ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਦੀ ਮੌਤ
ਸੰਵਾਦ ਸੂਤਰ, ਜਾਗਰਣਕਪੂਰਥਲਾ :
Publish Date: Fri, 09 Jan 2026 09:10 PM (IST)
Updated Date: Fri, 09 Jan 2026 09:12 PM (IST)
ਸੰਵਾਦ ਸੂਤਰ, ਜਾਗਰਣ ਕਪੂਰਥਲਾ : ਸ੍ਰੀ ਗੋਇੰਦਵਾਲ ਸਾਹਿਬ ਮਾਰਗ ’ਤੇ ਪਿੰਡ ਭਵਾਨੀ ਪੁਰ ਦੇ ਨੇੜੇ ਵੀਰਵਾਰ ਸ਼ਾਮ ਇਕ ਦਰਦਨਾਕ ਸੜਕ ਹਾਦਸੇ ’ਚ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਭਵਾਨੀ ਪੁਰ ਵਾਸੀ 44 ਸਾਲਾ ਸੋਨੂੰ ਪੁੱਤਰ ਬਚਨਾ ਰੋਜ਼ ਵਾਂਗ ਸੈਰ ਲਈ ਘਰ ਤੋਂ ਨਿਕਲਿਆ ਸੀ। ਸੈਰ ਕਰਦੇ ਹੋਏ ਜਦ ਉਹ ਸ੍ਰੀ ਗੋਇੰਦਵਾਲ ਸਾਹਿਬ ਰੋਡ ’ਤੇ ਪਹੁੰਚਿਆ ਤਾਂ ਸੜਕ ਕੰਢੇ ਹਨੇਰਾ ਹੋਣ ਦੇ ਕਾਰਨ ਇਕ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਸੋਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਮੌਕੇ ’ਤੇ ਲੰਘ ਰਹੇ ਰਾਹਗੀਰਾਂ ਨੇ ਤੁਰੰਤ 108 ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ, ਜਿਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਮ੍ਰਿਤਕ ਦਾ ਮਾਂ ਸੱਤੋ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਬੇਟਾ ਰੋਜ਼ ਸੈਰ ਲਈ ਜਾਂਦਾ ਸੀ ਤੇ ਵੀਰਵਾਰ ਨੂੰ ਵੀ ਇਸ ਦੌਰਾਨ ਹਾਦਸਾ ਹੋਇਆ। ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਬੀਐੱਨਐੱਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਕਪੂਰਥਲਾ ’ਚ ਕਰਵਾਉਣ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਫਰਾਰ ਵਾਹਨ ਚਾਲਕ ਦੀ ਭਾਲ ਕਰ ਰਹੀ ਹੈ।