ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਨਤੀਜਾ ਸ਼ਾਨਦਾਰ ਰਿਹਾ
ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Thu, 14 May 2026 09:02 PM (IST)
Updated Date: Thu, 14 May 2026 09:03 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਕਲਾਸ ਦੇ ਨਤੀਜਿਆ ਵਿਚੋਂ ਅਕਾਲ ਅਕੈਡਮੀ ਇੰਟਰਨੈਸ਼ਨਲ ਦਾ ਨਤੀਜਾ ਸ਼ਾਨਦਾਰ ਰਿਹਾ। ਆਰਟਸ, ਕਾਮਰਸ, ਮੈਡੀਕਲ, ਨਾਨ ਮੈਡੀਕਲ ਵਿਚੋਂ ਬੱਚਿਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਕਲਾਸ ਪਾਸ ਕੀਤੀ। ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਦੇ ਕੁੱਲ 199 ਵਿਦਿਆਰਥੀਆਂ ਨੇ ਭਾਗ ਲਿਆ। ਨਾਨ ਮੈਡੀਕਲ ਗਰੁੱਪ ਵਿਚੋਂ ਜਸ਼ਨਪ੍ਰੀਤ ਨੇ 94.2% ਅੰਕ ਪ੍ਰਾਪਤ ਕਰਕੇ ਪਹਿਲਾ, ਰੇਬਨਪ੍ਰੀਤ ਥਿੰਦ ਨੇ 93.4% ਅੰਕ ਪ੍ਰਾਪਤ ਕਰਕੇ ਦੂਜਾ, ਗਗਨਦੀਪ ਤੇ ਸੁਖਮਨਜੀਤ ਚੌਹਾਨ ਨੇ 91.4% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਮੈਡੀਕਲ ਗਰੁੱਪ ਵਿਚੋਂ ਅਮਨਦੀਪ ਕੌਰ ਨੇ 93.6% ਅੰਕ ਪ੍ਰਾਪਤ ਕਰਕੇ ਪਹਿਲਾ, ਮਨਪ੍ਰੀਤ ਕੌਰ ਨੇ 93.4% ਅੰਕ ਪ੍ਰਾਪਤ ਕਰਕੇ ਦੂਜਾ, ਹਰਲੀਨ ਕੌਰ ਤੇ ਅਨਮੋਲਪ੍ਰੀਤ ਕੌਰ ਨੇ 92.6 % ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਕਾਮਰਸ ਗਰੁੱਪ ਵਿਚੋਂ ਹਰਨੂਰ ਕੌਰ ਨੇ 93.6% ਅੰਕ ਪ੍ਰਾਪਤ ਕਰਕੇ ਪਹਿਲਾ, ਗੁਰਲੀਨ ਕੌਰ ਤੇ ਜਸਕਰਨ ਸਿੰਘ ਨੇ 92.6% ਅੰਕ ਪ੍ਰਾਪਤ ਕਰਕੇ ਦੂਜਾ ਤੇ ਮਨਪ੍ਰੀਤ ਕੌਰ ਨੇ 92.2% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਆਰਟਸ ਗਰੁੱਪ ’ਚ ਸਰਬਜੋਤ ਕੌਰ ਨੇ 89.6% ਅੰਕ ਹਾਸਲ ਕਰਕੇ ਪਹਿਲਾ, ਅਨੂਰੀਤ ਕੌਰ ਨੇ 87.2% ਅੰਕ ਪ੍ਰਾਪਤ ਕਰਕੇ ਦੂਜਾ ਤੇ ਨਿਖਿਲ ਜੋਸ਼ੀ ਨੇ 85.6% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਲਗਭਗ 30 ਬੱਚਿਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਕਾਮਰਸ ਗਰੁੱਪ ਵਿਚੋਂ ਹਰਨੂਰ ਕੌਰ ਤੇ ਮਨਪ੍ਰੀਤ ਕੌਰ ਨੇ ਈ-ਬਿਜ਼ਨੈੱਸ ਵਿਚੋਂ 100 ਅੰਕ ਹਾਸਲ ਕੀਤੇ, ਨਾਨ ਮੈਡੀਕਲ ਗਰੁੱਪ ਵਿਚੋਂ ਗਗਨਦੀਪ ਨੇ ਕਮਿਸਟਰੀ ਵਿਚੋਂ 100 ਅੰਕ ਹਾਸਲ ਕੀਤੇ। ਇਸ ਤੋਂ ਇਲਾਵਾ ਮੈਡੀਕਲ ਦੇ ਲਗਭਗ 10 ਬੱਚਿਆਂ ਨੇ ਕੈਮਿਸਟਰੀ ਵਿਚੋਂ 99 ਅੰਕ ਤੇ 3 ਬੱਚਿਆਂ ਨੇ ਬਾਇਓ ਵਿਚੋਂ 99 ਅੰਕ ਹਾਸਲ ਕੀਤੇ। ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਬੱਚਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਪ੍ਰਿੰਸੀਪਲ ਮੈਡਮ ਗਗਨਦੀਪ ਕੌਰ ਤੇ ਸਮੂਹ ਸਟਾਫ਼ ਨੂੰ ਵੀ ਵਧਾਈ ਦਿੱਤੀ।