ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਜਲਦ ਹੋਵੇ ਐਲਾਨ : ਜੀਤੀ ਖੇੜਾ
ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਜਲਦ ਹੋਵੇ ਐਲਾਨ ,ਜੀਤੀ ਖੇੜਾ
Publish Date: Sun, 10 May 2026 07:26 PM (IST)
Updated Date: Sun, 10 May 2026 07:30 PM (IST)

ਫਗਵਾੜਾ : ਪੰਜਾਬ ਦੇ ਮਹੱਤਵਪੂਰਨ ਸ਼ਹਿਰ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਤੋਂ ਬਾਅਦ ਇਕ ਵਾਰ ਫਿਰ ਜ਼ੋਰ ਫੜ ਰਹੀ ਹੈ। ਇਲਾਕੇ ਦੀਆਂ ਸਮਾਜਿਕ, ਵਪਾਰਕ ਤੇ ਧਾਰਮਿਕ ਸੰਸਥਾਵਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫਗਵਾੜਾ ਨੂੰ ਜਲਦ ਤੋਂ ਜਲਦ ਨਵਾਂ ਜ਼ਿਲ੍ਹਾ ਘੋਸ਼ਿਤ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਸਹੂਲਤਾਂ ਆਪਣੇ ਨੇੜੇ ਮਿਲ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਚ ਪਿੰਡ ਖੇੜਾ ਰਣਜੀਤ ਸਿੰਘ ਜੀਤੀ ਖੇੜਾ ਨੇ ਕਿਹਾ ਕਿ ਫਗਵਾੜਾ ਉਦਯੋਗ, ਸਿੱਖਿਆ ਤੇ ਵਪਾਰ ਦਾ ਵੱਡਾ ਕੇਂਦਰ ਹੈ ਤੇ ਇਥੇ ਦੀ ਆਬਾਦੀ ਤੇ ਵਿਕਾਸ ਨੂੰ ਦੇਖਦਿਆਂ ਇਸ ਨੂੰ ਜ਼ਿਲ੍ਹਾ ਬਣਾਉਣਾ ਸਮੇਂ ਦੀ ਲੋੜ ਹੈ। ਲੋਕਾਂ ਨੂੰ ਕਈ ਸਰਕਾਰੀ ਕੰਮਾਂ ਲਈ ਕਪੂਰਥਲਾ ਜਾਂ ਜਲੰਧਰ ਜਾਣਾ ਪੈਂਦਾ ਹੈ, ਜਿਸ ਕਾਰਨ ਸਮੇਂ ਤੇ ਪੈਸੇ ਦੀ ਬਰਬਾਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਾਵਨਾ ਨੂੰ ਸਮਝਦਿਆਂ ਬੀਤੇ ਚਾਰ ਸਾਲ ਪਹਿਲਾ ਵੋਟਾਂ ਲੈਣ ਲਈ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ ਪਰ ਉਹ ਅਜੇ ਤੱਕ ਪੂਰਾ ਨਹੀ ਹੋ ਸਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੜ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਹੈ ਪਰ ਇਸ ਵਾਅਦੇ ਨੂੰ ਜਦੋਂ ਤੱਕ ਅਮਲੀਜਾਮਾ ਨਹੀਂ ਪਹਿਨਾਇਆ ਜਾਂਦਾ, ਉਦੋਂ ਤੱਕ ਲੋਕਾਂ ਨੂੰ ਵਿਸ਼ਵਾਸ ਨਹੀਂ ਹੋਵੇਗਾ।
ਫਗਵਾੜਾ ਦੇ ਆਮ ਲੋਕਾ ਨੂੰ ਆਪਣੇ ਰੋਜ਼ਾਨਾ ਦੇ ਸਰਕਾਰੀ ਅਤੇ ਦਫ਼ਤਰੀ ਕੰਮਾਂ ਲਈ ਵਾਰ-ਵਾਰ ਕਪੂਰਥਲਾ ਦੇ ਚੱਕਰ ਲਗਾਉਣੇ ਪੈਂਦੇ ਹਨ। ਇਸ ਕਾਰਨ ਖਾਸ ਕਰਕੇ ਪਿੰਡਾਂ ਦੇ ਲੋਕਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਕਰੇ ਇਹ ਸਹੂਲਤਾਂ ਫਗਵਾੜਾ ਵਿੱਚ ਹੀ ਉਪਲਬਧ ਕਰਵਾਈਆਂ ਜਾਣ ਤਾਂ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਿਲ੍ਹਾ ਪੱਧਰ ’ਤੇ ਸਾਰੀਆਂ ਜ਼ਰੂਰੀ ਸੇਵਾਵਾਂ ਫਗਵਾੜਾਂ ਚ ਮੁਹੱਈਆ ਕਰਵਾਈਆਂ ਜਾਣ ਨਹੀ ਤੇ ਜਲਦ ਤੋਂ ਜਲਦ ਫਗਵਾੜਾ ਨੂੰ ਜਿਲਾ ਬਣਾਇਆ ਜਾਵੇ।