿਰੀ ਵਰਕਰਾਂ ਨੂੰ ਇਕੱਠਾ ਕਰੇਗੀ ਅਤੇ ਜਿੱਤ ਯਕੀਨੀ ਬਣਾਏਗੀ। ਉਨ੍ਹਾਂ ਸੁਲਤਾਨਪੁਰ ਲੋਧੀ ਦੇ ਸਾਰੇ ਵਰਕਰਾਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਚੋਣਾਂ ਲੜਨ ਦੀ ਅਪੀਲ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਚੇਅਰਮੈਨ ਮੁਹੰਮਦ ਰਫੀ, ਚੇਅਰਮੈਨ ਪ੍ਰਦੀਪ ਥਿੰਦ, ਪੀਏ ਲਵਪ੍ਰੀਤ ਸਿੰਘ, ਨੀਰਜ ਭਨੋਟ, ਸਾਬਕਾ ਨਗਰ ਕੌਂਸਲ ਪ੍ਰਧਾਨ ਦਿਨੇਸ਼ ਕੁਮਾਰ ਧੀਰ, ਹਰੀਸ਼ ਪਾਲ ਨਈਅਰ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਅਕਾਸ਼ਦੀਪ ਸਿੰਘ, ਬਲਾਕ ਪ੍ਰਧਾਨ ਗੁਰਚਰਨ ਸਿੰਘ ਬਿੱਟੂ ਜੈਨਪੁਰ, ਬਲਦੇਵ ਸਿੰਘ ਮੰਗਾ ਤੇ ਨੰਬਰਦਾਰ ਜਤਿੰਦਰਜੀਤ ਸਿੰਘ ਨੇ ਨਵ-ਨਿਯੁਕਤ ਨਗਰ ਕੌਂਸਲ ਪ੍ਰਧਾਨ ਰਾਜੀਵ ਧੀਰ ਨੂੰ ਵਧਾਈ ਦਿੱਤੀ। ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰਾਜੀਵ ਧੀਰ ਦੀ ਨਗਰ ਕੌਂਸਲ ਪ੍ਰਧਾਨ ਵਜੋਂ ਨਿਯੁਕਤੀ ਨੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰ ਦਿੱਤਾ ਹੈ, ਅਤੇ ਉਨ੍ਹਾਂ ਵਿੱਚ ਖੁਸ਼ੀ ਦੀ ਲਹਿਰ ਹੈ।