ਬਿਜਲੀ ਸੰਕਟ 'ਤੇ ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਤਿੱਖਾ ਪ੍ਰਦਰਸ਼ਨ
ਬਿਜਲੀ ਸੰਕਟ 'ਤੇ ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਤਿੱਖਾ ਪ੍ਰਦਰਸ਼ਨ
Publish Date: Thu, 30 Apr 2026 06:00 PM (IST)
Updated Date: Thu, 30 Apr 2026 06:04 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵਿਚ ਬਿਜਲੀ ਦੇ ਲਗਾਤਾਰ ਲੱਗ ਰਹੇ ਲੰਮੇ ਕੱਟਾਂ ਨੇ ਲੋਕਾਂ ਦੀ ਜ਼ਿੰਦਗੀ ਠੱਪ ਕਰਕੇ ਰੱਖ ਦਿੱਤੀ ਹੈ, ਜਿਸ ਦੇ ਖ਼ਿਲਾਫ਼ ਅੱਜ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਬਿਜਲੀ ਦਫ਼ਤਰ ਸੁਲਤਾਨਪੁਰ ਲੋਧੀ ਦਾ ਘੇਰਾਓ ਕਰ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ “ਆਪ ਸਰਕਾਰ ਮੁੱਦੇ ਹੱਲ ਕਰਨ ‘ਚ ਨਾਕਾਮ” ਦੇ ਨਾਅਰੇ ਗੂੰਜੇ ਅਤੇ ਇਲਾਕੇ ਵਿਚ ਬਿਜਲੀ ਸੰਕਟ ਨੂੰ ਲੈ ਕੇ ਭਾਰੀ ਰੋਸ ਦੇਖਣ ਨੂੰ ਮਿਲਿਆ। ਇਸ ਮੌਕੇ ਅਕਾਲੀ ਆਗੂ ਇੰਜੀ ਸਵਰਨ ਸਿੰਘ ਮੈਂਬਰ ਪੀਏਸੀ, ਸੁਖਦੇਵ ਸਿੰਘ ਨਾਨਕਪੁਰ ਕੌਮੀ ਯੂਥ ਅਕਾਲੀ ਆਗੂ, ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਐਸਜੀਪੀਸੀ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਬੂਲ੍ਹੇ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਆਦਿ ਨੇ ਆਪਣੇ ਬਿਆਨਾਂ ‘ਚ ਕਿਹਾ ਕਿ ਪੰਜਾਬ ਅੱਜ ਗੰਭੀਰ ਬਿਜਲੀ ਸੰਕਟ ਵਿਚ ਘਿਰਿਆ ਹੋਇਆ ਹੈ। ਅੱਜ ਦੇ ਸਮੇਂ ਵਿਚ 12 ਹਜ਼ਾਰ ਮੈਗਾਵਾਟ ਬਿਜਲੀ ਸੂਬੇ ਨੂੰ ਲੋੜੀਂਦੀ ਹੈ ਜਦਕਿ ਮਹਿਜ 6 ਹਜ਼ਾਰ ਮੈਗਾਵਾਟ ਹੀ ਮਿਲ ਰਹੀ ਹੈ। ਪ੍ਰੰਤੂ ਜਦੋਂ ਪੈਡੀ ਸੀਜ਼ਨ ਸ਼ੁਰੂ ਹੋਵੇਗਾ ਅਤੇ “ਸੂਬੇ ਵਿਚ ਲਗਪਗ 18 ਹਜ਼ਾਰ ਮੈਗਾਵਾਟ ਬਿਜਲੀ ਦੀ ਡਿਮਾਂਡ ਹੋਵੇਗੀ, ਉਸ ਸਮੇਂ ਬਿਜਲੀ ਕਿਵੇਂ ਉਪਲਬਧ ਹੋਵੇਗੀ। ਇਹ ਵੱਡਾ ਘਾਟਾ ਹੀ ਲੰਬੇ-ਲੰਬੇ ਕੱਟਾਂ ਦੀ ਮੁੱਖ ਵਜ੍ਹਾ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਹਾਲਾਤ ਸਰਕਾਰ ਦੀ ਯੋਜਨਾ-ਹੀਨਤਾ ਅਤੇ ਨਾਕਾਮ ਪ੍ਰਬੰਧਨ ਨੂੰ ਬੇਨਕਾਬ ਕਰਦੇ ਹਨ। ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਇਕ ਵੀ ਪਾਵਰ ਗ੍ਰਿਡ ਲਗਵਾਉਣ ਜਾਂ ਥਰਮਲ ਪਲਾਂਟ ਲਗਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਜੋ ਬਿਜਲੀ ਦੀ ਘਾਟ ਨੂੰ ਪੂਰੀ ਕਰਨ ਵਿੱਚ ਕਾਰਗਰ ਸਾਬਿਤ ਹੋ ਸਕਦੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 24 ਘੰਟੇ ਬਿਜਲੀ ਦੇਣ ਦੇ ਵਾਅਦੇ ਸਿਰਫ਼ ਕਾਗਜ਼ਾਂ ਤੱਕ ਸੀਮਿਤ ਰਹਿ ਗਏ ਹਨ, ਜਦਕਿ ਜ਼ਮੀਨੀ ਹਕੀਕਤ ਵਿਚ ਲੋਕ 8-8 ਤੇ 10-10 ਘੰਟਿਆਂ ਦੇ ਕੱਟਾਂ ਨਾਲ ਤੜਫ਼ ਰਹੇ ਹਨ। ਇਹ ਸਰਕਾਰ ਦੇ ਦਾਅਵਿਆਂ ਅਤੇ ਹਕੀਕਤ ਵਿਚਕਾਰ ਦਾ ਵੱਡਾ ਫਰਕ ਹੈ। ਕਿਸਾਨਾਂ ਦੀ ਪੀੜਾ ਬਿਆਨ ਕਰਦੇ ਹੋਏ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਸਤਨਾਮ ਸਿੰਘ ਰਾਮੇ ,ਦਰਬਾਰਾ ਸਿੰਘ ਵਿਰਦੀ, ਸਰਪੰਚ ਗੋਲਡੀ ਡੌਲਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਇਲਾਕਾ ਸਬਜ਼ੀਆਂ ਅਤੇ ਮੱਕੀ ਦੀ ਖੇਤੀ ਲਈ ਜਾਣਿਆ ਜਾਂਦਾ ਹੈ, ਪਰ ਬਿਜਲੀ ਨਾ ਹੋਣ ਕਾਰਨ ਟਿਊਬਵੈੱਲ ਨਹੀਂ ਚੱਲ ਰਹੇ। ਵਧਦੀ ਗਰਮੀ ਅਤੇ ਲੰਬੇ ਕੱਟਾਂ ਕਾਰਨ ਖੇਤਾਂ ਵਿੱਚ ਪਾਣੀ ਨਹੀਂ ਪਹੁੰਚ ਰਿਹਾ, ਜਿਸ ਨਾਲ ਫਸਲਾਂ ਸੁੱਕਣ ਦੀ ਕਗਾਰ ‘ਤੇ ਹਨ। ਜੇ ਇਹੀ ਹਾਲਾਤ ਰਹੇ ਤਾਂ ਕਿਸਾਨਾਂ ਨੂੰ ਵੱਡੀ ਤਬਾਹੀ ਦਾ ਸਾਹਮਣਾ ਕਰਨਾ ਪਵੇਗਾ। ਵਪਾਰੀ ਵਰਗ ਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦੇ ਹੋਏ ਸਾਬਕਾ ਚੇਅਰਮੈਨ ਪੀਏਡੀਬੀ ਜਥੇਦਾਰ ਅਵਤਾਰ ਸਿੰਘ ਮੀਰੇ, ਸੇਵਾ ਮੁਕਤ ਸਕੱਤਰ ਐਸਜੀਪੀਸੀ ਜਥੇਦਾਰ ਮਹਿੰਦਰ ਸਿੰਘ ਆਹਲੀ ਆਦਿ ਆਗੂਆਂ ਨੇ ਕਿਹਾ ਕਿ ਬਿਜਲੀ ਕੱਟਾਂ ਨੇ ਕਾਰੋਬਾਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਛੋਟੇ ਉਦਯੋਗ ਅਤੇ ਦੁਕਾਨਦਾਰ ਪਹਿਲਾਂ ਹੀ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਉੱਪਰੋਂ ਬਿਜਲੀ ਦੀ ਕਮੀ ਨੇ ਉਨ੍ਹਾਂ ਦੀ ਕਮਰ ਤੋੜ ਦਿੱਤੀ ਹੈ। ਉਨ੍ਹਾਂ ਨੇ ਮੰਡ ਇਲਾਕੇ ਵਿਚ ਪਹਿਲਾਂ ਹੋਈ ਤਬਾਹੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਲੋਕਾਂ ਵਿਚ ਡਰ ਦਾ ਮਾਹੌਲ ਹੈ। ਕਿਸਾਨ ਪਹਿਲਾਂ ਵੀ ਨੁਕਸਾਨ ਝੱਲ ਚੁੱਕੇ ਹਨ, ਹੁਣ ਮੁੜ ਉਹੀ ਸਥਿਤੀ ਬਣਦੀ ਨਜ਼ਰ ਆ ਰਹੀ ਹੈ। ਜੇ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਇਹ ਸੰਕਟ ਹੋਰ ਵੀ ਗੰਭੀਰ ਹੋ ਜਾਵੇਗਾ। ਇਸ ਮੌਕੇ ਆਗੂਆਂ ਨੇ ਦੋਸ਼ ਲਗਾਇਆ ਕਿ ਇਸ ਨਤੀਜੇ ਵਜੋਂ ਪੰਜਾਬ ਆਪਣੇ ਹੀ ਹੱਕਾਂ ਤੋਂ ਵਾਂਝਾ ਹੋ ਰਿਹਾ ਹੈ ਅਤੇ ਭਵਿੱਖ ਵਿਚ ਪਾਣੀ ਅਤੇ ਬਿਜਲੀ ਸਬੰਧੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਾਖੜਾ ਵਰਗੇ ਮਹੱਤਵਪੂਰਨ ਸਰੋਤ ‘ਤੇ ਕੰਟਰੋਲ ਘਟਣਾ ਸਿੱਧੇ ਤੌਰ ‘ਤੇ ਪੰਜਾਬ ਦੇ ਕਿਸਾਨਾਂ, ਉਦਯੋਗਾਂ ਅਤੇ ਆਮ ਲੋਕਾਂ ਨੂੰ ਪ੍ਰਭਾਵਿਤ ਕਰੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਨੀਤੀ ਦਾ ਖਮਿਆਜ਼ਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਅਤੇ ਪੰਜਾਬੀਆਂ ਨੂੰ ਭੁਗਤਣਾ ਪਵੇਗਾ, ਇਸ ਲਈ ਸੂਬੇ ਦੇ ਹੱਕਾਂ ਦੀ ਰੱਖਿਆ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ। ਅੰਤ ਵਿਚ ਸਮੂਹ ਅਕਾਲੀ ਆਗੂਆਂ ਨੇ ਇੱਕਸੁਰ ਚ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਬਿਜਲੀ ਸਪਲਾਈ ਤੁਰੰਤ ਠੀਕ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਅੰਦੋਨਾਲ ਛੇੜਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ‘ਤੇ ਹੋਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਪੀ.ਏ.ਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਸਿੰਘ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਢਿੱਲੋ, ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਦੁਆਬਾ ਜੋਨ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ, ਸਾਬਕਾ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ ਜਥੇਦਾਰ ਦਰਬਾਰਾ ਸਿੰਘ ਵਿਰਦੀ, ਬਲਾਕ ਪ੍ਰਧਾਨ ਮਨਜੀਤ ਸਿੰਘ ਗੋਲਡੀ, ਸਾਬਕਾ ਚੇਅਰਮੈਨ ਪੀ.ਏ.ਡੀ.ਬੀ ਜਥੇਦਾਰ ਅਵਤਾਰ ਸਿੰਘ ਮੀਰੇ, ਸੇਵਾਮੁਕਤ ਸਕੱਤਰ ਐਸ.ਜੀ.ਪੀ.ਸੀ ਜਥੇਦਾਰ ਮਹਿੰਦਰ ਸਿੰਘ ਆਹਲੀ, ਜਥੇਦਾਰ ਗੁਰਦਿਆਲ ਸਿੰਘ ਬੂਹ, ਐਸ.ਸੀ. ਵਿੰਗ ਦੇ ਜ਼ਿਲਾ ਪ੍ਰਧਾਨ ਸੁਰਿੰਦਰ ਸਿੰਘ ਦੇਸਲ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਜਸਬੀਰ ਸਿੰਘ ਡਡਵਿੰਡੀ, ਸੰਯੁਕਤ ਸਕੱਤਰ ਚਰਨਜੀਤ ਸਿੰਘ ਸਹੋਤਾ, ਸੀਨੀਅਰ ਅਕਾਲੀ ਆਗੂ ਜਥੇਦਾਰ ਸਤਨਾਮ ਸਿੰਘ ਰਾਮੇ, ਸਾਬਕਾ ਸਰਪੰਚ ਕਾਰਜ ਸਿੰਘ ਤਕੀਆ, ਸਮਰਪ੍ਰੀਤ ਸਿੰਘ ਸੈਦਪੁਰ, ਯੂਥ ਅਕਾਲੀ ਆਗੂ ਇੰਦਰਜੀਤ ਸਿੰਘ ਜੋਸਨ, ਬਲਜੀਤ ਸਿੰਘ ਬੱਲੀ ਤਲਵੰਡੀ ਚੌਧਰੀਆਂ, ਸੁਖਵਿੰਦਰ ਸਿੰਘ ਹਾਜੀਪੁਰ ਸਾਬਕਾ ਸਰਪੰਚ, ਮੋਹਨ ਸਿੰਘ ਮਿਰਜਾਪੁਰ ਸਾਬਕਾ ਸਰਪੰਚ, ਜਥੇਦਾਰ ਦਿਆਲ ਸਿੰਘ ਦੀਪੇਵਾਲ, ਇੰਦਰ ਸਿੰਘ ਲਾਟੀਆਂਵਾਲ, ਕੁਲਵੰਤ ਸਿੰਘ ਸ਼ਹਿਰੀ, ਲਖਵਿੰਦਰ ਸਿੰਘ ਕੌੜਾ, ਬਰਿੰਦਰ ਸਿੰਘ ਮੋਮੀ ਸਾਬਕਾ ਸਰਪੰਚ, ਧਰਮਰਾਜ ਯੂਥ ਅਕਾਲੀ ਆਗੂ , ਪ੍ਰਿੰਸੀਪਲ ਕਰਨੈਲ ਸਿੰਘ ਬੂਸੋਵਾਲ, ਸਰਵਨ ਸਿੰਘ ਚੱਕਾਂ, ਦਿਲਬਾਗ ਸਿੰਘ ਅਤੇ ਅੰਗਰੇਜ਼ ਸਿੰਘ ਆਦਿ ਵੀ ਹਾਜ਼ਰ ਸਨ।