ਅਕਾਲੀ ਦਲ ਬੰਗਾ ਦੇ ਸਾਰੇ ਵਾਰਡਾਂ ’ਚ ਲੜੇਗਾ ਨਗਰ ਨਿਗਮ ਚੋਣਾਂ : ਰਾਜਿੰਦਰ ਸਿੰਘ ਚੰਦੀ
ਅਕਾਲੀ ਦਲ ਬੰਗਾ ਦੇ ਸਾਰੇ ਵਾਰਡਾਂ ਵਿੱਚ ਲੜੇਗਾ ਨਗਰ ਨਿਗਮ ਚੋਣਾਂ-ਰਾਜਿੰਦਰ ਸਿੰਘ ਚੰਦੀ
Publish Date: Fri, 15 May 2026 06:49 PM (IST)
Updated Date: Fri, 15 May 2026 06:51 PM (IST)

ਵਿਜੇ ਸੋਨੀ ਪੰਜਾਬੀ ਜਾਗਰਣ, ਫਗਵਾੜਾ ਅਗਾਮੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਫਗਵਾੜਾ ਦੇ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ ਨੇ ਬੰਗਾ ਹਲਕੇ ਦਾ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਪਾਰ ਤੇ ਇੰਡਸ਼ਟਰੀ ਵਿੰਗ ਦੇ ਸੂਬਾ ਜਰਨਲ ਸਕੱਤਰ ਧਰਮਿੰਦਰ ਕੁਮਾਰ ਟੋਨੀ, ਅਵਤਾਰ ਸਿੰਘ ਮੰਗੀ ਫਗਵਾੜਾ, ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਫਗਵਾੜਾ, ਜਤਿੰਦਰ ਸਿੰਘ ਮਾਨ ਬੰਗਾ, ਇਕਬਾਲ ਸਿੰਘ ਬਾਜਵਾ ਬੰਗਾ ਦਾ ਬੰਗਾ ਹਲਕਾ ਪਹੁੰਚਣ ਤੇ ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਅਤੇ ਸ਼੍ਰੋਮਣੀ ਅਕਾਲੀ ਦਲ ਬੰਗਾ ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਮਾਨ ਵਲੋਂ ਹਲਕਾ ਇੰਚਾਰਜ ਦਿਹਾਤੀ ਰਾਜਿੰਦਰ ਸਿੰਘ ਚੰਦੀ ਦਾ ਸਿਰੋਪਾ ਪਾਕੇ ਸਵਾਗਤ ਕੀਤਾ ਗਿਆ। ਇਸ ਮੌਕੇ ਚੰਦੀ ਨੇ ਨਗਰ ਨਿਗਮ ਚੋਣਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ।ਇਸ ਮੌਕੇ ਤੇ ਚੰਦੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਪ ਸਰਕਾਰ ਹਰ ਫਰੰਟ ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਲੋਕ ਹੁਣ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੰਗਾ ਸ਼ਹਿਰ ਦੇ ਵਿਕਾਸ ਲਈ ਪੂਰੀ ਲਗਨ ਨਾਲ ਕੰਮ ਕਰੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਸਰਕਾਰ ਦੇ ਵੇਲੇ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਘਰ-ਘਰ ਜਾ ਕੇ ਪ੍ਰਚਾਰ ਕਰਨ। ਇਸ ਦੌਰਾਨ ਵਰਕਰਾਂ ਨੂੰ ਜਿੰਮੇਵਾਰੀਆਂ ਦੇਣ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿਚ ਚੋਣ ਪ੍ਰਚਾਰ ਤੇਜ਼ ਕਰਨ, ਬੂਥ ਪੱਧਰ ਦੀਆਂ ਟੀਮਾਂ ਬਣਾਉਣ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਤੇ ਵੀ ਚਰਚਾ ਕੀਤੀ ਗਈ। ਆਗੂਆਂ ਨੇ ਸਾਰੇ ਵਰਕਰਾਂ ਨੂੰ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੰਗਾ ਹਲਕੇ ਵਿਚ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਬਹੁਤ ਉਤਸ਼ਾਹ ਹੈ ਅਤੇ ਪਾਰਟੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਸਾਰੇ ਵਾਰਡਾਂ ਵਿੱਚ ਪੂਰੀ ਏਕਤਾ ਅਤੇ ਉਤਸ਼ਾਹ ਨਾਲ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮ ਸ਼੍ਰੋਮਣੀ ਅਕਾਲੀ ਦਲ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਲਗਾਤਾਰ ਵਧਾ ਰਹੇ ਹਨ। ਬੰਗਾ ਦੇ ਹਰ ਵਾਰਡ ਵਿਚ ਅਕਾਲੀ ਦਲ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਜਿੱਤ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਹਰ ਇੱਕ ਵਾਰਡਾਂ ਵਿੱਚ ਲੋਕਾਂ ਤੱਕ ਅਕਾਲੀ ਦਲ ਦੀਆਂ ਨੀਤੀਆਂ ਪਹੁੰਚਾਉਣ।