ਡਿਵਾਈਨ ਪਬਲਿਕ ਸਕੂਲ ’ਚ ਕਰਵਾਈ ਸਾਲਾਨਾ ਸਪੋਰਟਸ ਮੀਟ
ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਕਰਵਾਈ ਸਾਲਾਨਾ ਸਪੋਰਟਸ ਮੀਟ
Publish Date: Fri, 21 Nov 2025 07:05 PM (IST)
Updated Date: Fri, 21 Nov 2025 07:07 PM (IST)

ਵਿਜੇ ਸੋਨੀ, ਪੰਜਾਬੀ ਜਾਗਰਣ ਫਗਵਾੜਾ : ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਪ੍ਰਿੰਸੀਪਲ ਰੇਨੂ ਠਾਕੁਰ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰੇਖਾ ਕਪੂਰ ਨੇ ਸ਼ਿਰਕਤ ਕੀਤੀ। ਸਕੂਲ ਪ੍ਰਿੰਸੀਪਲ ਰੇਨੂ ਠਾਕੁਰ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰ ਕੇ ਜੀ ਆਇਆਂ ਆਖਿਆ। ਇਸ ਉਪਰੰਤ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਵੱਲੋਂ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਜਮਾਤ ਨਰਸਰੀ ਦੇ ਬੱਚਿਆਂ ਨੇ ਹਿੱਟ ਦਾ ਬਾਲ ਐਂਡ ਰਨ, ਐੱਲਕੇਜੀ ਦੇ ਵਿਦਿਆਰਥੀਆਂ ਵੱਲੋਂ ਪਿਕ ਐਂਡ ਡਰਾਪ ਦਾ ਬਾਲ ਮੁਕਾਬਲਾ, ਯੂਕੇਜੀ ਦੇ ਵਿਦਿਆਰਥੀਆਂ ਵੱਲੋਂ ਰਨਿੰਗ ਰੇਸ ਮੁਕਾਬਲਾ ਕਰਵਾਇਆ ਗਿਆ। ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸਪੂਨ ਐਂਡ ਮਾਰਵਲ ਗੇਮ ਮੁਕਾਬਲਾ, ਰਿਲੇ ਰੇਸ, ਥਰੀ ਲੈਗ ਰੇਸ, 50 ਮੀਟਰ, ਟਗ ਆਫ ਵਾਰ ਮੁਕਾਬਲਾ ਕਰਵਾਇਆ ਗਿਆ। ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਨਮਾਨ ਪੱਤਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸਕੂਲ ਪ੍ਰਿੰਸੀਪਲ ਰੇਨੂ ਠਾਕੁਰ ਵੱਲੋਂ 2024-25 ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਨੇ ਸਕੂਲ ਦੇ ਸਾਲ ਭਰ ਦੀਆਂ ਉਪਲਬਧੀਆਂ ਸਿੱਖਿਆ ਨਤੀਜਿਆਂ ਅਤੇ ਅਗਾਊ ਯੋਜਨਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਉਪਰੰਤ 2024-25 ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਸਮਾਗਮ ਦੀ ਸ਼ੁਰੂਆਤ ਸਰਸਵਤੀ ਬੰਦਨਾ ਨਾਲ ਹੋਈ ਅਤੇ ਬਾਅਦ ਵਿੱਚ ਗਿੱਧਾ ਅਤੇ ਭੰਗੜਾ ਨੇ ਆਏ ਹੋਏ ਸਾਰੇ ਮਾਪਿਆਂ ਦਾ ਮਨ ਮੋਹ ਲਿਆ। 2025-26 ਦੀ ਓਵਰਆਲ ਟਰਾਫੀ ਕਰੀਕੁਲਰ ਐਕਟੀਵਿਟੀਜ਼ ਦੀ ਜੇਤੂ ਟਰਾਫੀ ਟਲੈਟੋ ਹਾਊਸ ਨੇ ਹਾਸਲ ਕੀਤੀ। ਮੁੱਖ ਮਹਿਮਾਨ ਰੇਖਾ ਕਪੂਰ ਨੇ ਡਿਵਾਇਨ ਪਰਿਵਾਰ ਦੇ ਹਰ ਇੱਕ ਮੈਂਬਰ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਇਹ ਸਮਾਗਮ ਕਾਮਯਾਬ ਹੋਇਆ। ਸਕੂਲ ਦੇ ਚੇਅਰਮੈਨ ਪੰਕਜ ਕਪੂਰ ਨੇ ਕਿਹਾ ਕਿ ਇਹ ਸਮਾਗਮ ਸਿਰਫ ਵਿਦਿਆਰਥੀਆਂ ਦੀਆਂ ਉਪਲਬਧੀਆਂ ਦਾ ਪ੍ਰਤੀਕ ਨਹੀਂ ਹੈ, ਸਗੋਂ ਸਾਡੇ ਸੱਭਿਆਚਾਰ ਏਕਤਾ ਤੇ ਅਖੰਡਤਾ ਦੀ ਭਾਵਨਾ ਪੈਦਾ ਕਰਦਾ ਹੈ। ਉਪਰੰਤ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਫਨ ਗੇਮਸ ਕਰਵਾਈਆਂ ਗਈਆਂ ਅਤੇ ਜੇਤੂ ਮਾਪਿਆਂ ਨੂੰ ਸਨਮਾਨ ਚਿੰਨ੍ਹ ਭੇਟ ਕਰ ਕੇ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਵੱਲੋਂ ਸਾਰੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।