ਅਮਰਦੀਪ ਤੇਜੀ ਆਪ ’ਚ ਹੋਏ ਸ਼ਾਮਲ
ਅਮਰਦੀਪ ਤੇਜੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਵਿਚ ਹੋਏ ਸ਼ਾਮਿਲ
Publish Date: Sat, 02 May 2026 09:44 PM (IST)
Updated Date: Sat, 02 May 2026 09:47 PM (IST)

ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਨਗਰ ਨਿਗਮ ਚੋਣਾਂ ਤੋਂ ਪਹਿਲਾ ਵੱਖ-ਵੱਖ ਵਰਗ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਰੁਝਾਨ ਲਗਾਤਾਰ ਜਾਰੀ ਹੈ। ਇਸ ਦੌਰਾਨ ਸ਼ਹਿਰ ਦੇ ਵਾਰਡ ਨੰਬਰ 31 ਤੋਂ ਅਮਰਦੀਪ ਤੇਜੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਆਪ ਵਿਚ ਸ਼ਾਮਲ ਹੋਣ ਵਾਲੇ ਅਮਰਦੀਪ ਤੇਜੀ ਨੂੰ ਸਨਮਾਨਿਤ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਸਾਡੇ ਵਰਕਰ ਚੋਣਾਂ ਲਈ ਉਤਾਵਲੇ ਹਨ। ਅਸੀਂ ਆਪਣੀ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਏਜੰਡੇ ਨੂੰ ਜਨਤਾ ਤੱਕ ਲੈ ਕੇ ਜਾਵਾਂਗੇ ਤੇ ਮੈਨੂੰ ਵਿਸ਼ਵਾਸ ਹੈ ਕਿ ਅਸੀਂ ਕਪੂਰਥਲਾ ਵਿਚ ਨਿਗਮ ਚੋਣਾਂ ਵਿਚ ਜ਼ਰੂਰ ਜਿੱਤ ਪ੍ਰਾਪਤ ਕਰਾਂਗੇ। ਇਸ ਮੌਕੇ ਦੱਸਿਆ ਗਿਆ ਕਿ ਪਾਰਟੀ ਵੱਲੋਂ ਜਲਦੀ ਹੀ ਚੋਣ ਲੜਨ ਦੇ ਇੱਛੁਕ ਉਮੀਦਵਾਰਾਂ ਤੋਂ ਅਰਜ਼ੀਆਂ ਲੈਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਚੋਣਾਂ ਵਿਚ ਪਾਰਟੀ ਲੋਕਾਂ ਤੱਕ ਕਿਵੇਂ ਪਹੁੰਚ ਕਰੇਗੀ, ਇਸ ਬਾਰੇ ਵੀ ਰਣਨੀਤੀ ਬਣਾਈ ਗਈ। ਉਨ੍ਹਾਂ ਕਿਹਾ ਕਿ ਆਪ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਆਪ ਨਾਲ ਜੋੜਿਆ ਜਾ ਰਿਹਾ ਹੈ ਤੇ ਵੱਖ-ਵੱਖ ਪਾਰਟੀਆਂ ਦੇ ਮਿਹਨਤੀ ਤੇ ਆਪ ਦੀ ਵਿਚਾਰਧਾਰਾ ਨਾਲ ਸਹਿਮਤ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਤੇ ਆਪ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਵੱਧ ਤੋਂ ਵੱਧ ਨੌਜਵਾਨਾਂ ਨੂੰ ਸੰਗਠਨ ਨਾਲ ਜੋੜਨ ਦੇ ਨਿਰਦੇਸ਼ ਦਿੱਤੇ ਹਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਾਰਟੀ ਨੇ ਜੋ ਤਾਕਤ ਹਾਸਲ ਕੀਤੀ ਹੈ, ਉਸ ਨੂੰ ਬਣਾਈ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਪੂਰੀ ਚੋਣ ਨੌਜਵਾਨਾਂ ਦੀ ਤਾਕਤ ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂ ਜੋ ਮਿਹਨਤੀ ਹਨ ਤੇ ਪਾਰਟੀ ਦੀ ਵਿਚਾਰਧਾਰਾ ਨਾਲ ਸਹਿਮਤ ਹਨ। ਉਨ੍ਹਾਂ ਕਿਹਾ ਕਿ ਆਪ ਨੇ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਹੈ।