ਅਕਾਲ ਗਲੈਕਸੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਅਕਾਲ ਗਲੈਕਸੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Wed, 13 May 2026 08:31 PM (IST)
Updated Date: Wed, 13 May 2026 08:33 PM (IST)

ਵਿਦਿਆਰਥੀਆਂ ਨੇ ਬੋਰਡ ਦੇ ਨਤੀਜਿਆਂ ਵਿੱਚ ਮਾਰੀਆਂ ਮੱਲ੍ਹਾਂ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੀਬੀਐੱਸਈ ਬੋਰਡ ਨਵੀਂ ਦਿੱਲੀ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ, ਜਿਸ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ 12ਵੀਂ ਕਲਾਸ ਦੇ 131 ਵਿਦਿਆਰਥੀਆਂ, ਜੋ ਵੱਖ-ਵੱਖ ਵਿਸ਼ਿਆਂ ਦੀ ਪ੍ਰੀਖਿਆ ਚ ਬੈਠੇ ਸਨ, ਦਾ ਨਤੀਜਾ ਸ਼ਾਨਦਾਰ ਰਿਹਾ। ਨਵਜੋਤ ਕੌਰ ਨੇ ਆਰਟਸ ਵਿਸ਼ੇ ਵਿੱਚੋਂ 96% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 08 ਵਿਦਿਆਰਥੀਆਂ ਨੇ 95% ਅੰਕ, 27 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਅਤੇ 57 ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਬਾਰ੍ਹਵੀਂ ਕਲਾਸ ਪਾਸ ਕੀਤੀ। ਪੂਰੇ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਦੇ ਨਾਲ ਹੀ ਬਲਾਕ ਸੁਲਤਾਨਪੁਰ ਲੋਧੀ ’ਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰ ਕੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਇਲਾਕੇ ਵਿਚ ਰੋਸ਼ਨ ਕੀਤਾ। ਪ੍ਰਿੰਸੀਪਲ ਮੈਡਮ ਮੋਨਾ ਘਈ ਵੱਲੋਂ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਦੱਸਿਆ ਕਿ ਬਾਰਵੀਂ ਕਲਾਸ ਦੀ ਵਿਦਿਆਰਥਣ ਨਵਜੋਤ ਕੌਰ ਨੇ 96% ਅੰਕ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਮ ਪੂਰੇ ਇਲਾਕੇ ਵਿੱਚ ਰੋਸ਼ਨ ਕੀਤਾ। ਪ੍ਰਿੰਸੀਪਲ ਮੈਡਮ ਵੱਲੋਂ ਨਵਜੋਤ ਕੌਰ ਤੇ ਉਸਦੇ ਮਾਪਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। 10+2 ਆਰਟਸ ਵਿੱਚੋਂ ਨਵਜੋਤ ਕੌਰ ਨੇ 96% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਜਸਮੀਤ ਕੌਰ ਨੇ 95.2% ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਮੁਸਕਾਨਦੀਪ ਕੌਰ ਤੇ ਕੋਮਲਪ੍ਰੀਤ ਕੌਰ ਨੇ 95% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਮਰਸ ’ਚੋਂ ਮਨਪ੍ਰਤੀ ਕੌਰ, ਦਕਸ਼ ਗੁਪਤਾ, ਇਸ਼ਮੀਤ ਕੌਰ ਨੇ 95% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸਮਰੀਤ ਕੌਰ ਅਤੇ ਨਿਭਾ ਕੁਮਾਰੀ ਮਹਿਤਾ ਨੇ 94% ਅੰਕ ਪ੍ਰਾਪਤ ਕਰ ਕੇ ਦੂਸਰਾ ਅਤੇ ਪ੍ਰਭਨੂਰ ਸਿੰਘ ਅਤੇ ਹੁਸਨਪ੍ਰੀਤ ਹੁੰਦਲ ਨੇ 92% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਾਇੰਸ ਵਿੱਚੋਂ ਭਵਯਾ ਧੀਰ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸ਼ੁੱਭਰੀਤ ਕੌਰ ਅਤੇ ਵੰਸ਼ਿਕਾ ਨੇ ਦੂਸਰਾ, ਇਸ਼ਮੀਤ ਕੌਰ,ਅਮਨੀਤ ਕੌਰ ਅਤੇ ਸੀਆ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅਕਾਲ ਗਰੁੱਪ ਆਫ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਨੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਾ ਘਈ (ਸੀਨੀਅਰ ਵਿੰਗ), ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ) ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੰਦੀਆਂ ਕਿਹਾ ਕਿ ਇਸ ਵਧੀਆ ਨਤੀਜੇ ਦਾ ਸਿਹਰਾ ਪ੍ਰਿੰਸੀਪਲ ਮੈਡਮ ਮੋਨਾ ਘਈ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਲਗਨ ਨੂੰ ਜਾਂਦਾ ਹੈ। ਉਹਨਾਂ ਨੇ ਸਭ ਨੂੰ ਭਵਿੱਖ ਵਿਚ ਆਪਣੇ ਸੁਪਨੇ ਪੂਰੇ ਕਰਨ ਲਈ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ।