ਪੰਜਾਬ ’ਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ : ਧਰਮਿੰਦਰ ਟੋਨੀ
ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ-ਧਰਮਿੰਦਰ ਟੋਨੀ
Publish Date: Tue, 14 Apr 2026 07:14 PM (IST)
Updated Date: Tue, 14 Apr 2026 07:18 PM (IST)

ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਪਾਰ ਅਤੇ ਉਦਯੋਗ ਵਿੰਗ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਸ ਦੌਰਾਨ ਫਗਵਾੜਾ ਦੇ ਉਦਯੋਗਪਤੀ ਧਰਮਿੰਦਰ ਟੋਨੀ ਨੂੰ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਜਾਣਗੇ। ਆਪਣੀ ਨਿਯੁਕਤੀ ਤੋਂ ਬਾਅਦ ਧਰਮਿੰਦਰ ਟੋਨੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐੱਨ.ਕੇ. ਸ਼ਰਮਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਧਰਮਿੰਦਰ ਟੋਨੀ ਇੱਕ ਇਮਾਨਦਾਰ ਆਗੂ ਹਨ ਜਿਨ੍ਹਾਂ ਦੀ ਨਿਯੁਕਤੀ ਨਾਲ ਅਕਾਲੀ ਦਲ ਦੇ ਵਪਾਰ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੁਲਾਕਾਤ ਦੇ ਦੌਰਾਨ ਸ਼ਰਮਾ ਨੇ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਯੁਕਤੀਆਂ ਕਰ ਰਹੀ ਹੈ। ਇਸ ਮੌਕੇ ਧਰਮਿੰਦਰ ਟੋਨੀ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਦੀਆਂ ਨੀਤੀਆਂ ਹਰ ਘਰ ਤੱਕ ਪਹੁੰਚਣ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਿੰਦਰ ਟੋਨੀ ਨੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਤੋਂ ਬਾਅਦ ਪੰਜਾਬ ਦਾ ਵਿਕਾਸ ਕਾਫ਼ੀ ਵਿਗੜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੰਨਾ ਪਿੱਛੇ ਰਹਿ ਗਿਆ ਹੈ ਕਿ ਇਸ ਨੂੰ ਮੁੜ ਬਣਾਉਣ ਲਈ ਤਜਰਬੇ ਅਤੇ ਦ੍ਰਿੜ ਇਰਾਦੇ ਦੀ ਲੋੜ ਹੈ, ਜੋ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਦੇ ਸਕਦਾ ਹੈ। ਟੋਨੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਪਾਰਟੀ ਹੈ ਜੋ ਕਿਸੇ ਵੀ ਭਾਈਚਾਰੇ ਨਾਲ ਵਿਤਕਰਾ ਨਹੀਂ ਕਰਦੀ, ਇਸਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਵਲੋਂ ਹਰ ਧਰਮ ਨਾਲ ਸਬੰਧਤ ਸਮਾਰਕ ਬਣਾਏ। ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਟੋਨੀ ਨੇ ਕਿਹਾ ਕਿ ਸੂਬੇ ਭਰ ਵਿੱਚ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਵੱਲੋਂ ਮਿਲੇ ਸਮਰਥਨ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਵਿੱਚ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਵਿਕਾਸ ਦੇ ਨਾਮ ’ਤੇ ਸਿਰਫ਼ ਡਰਾਮਾ ਕਰ ਰਹੀ ਹੈ। ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ। ਪਿਛਲੇ ਚਾਰ ਸਾਲਾਂ ਵਿੱਚ ਵਿਕਾਸ ਦੇ ਨਾਮ ਤੇ ਸਿਰਫ਼ ਝੂਠੇ ਵਾਅਦੇ ਕੀਤੇ ਗਏ ਹਨ।