ਆਨੰਦ ਪਬਲਿਕ ਸਕੂਲ ’ਚ ਮਨਾਇਆ ਗਣਤੰਤਰ ਦਿਵਸ
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ
Publish Date: Sat, 24 Jan 2026 08:48 PM (IST)
Updated Date: Sat, 24 Jan 2026 08:52 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ
ਕਪੂਰਥਲਾ : ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ 77ਵਾਂ ਗਣਤੰਤਰ ਦਿਵਸ ਬੜੀ ਖੁਸ਼ੀ, ਦੇਸ਼ਭਗਤੀ ਤੇ ਮਾਣ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਨੂੰ ਤਿਰੰਗੇ ਝੰਡਿਆਂ, ਗੁਬਾਰਿਆਂ ਤੇ ਦੇਸ਼ਭਗਤੀ ਸੰਦੇਸ਼ਾਂ ਨਾਲ ਸੁੰਦਰ ਤਰੀਕੇ ਨਾਲ ਸਜਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਇਕ ਪ੍ਰਾਰਥਨਾ ਸਭਾ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਪ੍ਰਬੰਧਨ ਵੱਲੋਂ ਚੇਅਰਪਰਸਨ ਸ਼੍ਰੀਮਤੀ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਅਤੇ ਡਾਇਰੈਕਟਰ ਸ਼੍ਰੀਮਤੀ ਰੁਚੀ ਆਨੰਦ ਦੀ ਮੌਜੂਦਗੀ ਰਹੀ। ਸਕੂਲ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਤੇ ਵਾਈਸ ਪ੍ਰਿੰਸੀਪਲ ਡਾ. ਦੀਪਕ ਅਰੋੜਾ ਨੇ ਫੁੱਲ ਭੇਟ ਕਰਕੇ ਪ੍ਰਬੰਧਨ ਮੈਂਬਰਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਦੇਸ਼ਭਗਤੀ ਗੀਤ, ਸਮੂਹ ਨ੍ਰਿਤ ਤੇ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਪੇਸ਼ ਕੀਤੀਆਂ। ਕਲਾਸ ਅੱਠਵੀਂ ਦੀ ਇਕ ਵਿਦਿਆਰਥਣ ਨੇ ਗਣਤੰਤਰ ਦਿਵਸ ਦੇ ਮਹੱਤਵ ਬਾਰੇ ਆਤਮ-ਵਿਸ਼ਵਾਸ ਨਾਲ ਭਰਿਆ ਭਾਸ਼ਣ ਦਿੱਤਾ, ਜਿਸ ਵਿਚ ਉਸਨੇ ਸੰਵਿਧਾਨ, ਅਧਿਕਾਰਾਂ ਤੇ ਫਰਜ਼ਾਂ ਦੇ ਮਹੱਤਵ ਉੱਤੇ ਰੌਸ਼ਨੀ ਪਾਈ। ਇਸ ਮੌਕੇ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਨੇ ਗਣਤੰਤਰ ਦਿਵਸ ਦੇ ਇਤਿਹਾਸਕ ਅਤੇ ਰਾਸ਼ਟਰੀ ਮਹੱਤਵ ਬਾਰੇ ਸਧਾਰਣ ਅਤੇ ਪ੍ਰੇਰਣਾਦਾਇਕ ਸ਼ਬਦਾਂ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
ਸਾਰੇ ਪ੍ਰੋਗਰਾਮ ਦਾ ਸਫਲ ਸੰਚਾਲਨ ਐਕਟਿਵਿਟੀ ਇੰਚਾਰਜ ਨੇਹਾ ਜੋਸ਼ੀ ਅਤੇ ਕਰੁਣਾ, ਇਗਜ਼ਾਮੀਨੇਸ਼ਨ ਇੰਚਾਰਜ ਨਿਰਮਲ ਜੋਤੀ, ਸੁਕਰਮਾ, ਭਾਵਨਾ ਲਤਾ ਤੇ ਕਿਰਣ ਨੰਦਾ ਦੇ ਸਹਿਯੋਗ ਨਾਲ ਕੀਤਾ ਗਿਆ। ਅੰਤ ਵਿੱਚ ਪ੍ਰਿੰਸੀਪਲ ਡਾ. ਏਐੱਸ ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਭ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਦੇਸ਼ ਪ੍ਰਤੀ ਨਿਸ਼ਠਾ, ਅਨੁਸ਼ਾਸਨ ਤੇ ਏਕਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।