ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Publish Date: Sat, 24 Jan 2026 09:12 PM (IST)
Updated Date: Sat, 24 Jan 2026 09:16 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪ੍ਰਿੰਸੀਪਲ ਮੈਡਮ ਮੋਨਾ ਘਈ ਦੀ ਯੋਗ ਅਗਵਾਈ ਵਿਚ ਸਲਾਨਾ ਇਨਾਮ ਵੰਡ ਸਮਾਗਮ ਸ਼ੈਸ਼ਨ 2025-26 ਕਰਵਾਇਆ ਗਿਆ, ਜਿਸ ਵਿਚ ਸਕੂਲ ਵਿਦਿਆਰਥੀਆਂ ਦੀਆਂ ਅਕੈਡਮਿਕ ਪ੍ਰਾਪਤੀਆਂ ਤੇ ਸਟਾਫ਼ ਮੈਂਬਰਾਂ ਦੁਆਰਾ ਸਕੂਲ ਨੂੰ ਦਿੱਤੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਹਰਗੁਰਦੇਵ ਸਿੰਘ, ਡੀਐੱਸਪੀ ਸੁਲਤਾਨਪੁਰ ਲੋਧੀ, ਐਡ. ਜਰਨੈਲ ਸਿੰਘ ਪ੍ਰਧਾਨ ਬਾਰ ਐਸੋਸੀਏਸ਼, ਸੁਲਤਾਨਪੁਰ ਲੋਧੀ ਤੇ ਸਰਬਜੀਤ ਸਿੰਘ, ਏਐੱਸਆਈ ਮੁੱਖ ਮਹਿਮਾਨਾਂ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਮੈਂਟ ਮੈਂਬਰ ਤੇ ਸਕੂਲ ਪ੍ਰਿੰਸੀਪਲ ਵੱਲੋਂ ਜੋਤੀ ਲਿਟਿੰਗ ਨਾਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਲੋਕ ਨਾਚ ਗਿੱਧੇ ਅਤੇ ਭੰਗੜੇ ਰਾਹੀਂ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਪ੍ਰੋਗਰਾਮ ਦਾ ਆਰੰਭ ਗੁਰਬਾਣੀ ਸ਼ਬਦ ਕੀਰਤਨ ਨਾਲ ਕੀਤੀ ਗਈ। ਉਸ ਤੋਂ ਬਾਅਦ ਨੰਨ੍ਹੇ-ਮੁਨ੍ਹੇ ਬੱਚਿਆਂ ਨੇ ਡਾਂਸ ਪ੍ਰਫਾਰਮੈਂਸ ਦਿਖਾਈ। ਪ੍ਰਿੰਸੀਪਲ ਮੈਡਮ ਵੱਲੋਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ ਗਈ, ਜਿਸ ਵਿਚ ਉਨ੍ਹਾਂ ਦੱਸਿਆ ਕਿ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਦਾ ਪਹਿਲਾ ਅਜਿਹਾ ਸਕੂਲ ਹੈ, ਜਿਸਨੂੰ ਫੈਪ ਫੈੱਡਰੇਸ਼ਨ ਤੇ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਪੰਜਾਬ ਵੱਲੋਂ ਬੈਸਟ ਸ਼ੋਸ਼ਲ ਅਚੀਵਮੈਂਟ 2024-25 ਦਾ ਐਵਾਰਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਮਲੇਸ਼ੀਆ ਵਿਚ ਹੋਏ ਕੰਪੀਟੀਸ਼ਨ ਵਿਚ ਗੋਲਡ ਤੇ ਸਿਲਵਰ ਦੇ ਮੈਡਲ ਪ੍ਰਾਪਤ ਕੀਤੇ। ਚੰਡੀਗੜ੍ਹ ਵਿਚ ਹੋਏ ਅੰਡਰ-14 ਸਬ-ਜੂਨੀਅਰ 50 ਬਾਲਸ ਨੈਸ਼ਨਲ ਕ੍ਰਿਕਟ ਚੈਪੀਅਨਸ਼ਿਪ 2024-25 ਦੀ ਟ੍ਰਾਫੀ ਲੜਕਿਆਂ ਦੀ ਕ੍ਰਿਕਟ ਟੀਮ ਨੇ ਜਿੱਤੀ। ਖੇਡਾਂ ਵਤਨ ਪੰਜਾਬ ਦੀਆਂ ’ਚ ਜ਼ਿਲ੍ਹਾ ਪੱਧਰ ’ਤੇ ਹੋਏ ਮੁਕਾਬਲਿਆਂ ਵਿਚ ਵਾਲੀਬਾਲ, ਕਬੱਡੀ, ਬੈਡਮਿੰਟਨ, ਲੌਂਗ ਜੰਪ, 4×400 ਰਲੇਅ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸੇ ਤਰ੍ਹਾਂ ਵਿੱਦਿਆ ਦੇ ਖੇਤਰ ਵਿਚ ਵਿੱਦਿਅਕ ਸ਼ੈਸ਼ਨ 2024-25 ਵਿਚ ਹੋਈਆਂ ਸੀਬੀਐੱਸਈ ਦੀਆਂ ਸਲਾਨਾ ਪ੍ਰੀਖਿਆਵਾਂ ਵਿਚ ਦੱਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਪੂਰਥਲੇ ਜ਼ਿਲ੍ਹੇ ਵਿਚੋਂ ਟਾਪ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਇਸੇ ਤਰ੍ਹਾਂ ਆਲ ਇੰਡੀਆ ਲੈਵਲ ਤੇ ਇੰਟਰਨੈਸ਼ਨਲ ਲੈਵਲ ’ਤੇ ਹੋਏ ਹਿੰਦੀ, ਅੰਗਰੇਜ਼ੀ, ਸਾਇੰਸ ਤੇ ਮੈਥਸ ਓਲੰਪੀਆਡ ਵਿਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤੇ। ਪ੍ਰਿੰਸੀਪਲ ਮੈਡਮ ਮੋਨਾ ਘਈ ਨੇ ਦੱਸਿਆ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਵਿਦਿਅਕ ਟੂਰ ਦੌਰਾਨ ਦੇਸ਼ ਅਤੇ ਵਿਦੇਸ਼ ਦੀ ਯਾਤਰਾ ਕੀਤੀ, ਜਿਸਦਾ ਮੁੱਖ ਕੇਂਦਰ ਇੰਗਲੈਂਡ ਟੂਰ ਤੇ ਵੰਡਰਲੈਂਡ ਟੂਰ ਆਦਿ ਰਿਹਾ। ਇਸ ਸਮੇਂ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਅਕ ਸ਼ੈਸ਼ਨ 2024-25 ਦੀਆਂ ਸਲਾਨਾ ਪ੍ਰੀਖਿਆਵਾਂ ਵਿਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਟ੍ਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ) ਵੱਲੋਂ ਇਸ ਸਮਾਗਮ ਦੀ ਖ਼ੂਬ ਸ਼ਲਾਘਾ ਕਰਦਿਆਂ ਸਕੂਲ ਕੈਂਪਸ ਵਿਚ ਕਰਵਾਏ ਗਏ ਵੱਖ-ਵੱਖ ਕੰਪੀਟੀਸ਼ਨਸ ਅਤੇ ਸਲਾਨਾ ਪ੍ਰੀਖਿਆਵਾਂ ਵਿਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਵਾਇਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਵੱਲੋਂ ਪ੍ਰਿੰਸੀਪਲ ਮੈਡਮ ਮੋਨਾ ਘਈ (ਸੀਨੀਅਰ ਵਿੰਗ) ਤੇ ਪ੍ਰਿੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ ), ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਸਲਾਨਾ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਲਈ ਮੁਬਾਰਕਾਂ ਦਿੱਤੀਆਂ। ਮਿਸ ਸ਼ਾਇਨਜੋਤ ਕੌਰ ਨੇ ਸਟੇਜ ਸੰਚਾਲਕ ਦੀ ਭੂਮਿਕਾ ਨੂੰ ਬਾਖ਼ੁਬੀ ਨਿਭਾਇਆ।