ਜਾਣਕਾਰੀ ਅਨੁਸਾਰ ਕਪੂਰਥਲਾ ਪੁਲਿਸ ਨੇ ਫਗਵਾੜਾ ਵਿੱਚ ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਜੋ ਮੁੱਖ ਤੌਰ ’ਤੇ ਸਾਫਟਵੇਅਰ ਹੱਲ ਪ੍ਰਦਾਨ ਕਰਨ ਦੀ ਆੜ ਵਿੱਚ ਅਮਰੀਕਾ ਅਤੇ ਕੈਨੇਡਾ ਵਿੱਚ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਸੀ, 38 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 40 ਲੈਪਟਾਪ, 67 ਮੋਬਾਈਲ ਫੋਨ ਅਤੇ 10,00,000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਵਿਜੇ ਸੋਨੀ, ਪੰਜਾਬੀ ਜਾਗਰਣ, ਫਗਵਾੜਾ : ਫਗਵਾੜਾ ਵਿੱਚ ਇੱਕ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ ਵਿੱਚ ਹੋਏ ਪਰਦਾਫਾਸ਼ ਤੋਂ ਬਾਅਦ ਮਹੱਤਵਪੂਰਨ ਕਾਰਵਾਈ ਵਿੱਚ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ 2.05 ਕਰੋੜ ਰੁਪਏ ਦੀ ਹਵਾਲਾ ਰਕਮ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 39 ਹੋ ਗਈ ਹੈ ਅਤੇ ਕੁੱਲ ਬਰਾਮਦ ਕੀਤੀ ਗਈ ਰਕਮ 2.15 ਕਰੋੜ ਰੁਪਏ ਹੋ ਗਈ ਹੈ, ਇਹ ਗੱਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਕਹੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨ ਵਜੋਂ ਹੋਈ ਹੈ, ਜੋ ਕਿ ਰਾਜਸਥਾਨ ਦੇ ਬੀਕਾਨੇਰ ਦਾ ਰਹਿਣ ਵਾਲਾ ਹੈ।
ਜਾਣਕਾਰੀ ਅਨੁਸਾਰ ਕਪੂਰਥਲਾ ਪੁਲਿਸ ਨੇ ਫਗਵਾੜਾ ਵਿੱਚ ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਜੋ ਮੁੱਖ ਤੌਰ ’ਤੇ ਸਾਫਟਵੇਅਰ ਹੱਲ ਪ੍ਰਦਾਨ ਕਰਨ ਦੀ ਆੜ ਵਿੱਚ ਅਮਰੀਕਾ ਅਤੇ ਕੈਨੇਡਾ ਵਿੱਚ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਸੀ, 38 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 40 ਲੈਪਟਾਪ, 67 ਮੋਬਾਈਲ ਫੋਨ ਅਤੇ 10,00,000 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਦੇ ਇੱਕ ਹਵਾਲਾ ਆਪਰੇਟਰ ’ਤੇ ਵੀ ਨਜ਼ਰ ਰੱਖੀਆਂ ਹਨ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੈਣ-ਦੇਣ ਮੁੱਖ ਤੌਰ ’ਤੇ ਬਿਟਕੁਆਇਨ ਰਾਹੀਂ ਕੀਤਾ ਗਿਆ ਸੀ ਅਤੇ ਹਵਾਲਾ ਚੈਨਲ ਵੀ ਇਸ ਵਿੱਚ ਸ਼ਾਮਲ ਪਾਏ ਗਏ ਹਨ।
ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਮਾਮਲੇ ਦੀ ਮਨੁੱਖੀ-ਅਧਾਰਤ ਅਤੇ ਤਕਨੀਕੀ ਜਾਂਚ ਤੋਂ ਬਾਅਦ ਪੁਲਿਸ ਟੀਮਾਂ ਨੇ ਇਸ ਰੈਕੇਟ ਵਿੱਚ ਲੁਧਿਆਣਾ ਸਥਿਤ ਵਿਅਕਤੀ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਹੈ। ਐੱਸਪੀ ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਦੀ ਨਿਗਰਾਨੀ ਹੇਠ ਅਤੇ ਡੀਐੱਸਪੀ ਡਿਟੈਕਟਿਵ ਪਰਮਿੰਦਰ ਸਿੰਘ, ਇੰਚਾਰਜ ਸੀਆਈਏ ਜਰਨੈਲ ਸਿੰਘ ਅਤੇ ਐੱਸਐੱਚਓ ਸਾਈਬਰ ਕ੍ਰਾਈਮ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਹਵਾਲਾ ਆਪਰੇਟਰ ਦੇ ਘਰ ’ਤੇ ਛਾਪਾ ਮਾਰਿਆ, ਜਿੱਥੇ ਉਸ ਦੇ ਸਹਾਇਕ ਪਵਨ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ 2.05 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।
ਐੱਸਐੱਸਪੀ ਨੇ ਕਿਹਾ ਕਿ ਇਹ ਰੈਕੇਟ ਇੱਕ ਸਥਾਨਕ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਸੀ ਜਿਸਦੀ ਪਛਾਣ ਅਮਰਿੰਦਰ ਸਿੰਘ ਉਰਫ਼ ਸਾਭੀ ਟੋਹਰੀ ਵਜੋਂ ਹੋਈ ਹੈ, ਜਿਸ ਨੇ ਫਗਵਾੜਾ ਵਿੱਚ ਇਮਾਰਤ ਕਿਰਾਏ ’ਤੇ ਲਈ ਸੀ। ਉਹ ਦਿੱਲੀ ਦੇ ਸੂਰਜ ਨਾਲ ਜੁੜਿਆ ਹੋਇਆ ਹੈ, ਜੋ ਅੱਗੇ ਕੋਲਕਾਤਾ ਦੇ ਸ਼ੇਨ ਨਾਮਕ ਇੱਕ ਸ਼ੱਕੀ ਨਾਲ ਜੁੜਿਆ ਹੋਇਆ ਹੈ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਕਪੂਰਥਲਾ ਵਿਖੇ ਕੇਸ ਪਹਿਲਾਂ ਹੀ ਦਰਜ ਕੀਤਾ ਜਾ ਚੁੱਕਾ ਹੈ।