ਸੀਐੱਚਸੀ ਬੇਗੋਵਾਲ ਦੇ ਐੱਸਐੱਮਓ ਨੇ ਕੀਤੀ ਸਟਾਫ ਨਾਲ ਮੀਟਿੰਗ
ਸਮੂਹ ਸਟਾਫ ਨੂੰ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨ ਸੰਬੰਧੀ ਹਦਾਇਤ ਕੀਤਾ ਗਿਆ
Publish Date: Mon, 11 May 2026 09:18 PM (IST)
Updated Date: Mon, 11 May 2026 09:21 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਸਿੰਘ ਦੀ ਰਹਿਨੁਮਾਈ ਹੇਠ ਸੋਮਵਾਰ ਨੂੰ ਸੀਐੱਚਸੀ ਬੇਗੋਵਾਲ ਵਿਖੇ ਸਮੂਹ ਸਟਾਫ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ ਬੇਗੋਵਾਲ ਵੱਲੋਂ ਸਾਰੇ ਸਟਾਫ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਮੂਹ ਸਟਾਫ਼ ਨੂੰ ਪੂਰੀ ਤਨਦੇਹੀ ਤੇ ਮਿਹਨਤ ਨਾਲ ਕੰਮਾਂ ਨੂੰ ਨੇਪਰੇ ਚਾੜਨ ਲਈ ਕਿਹਾ। ਉਨ੍ਹਾਂ ਫੀਲਡ ਸਟਾਫ ਨੂੰ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਵਿਚ ਵੱਧ ਤੋਂ ਵੱਧ ਕਾਰਡ ਬਣਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਡਾ. ਰਾਜਪਾਲ ਸਿੰਘ, ਡਾ. ਪਵਨਪ੍ਰੀਤ ਕੌਰ, ਡਾ. ਅਮਰਿੰਦਰ ਸਿੰਘ, ਨੀਤੂ ਸਰੋਆ ਬੀਈਈ ਤੇ ਸਮੂਹ ਸਟਾਫ ਹਾਜ਼ਰ ਸੀ।