‘ਆਪ’ ਦੇ ਹਲਕਾ ਯੂਥ ਪ੍ਰਧਾਨ ਕਾਂਗਰਸ ਪਾਰਟੀ ’ਚ ਸ਼ਾਮਲ
‘ਆਪ’ ਦੇ ਹਲਕਾ ਯੂਥ ਪ੍ਰਧਾਨ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ
Publish Date: Sun, 03 May 2026 09:19 PM (IST)
Updated Date: Sun, 03 May 2026 09:20 PM (IST)

ਮਿਹਨਤੀ ਨੌਜਵਾਨ ਆਗੂਆਂ ਨੂੰ ਪਾਰਟੀ ’ਚ ਬਹੁਤ ਸਤਿਕਾਰ ਦਿੱਤਾ ਜਾਵੇਗਾ : ਵਿਧਾਇਕ ਰਾਣਾ ਗੁਰਜੀਤ ਸਿੰਘ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਹਿਗਲ ਆਪਣੇ ਸਾਥੀਆਂ ਸਮੇਤ ਸਥਾਨਕ ਏਕਤਾ ਭਵਨ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਨੌਜਵਾਨ ਆਗੂਆਂ ਨੂੰ ਕਾਂਗਰਸ ਪਾਰਟੀ ਵਿਚ ਬਹੁਤ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਪਾਰਟੀ ਦੇ ਹਰ ਵਰਗ ਦੇ ਲੋਕਾਂ ਨੂੰ ਪੂਰਾ ਸਤਿਕਾਰ ਦਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ, ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਲਈ ਅੱਗੇ ਆ ਰਹੇ ਹਨ, ਕਿਉਂਕਿ ਸੂਬੇ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਈ ਵਿਕਾਸ ਨਹੀਂ ਕੀਤਾ ਹੈ, ਜਿਸ ਕਾਰਨ ਲੋਕਾਂ ਵਿਚ ਗੁੱਸਾ ਹੈ। ਉਨ੍ਹਾਂ ਕਿਹਾ ਕਿ ਜਸਪ੍ਰੀਤ ਸਹਿਗਲ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪਾਰਟੀ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਹਨ। ਜਸਪ੍ਰੀਤ ਸਿੰਘ ਸਹਿਗਲ ਨੇ ਕਿਹਾ ਕਿ ਉਹ ਮਿਹਨਤ ਨਾਲ ਕੰਮ ਕਰਨਗੇ ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਤਰਜੀਹ ਦੇਣਗੇ। ਸਮਾਗਮ ਵਿਚ ਵਿਧਾਇਕ ਰਾਣਾ ਨੇ ਜਸਪ੍ਰੀਤ ਸਹਿਗਲ ਨੂੰ ਹਾਰ ਤੇ ਪਾਰਟੀ ਪੱਗ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਦੀਪਕ ਸਲਵਾਨ, ਦਿਹਾਤੀ ਪ੍ਰਧਾਨ ਮਨਿੰਦਰਪਾਲ ਸਿੰਘ ਮੰਨਾ, ਜਗਜੀਤ ਸਿੰਘ ਔਜਲਾ, ਅਜਮੇਰ ਸਿੰਘ ਸੰਨੀ ਬੱਲ, ਕੁਲਦੀਪ ਸਿੰਘ, ਹਰਸਿਮਰਨਜੀਤ ਸਿੰਘ ਪ੍ਰਿੰਸ, ਨਰੈਣ ਵਸ਼ਿਸ਼ਟ, ਜਸਵੰਤ ਸਿੰਘ ਲਾਡੀ, ਐਡਵੋਕੇਟ ਹਰਵੀਰ ਢਿੱਲੋਂ, ਅਜਾਨ ਸਿੰਘ, ਸੰਦੀਪ ਸਹਿਗਲ, ਬਬਲੂ ਸਿੰਘ ਪੰਚ, ਅਰਮਾਨ ਸਿੰਘ ਵਲੰਸੀਆਂ, ਕਾਂਵੜ ਸਰਪੰਚ, ਰੁਪਿੰਦਰ, ਅਮਨਦੀਪ ਸਿੰਘ, ਬਲਵਿੰਦਰ ਕੌਰ, ਮਨਜੀਤ ਕੌਰ, ਮੱਖਣ ਸਿੰਘ, ਸੁਬੇਗ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਕੈਪਟਨ ਲਾਲ ਸਿੰਘ, ਸਵਰਨ ਸਿੰਘ, ਜਰਨੈਲ ਸਿੰਘ, ਸੰਦੀਪ ਸਿੰਘ, ਸੰਜੀਵ ਕੁਮਾਰ, ਹਰਪ੍ਰੀਤ ਠਾਕੁਰ, ਜਗਜੀਤ ਸਿੰਘ, ਰੁਪਿੰਦਰ ਸਿੰਘ, ਸ਼ਿਵਾਨੀ ਅਰੋੜਾ, ਜਗਜੀਤ ਕੌਰ, ਮਨਜੀਤ ਕੌਰ, ਗੁਰਿੰਦਰ ਕੌਰ, ਗੁਰਵਿੰਦਰ ਕੌਰ ਪਾਰਟੀ ਆਗੂ ਹਾਜ਼ਰ ਸਨ।