ਸਿਲਕੀ ਸ਼ਰਮਾ ਨੇ ਭੋਲੇ ਬਾਬਾ ਦਾ ਕੀਤਾ ਗੁਣਗਾਣ
ਮਹਾਸ਼ਿਵਰਾਤਰੀ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Mon, 09 Feb 2026 10:11 PM (IST)
Updated Date: Mon, 09 Feb 2026 10:14 PM (IST)

ਆਸ਼ੀਸ਼ ਸ਼ਰਮਾ ਪੰਜਾਬੀ ਜਾਗਰਣ ਫਗਵਾੜਾ : ਮੂਰਤੀ ਸਥਾਪਨਾ ਦਿਵਸ ਸਮਾਰੋਹ ਤੇ ਮਹਾਂਸ਼ਿਵਰਾਤਰੀ ਮਹੋਤਸਵ ਨੂੰ ਸਮਰਪਿਤ ਠਾਕੁਰਦੁਆਰਾ ਸ਼ਿਵ ਮੰਦਰ, ਪੱਕਾ ਬਾਗ ਫਗਵਾੜਾ ਵਿਚ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਤਹਿਤ ਸੁਨੀਤਾ ਕੌੜਾ ਤੇ ਸੁਨੀਲ ਕੌੜਾ ਪਰਿਵਾਰ ਵੱਲੋਂ ਮੰਤਰੋਚਾਰਣ ਨਾਲ ਜੋਤੀ ਪੂਜਨ ਕੀਤਾ ਗਿਆ ਤੇ ਭਜਨ ਸੰਧਿਆ ਦੀ ਸ਼ੁਰੂਆਤ ਕੀਤੀ ਗਈ। ਇੰਦਰਜੀਤ ਕਾਲੜਾ, ਮਧੁਭੂਸ਼ਣ ਕਾਲੀਆ, ਅਮਿਤ ਸ਼ਾਲੂ, ਗੌਰਵ ਚੋਪੜਾ, ਅਮਿਤ ਕਪੂਰ, ਰਮਨ ਪਾਸੀ, ਬੱਬੂ ਚੋਪੜਾ, ਪਰਵੇਸ਼ ਚੰਦਰ ਅਤੇ ਸੁਨੀਤਾ ਕੌੜਾ ਵੱਲੋਂ ਭਜਨ ਗਾ ਕੇ ਭੋਲੇ ਬਾਬਾ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਦੌਰਾਨ ਪ੍ਰਸਿੱਧ ਭਜਨ ਗਾਇਕਾ ਸਿਲਕੀ ਸ਼ਰਮਾ ਨੇ ਭੋਲੇ ਬਾਬਾ ਦੇ ਭਜਨ ਗਾ ਕੇ ਭਗਤਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਕਮੇਟੀ ਮੈਂਬਰਾਂ ਵੱਲੋਂ ਭਜਨ ਗਾਇਕਾ ਸਿਲਕੀ ਸ਼ਰਮਾ, ਸੁਨੀਲ ਕੌੜਾ, ਸੁਨੀਤਾ ਕੌੜਾ ਤੇ ਕੌੜਾ ਪਰਿਵਾਰ ਨੂੰ ਭੋਲੇ ਬਾਬਾ ਦਾ ਸਰੂਪ ਦੇ ਕੇ ਸਨਮਾਨਿਤ ਕੀਤਾ। ਭਜਨ ਸੰਧਿਆ ਤੋਂ ਉਪਰੰਤ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਲਕਸ਼ਮੀਕਾਂਤ ਪ੍ਰਭਾਕਰ, ਇੰਦਰ ਕਰਵਲ, ਰਮਨ ਛਾਬੜਾ, ਹਰਸ਼ ਭੱਲਾ, ਰਾਜਿੰਦਰ ਵਰਮਾ, ਰਮਨ ਨੇਹਰਾ, ਬੌਬੀ ਅਰੋੜਾ, ਦਵਿੰਦਰ ਬਿੱਲਾ, ਸੌਰਵ ਸੂਦ, ਰਿਸ਼ੀ ਸ਼ਰਮਾ, ਅਨੁਜ ਮਦਾਨ, ਹੈਪੀ, ਦੀਪਕ ਲਖਨਪਾਲ, ਸੋਨੂ ਜਲੋਟਾ, ਅਜੈ ਛਾਬੜਾ, ਮਨਵ ਕੌੜਾ, ਦਵਿੰਦਰ ਡੀਕੇ, ਨਿਤਿਨ ਕਨੋਜੀਆ, ਅਨਿਲ ਮਲਹੋਤਰਾ, ਚੇਤਨ ਮਿਗਲਾਨੀ, ਸ਼ਿਵਮ ਨੇਗੀ, ਕੁਨਾਲ ਸ਼ਰਮਾ, ਹਰਮਨ ਸੋਨੀ, ਪੁਲਕਿਤ ਮਲਹੋਤਰਾ, ਸ਼ਮਾ ਦੁੱਗਲ, ਅਨੀਤਾ ਕੌੜਾ, ਰਾਜੂ ਮਲਹੋਤਰਾ ਆਦਿ ਹਾਜ਼ਰ ਸਨ।