ਆਪ ਜਿੱਤੇਗੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ : ਐਡ. ਚੰਦੀ
ਜ਼ਿਲ੍ਹਾ ਪਰਿਸ਼ਦ ਚੋਣਾਂ ਆਪ ਜਿੱਤੇਗੀ : ਐਡਵੋਕੇਟ ਚੰਦੀ
Publish Date: Thu, 04 Dec 2025 09:47 PM (IST)
Updated Date: Thu, 04 Dec 2025 09:50 PM (IST)
ਬਲਾਕ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੇ ਭਰੇ ਫਾਰਮ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਵਿਧਾਨ ਸਭਾ ਹਲਕਾ ਕਪੂਰਥਲਾ ਵਿਖੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਚੌਥੇ ਦਿਨ ਆਦਮੀ ਪਾਰਟੀ ਦੀ ਉਮੀਦਵਾਰ ਰਣਜੀਤ ਕੌਰ ਨੇ ਰਿਟਰਨਿੰਗ ਅਫਸਰ ਕਮ ਐੱਸਡੀਐੱਮ ਕਪੂਰਥਲਾ ਕੋਲ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਐਡ. ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੂਰੀ ਮਜ਼ਬੂਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਇਨ੍ਹਾਂ ਚੋਣਾਂ ’ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਕੰਮਾਂ ਦੇ ਆਧਾਰ ’ਤੇ ਲੜਕੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪਿੰਡਾਂ ਦੀਆਂ ਮੀਟਿੰਗਾਂ ਵਿਚ ਲੋਕਾਂ ਵੱਲੋਂ ਚੁੱਕੇ ਜਾਂਦੇ ਮਸਲਿਆਂ ਨੂੰ ਉਹ ਹਾਈ ਕਮਾਂਡ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਯਤਨ ਕਰਨਗੇ।