ਦੋ ਗੱਡੀਆਂ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖ਼ਮੀ
ਸੰਵਾਦ ਸਹਿਯੋਗੀ, ਜਾਗਰਣਫਗਵਾੜਾ :
Publish Date: Sat, 24 Jan 2026 09:42 PM (IST)
Updated Date: Sat, 24 Jan 2026 09:46 PM (IST)
ਸੰਵਾਦ ਸਹਿਯੋਗੀ, ਜਾਗਰਣ ਫਗਵਾੜਾ : ਫਗਵਾੜਾ-ਜਲੰਧਰ ਨੈਸ਼ਨਲ ਹਾਈਵੇ ’ਤੇ ਦੋ ਗੱਡੀਆਂ ਦੀ ਆਪਸ ’ਚ ਹੋਈ ਟੱਕਰ ’ਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮੀ ਵਿਅਕਤੀ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਉੱਧਰ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਮਾਨ ਦੇ ਰੂਪ ’ਚ ਹੋਈ ਹੈ, ਜੋ ਰਾਜਸਥਾਨ ਦੇ ਜੈਪੁਰ ਦਾ ਰਹਿਣ ਵਾਲਾ ਸੀ ਤੇ ਗੱਡੀ ’ਤੇ ਸ੍ਰੀਨਗਰ ਜਾ ਰਿਹਾ ਸੀ। ਰਾਹਗੀਰਾਂ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਕਈ ਵਾਰ ਹਵਾ ’ਚ ਪਲਟੀ। ਪੁਲਿਸ ਮੌਕੇ ’ਤੇ ਜਾਂਚ ਕਰ ਰਹੀ ਹੈ।