ਆਪ ਮੁੜ ਭਾਰੀ ਬਹੁਮਤ ਨਾਲ ਸੱਤਾ ’ਚ ਆਵੇਗੀ : ਐਡਵੋਕੇਟ ਚੰਦੀ
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਆਪ ਮੁੜ ਭਾਰੀ ਬਹੁਮਤ ਨਾਲ ਸੱਤਾ ’ਚ ਆਵੇਗੀ : ਐਡਵੋਕੇਟ ਚੰਦੀ
Publish Date: Tue, 19 May 2026 09:30 PM (IST)
Updated Date: Tue, 19 May 2026 09:34 PM (IST)

ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਕੀਤਾ ਸਨਮਾਨ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਪੰਜਾਬ ਅੰਦਰ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਾ ਹੈ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਅੱਜ ਕਪੂਰਥਲਾ ਹਲਕਾ ਦੇ ਵਾਰਡ ਨੰਬਰ 50 ਤੋਂ ਰਵਿੰਦਰ ਕੁਮਾਰ, ਅਰੁਣ ਗੁਪਤਾ, ਅਰਪਨਾ ਅਗਰਵਾਲ ਨੇ ਆਪਣੇ ਅਨੇਕਾਂ ਸਾਥੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਖੇ ਕਰਵਾਏ ਕੰਮਾਂ, ਪੰਜਾਬ ਚੋਣਾਂ ਵਿਚ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਤੇ ਹਲਕਾ ਕਪੂਰਥਲਾ ਦੇ ਹਲਕਾ ਇੰਚਾਰਜ ਵੱਲੋਂ ਲੋਕਾਂ ਦੇ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਆਪ ਪਾਰਟੀ ਵਿਚ ਸ਼ਾਮਲ ਹੋਏ। ਇਨ੍ਹਾਂ ਸ਼ਾਮਲ ਹੋਏ ਸਾਥੀਆਂ ਨੂੰ ਤਹਿ ਦਿਲੋਂ ਜੀ ਆਇਆਂ ਆਖਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸੂਬੇ ਅੰਦਰ ਦੂਸਰੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁਕੇ ਹਨ ਤੇ ਪਾਰਟੀ ਵੱਲੋਂ ਜਿਹੜੀਆਂ ਗਾਰੰਟੀਆਂ ਜਾਂ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ ਉਹ ਪੂਰੇ ਕੀਤੇ ਗਏ ਹਨ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਐਡਵੋਕੇਟ ਚੰਦੀ ਨੇ ਕਿਹਾ ਕਿ ਹਰੇਕ ਆਗੂ ਤੇ ਵਰਕਰ ਨੂੰ ਪਾਰਟੀ ਵਿਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਤੇ ਜਿਸ ਵਿਸ਼ਵਾਸ ਨਾਲ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ, ਉਹ ਵਿਸ਼ਵਾਸ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਹਲਕਾ ਵਾਸੀ ਆਮ ਆਦਮੀ ਪਾਰਟੀਆਂ ਦੀਆਂ ਵਿਕਾਸ ਪੱਖੀ ਨੀਤੀਆਂ ਤੋਂ ਖੁਸ਼ ਹਨ, ਜਿਸ ਕਾਰਨ ਆਪ ਦਾ ਖੇਮਾ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਮੁੜ ਭਾਰੀ ਬਹੁਮਤ ਨਾਲ ਸੱਤਾ ਵਿਚ ਆਵੇਗੀ।