ਕਾਰ ਤੇ ਬਾਈਕ ਵਿਚਾਲੇ ਟੱਕਰ, ਦੋ ਦੀ ਮੌਤ
ਕਾਰ ਚਾਲਕ ਮਹਿਲਾ ਵਿਰੁੱਧ
Publish Date: Thu, 19 Mar 2026 10:00 PM (IST)
Updated Date: Thu, 19 Mar 2026 10:04 PM (IST)

ਕਾਰ ਚਾਲਕ ਮਹਿਲਾ ਵਿਰੁੱਧ ਕੇਸ ਦਰਜ ਜਾਸੰ, ਭੁਲੱਥ : ਭੁਲੱਥ ਦੇ ਨੇੜਲੇ ਪਿੰਡ ਜੋਗਿੰਦਰ ਨਗਰ ਕੋਲ ਵੀਰਵਾਰ ਸਵੇਰੇ ਕਾਰ ਤੇ ਬਾਈਕ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਬਾਈਕ ਸਵਾਰ ਦੋ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਮ੍ਰਿਤਕ ਆਪਸ ’ਚ ਰਿਸ਼ਤੇਦਾਰ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਕਾਰ ਚਾਲਕ ਮਹਿਲਾ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਜਾਣ ਨਹੀਂ ਦਿੱਤਾ। ਥਾਣਾ ਭੁਲੱਥ ਦੀ ਪੁਲਿਸ ਨੇ ਮਹਿਲਾ ਚਾਲਕ ਵਿਰੁੱਧ ਕੇਸ ਦਰਜ ਕਰਕੇ ਦੋਵੇਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਭਟਨੂਰਾ ਕਲਾਂ ਦੇ ਵਾਸੀ ਜੋਗਿੰਦਰ ਸਿੰਘ (55)ਪੁੱਤਰ ਤਾਰਾ ਸਿੰਘ ਤੇ ਪਿੰਡ ਬਜਾਜਾ ਵਾਸੀ ਨਿਰਮਲ ਸਿੰਘ (50) ਪੁੱਤਰ ਮੰਗਲ ਸਿੰਘ ਬਾਈਕ ’ਤੇ ਮੱਸਿਆ ਦੇ ਦਿਨ ਗੁਰਦੁਆਰਾ ਬਾਬਾ ਬਕਾਲ ਸਾਹਬ ’ਚ ਮੱਥਾ ਟੇਕਨ ਜਾ ਰਹੇ ਸਨ। ਜਦ ਉਹ ਪਿੰਡ ਜੋਗਿੰਦਰ ਨਗਰ ਕੋਲ ਪਹੁੰਚੇ ਤਾਂ ਇਕ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਦੌਰਾਨ ਦੋਵੇਂ ਬਾਈਕ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੋਵੇਂ ਮ੍ਰਿਤਕ ਆਪਸ ’ਚ ਰਿਸ਼ਤੇਦਾਰ ਦੱਸੇ ਜਾ ਰਹੇ ਹਨ। ਲੋਕਾਂ ਨੇ ਦੱਸਿਆ ਕਿ ਕਾਰ ਚਲਾਉਣ ਵਾਲੀ ਮਹਿਲਾ ਡਰਾਈਵਿੰਗ ਦੀ ਟ੍ਰੇਨਿੰਗ ਲੈ ਰਹੀ ਸੀ। ਹਾਦਸੇ ਤੋਂ ਬਾਅਦ ਉਸ ਨੇ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਭੱਜਣ ਨਹੀਂ ਦਿੱਤਾ। ਉੱਧਰ ਡੀਐੱਸਪੀ ਭੁਲੱਥ ਕਰਨੈਲ ਸਿੰਘ ਤੇ ਥਾਣਾ ਭੁਲੱਥ ਦੇ ਐੱਸਐੱਚਓ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਕਾਰ ਚਾਲਕ ਮਹਿਲਾ ਖੁਸ਼ਪ੍ਰੀਤ ਕੌਰ ਵਾਸੀ ਕਾਮਰਾਏ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।