ਅਕਾਲੀ ਦਲ ਸੱਤਾ ’ਚ ਵਾਪਸ ਕਰੇਗਾ : ਖੋਸਲਾ
ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸ ਆਵੇਗਾ-ਅੰਤਿਮ ਖੋਸਲਾ
Publish Date: Tue, 05 May 2026 08:03 PM (IST)
Updated Date: Tue, 05 May 2026 08:05 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ
ਕਪੂਰਥਲਾ : ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਹੁਤ ਚਿੰਤਾਜਨਕ ਹੋ ਗਈ ਹੈ ਤੇ ਸੂਬੇ ਦੇ ਲੋਕ ਸਰਕਾਰ ਦੀਆਂ ਅਸਫਲ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਅੰਤਿਮ ਖੋਸਲਾ ਨੇ ਇਕ ਪ੍ਰੈੱਸ ਬਿਆਨ ਵਿਚ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਦਰਸ਼ੀ ਤੇ ਤਜਰਬੇਕਾਰ ਅਗਵਾਈ ਹੇਠ, ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱ ਭਾਰੀ ਬਹੁਮਤ ਨਾਲ ਸੱਤਾ ਵਿਚ ਵਾਪਸੀ ਕਰੇਗਾ। ਅੰਤਿਮ ਖੋਸਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦਿਆਂ, ਐਲਾਨਾਂ ਤੇ ਪ੍ਰਚਾਰ ਤੱਕ ਸੀਮਤ ਰਹੀ ਹੈ, ਜਿਸ ਨਾਲ ਪੰਜਾਬ ਦਾ ਵਿਕਾਸ ਪਟੜੀ ਤੋਂ ਉਤਰ ਗਿਆ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੇ ਰਾਜ ਦੌਰਾਨ ਬਣਾਇਆ ਗਿਆ ਮਜ਼ਬੂਤ ਬੁਨਿਆਦੀ ਢਾਂਚਾ ਚੌੜੀਆਂ ਸੜਕਾਂ, ਆਧੁਨਿਕ ਫਲਾਈਓਵਰ, ਇਕ ਅੰਤਰਰਾਸ਼ਟਰੀ ਹਵਾਈ ਅੱਡਾ, ਉੱਚ-ਦਰਜੇ ਦੇ ਹਸਪਤਾਲ ਤੇ ਵੱਕਾਰੀ ਵਿਦਿਅਕ ਸੰਸਥਾਨ ਅਜੇ ਵੀ ਪੰਜਾਬ ਦੀ ਤਰੱਕੀ ਦੀ ਨੀਂਹ ਬਣੇ ਹੋਏ ਹਨ। ਉਨ੍ਹਾਂ ਬਠਿੰਡਾ ਵਿਚ ਸਥਾਪਤ ਏਮਜ਼ ਬਠਿੰਡਾ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਕਿਹਾ ਕਿ ਇਹ ਅਕਾਲੀ ਦਲ ਦੀ ਦੂਰਦਰਸ਼ੀ ਸੋਚ ਤੇ ਲੋਕ-ਪੱਖੀ ਨੀਤੀਆਂ ਦਾ ਪ੍ਰਤੀਕ ਹੈ। ਮੌਜੂਦਾ ਸਥਿਤੀ ਦਾ ਹਵਾਲਾ ਦਿੰਦੇ ਹੋਏ ਅੰਤਿਮ ਖੋਸਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਅਰਾਜਕਤਾ ਤੇ ਗੈਂਗਸਟਰਵਾਦ ਦਾ ਸਾਹਮਣਾ ਕਰ ਰਿਹਾ ਹੈ ਤੇ ਅਪਰਾਧਿਕ ਮਾਮਲੇ ਲਗਾਤਾਰ ਵੱਧ ਰਹੇ ਹਨ। ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਗਈ ਹੈ ਤੇ ਲੋਕ ਡਰ ਤੇ ਅਸੁਰੱਖਿਆ ਦੇ ਮਾਹੌਲ ਵਿਚ ਰਹਿਣ ਲਈ ਮਜਬੂਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕ ਮਜ਼ਬੂਤ, ਤਜਰਬੇਕਾਰ ਅਤੇ ਲੋਕ-ਪੱਖੀ ਸ਼ਾਸਨ ਲਈ ਅਕਾਲੀ ਦਲ ਦਾ ਸਮਰਥਨ ਕਰਨ ਤਾਂ ਜੋ ਪੰਜਾਬ ਨੂੰ ਵਿਕਾਸ, ਸ਼ਾਂਤੀ ਤੇ ਖੁਸ਼ਹਾਲੀ ਦੇ ਰਾਹ ’ਤੇ ਵਾਪਸ ਲਿਆਂਦਾ ਜਾ ਸਕੇ।