2027 ਦੀਆਂ ਚੋਣਾਂ ’ਚ ਅਕਾਲੀ ਦਲ ਜਿੱਤੇਗੀ : ਜੋਸਨ
2027 ਦੀਆਂ ਚੋਣਾਂ ’ਚ ਅਕਾਲੀ ਦਲ ਜਿੱਤ ਦੇ ਝੰਡੇ ਗੱਡੇਗਾ : ਇੰਦਰਜੀਤ ਜੋਸਨ
Publish Date: Fri, 01 May 2026 06:49 PM (IST)
Updated Date: Fri, 01 May 2026 06:50 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੀ ਖੇਤਰੀ ਪਾਰਟੀ ਹੈ, ਜਿਸ ਨੇ ਪੰਜਾਬ ਦੀ ਤਰੱਕੀ ਤੇ ਸ਼ਾਨ ਲਈ ਸਿਰਫ ਦੇਸ਼ ਵਿੱਚ ਨਹੀਂ ਬਲਕਿ ਵਿਦੇਸ਼ ਵਿੱਚ ਵੀ ਸੂਬੇ ਦੇ ਵਿਕਾਸ ਵਿੱਚ ਦਿੱਤੇ ਯੋਗਦਾਨ ਵਿੱਚ ਨਾਮ ਚਮਕਾਇਆ ਹੈ। ਇਹ ਸ਼ਬਦ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਤਲਵੰਡੀ ਚੌਧਰੀਆਂ ਦੇ ਨੌਜਵਾਨ ਆਗੂ ਐੱਨਆਰਆਈ ਇੰਦਰਜੀਤ ਸਿੰਘ ਜਰਮਨੀ ਨੇ ਕਹੇ। ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਤਰੱਕੀ ਤੇ ਖੁਸ਼ਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸਵਰਗੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਿਖਰਾਂ ਤੇ ਪਹੁੰਚਾਇਆ ਸੀ ਅੱਜ ਉਹੀ ਸੂਬੇ ਨੂੰ ਪੰਜਾਬ ਵਿੱਚ ਬਦਲਾਅ ਦੇ ਨਾਂ ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜ਼ੀਰੋ ਲਾਈਨ ’ਤੇ ਲਿਆ ਖੜਾ ਕਰ ਦਿੱਤਾ ਹੈ। ਹੁਣ ਦੁਬਾਰਾ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਹਨ। ਯੂਥ ਆਗੂ ਇੰਦਰਜੀਤ ਜੋਸਨ ਨੇ ਕਿਹਾ ਕਿ ਅੱਜ ਸੂਬੇ ਦਾ ਸਮੂਹ ਨੌਜਵਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤੇ ਹਰ ਹਾਲਤ ਵਿੱਚ ਮੁੱਖ ਮੰਤਰੀ ਬਣਾਉਣ ਲਈ ਪੂਰੇ ਜ਼ੋਰ-ਸ਼ੋਰ ਨਾਲ ਮਿਹਨਤ ਕਰੇਗਾ। ਭਾਖੜਾ ਡੈਮ ਬੋਰਡ ਤੇ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਵਿੱਚ ਵੀ ਮੌਜੂਦਾ ਸੂਬਾ ਸਰਕਾਰ ਦੀ ਲਾਪ੍ਰਵਾਹੀ ਤੇ ਨਾਲਾਇਕੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਨੌਜਵਾਨ ਜਲਦੀ ਪੰਜਾਬ ਵਿੱਚ ਆ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਅਜਿਹੀ ਹਨੇਰੀ ਨਿਆਉਣਗੇ ਕਿ ਉਸ ਵਿੱਚ ਆਮ ਆਦਮੀ ਪਾਰਟੀ ਪੱਤਿਆਂ ਵਾਂਗ ਉਡ ਜਾਵੇਗੀ। ਇਸ ਮੌਕੇ ਇੰਦਰਜੀਤ ਜੋਸਨ, ਬਿਕਰਮਜੀਤ ਸਿੰਘ ਬਿੱਕਾ ਇੰਟਰਨੈਸ਼ਨਲ ਕਬੱਡੀ ਖਿਡਾਰੀ, ਬਲਜੀਤ ਬੱਲੀ ਸਾਬਕਾ ਮੈਂਬਰ ਸੰਮਤੀ, ਪਰਮਜੀਤ ਸਿੰਘ, ਵਿਸ਼ਵਜੀਤ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਜੋਬਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਵਰਿੰਦਰਜੀਤ ਸਿੰਘ, ਕੁਲਦੀਪ ਸਿੰਘ, ਸਾਹਿਲ ਪ੍ਰੀਤ ਸਿੰਘ, ਤੇਜਪ੍ਰੀਤ ਸਿੰਘ ਬੱਗਾ, ਰਣਬੀਰ ਨੰਡਾ ਆਦਿ ਹਾਜ਼ਰ ਸਨ।