ਸਕੂਲ ’ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦਾ ਆਯੋਜਨ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਵਾਲਾ ਅੰਦਰੀਸਾ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦਾ ਆਯੋਜਨ
Publish Date: Thu, 11 Dec 2025 07:32 PM (IST)
Updated Date: Fri, 12 Dec 2025 04:13 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡਡਵਿੰਡੀ : ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ਾਹਵਾਲਾ ਅੰਦਰੀਸਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਅਗਵਾਈ ਬਲਵਿੰਦਰ ਸਿੰਘ ਬਿੰਦਾ ਪੀਐੱਲਵੀ ਤੇ ਐਡਵੋਕੇਟ ਸ਼ੈਲ ਪ੍ਰਭਾਕਰ, ਸੈਕਟਰੀ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਨੇ ਕੀਤੀ, ਜਦਕਿ ਇਸ ਮੌਕੇ ਸਕੂਲ ਪ੍ਰਿੰਸੀਪਲ ਸਵਿਤਾ ਵੱਲੋਂ ਪੂਰੀ ਮੁਹਿੰਮ ਦਾ ਸਹਿਯੋਗ ਦਿੱਤਾ ਗਿਆ। ਰੈਲੀ ਦੌਰਾਨ ਵਿਦਿਆਰਥੀਆਂ ਨੂੰ ਨਸ਼ੇ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਸਮਾਜ ’ਚ ਨਸ਼ਾ-ਮੁਕਤ ਵਾਤਾਵਰਣ ਬਣਾਉਣ ਲਈ ਅਪੀਲ ਕੀਤੀ ਗਈ। ਇਸ ਮੌਕੇ ਐਡਵੋਕੇਟ ਸ਼ੈਲ ਪ੍ਰਭਾਕਰ ਨੇ ਕਿਹਾ ਕਿ ਨਸ਼ਾ ਨਾ ਸਿਰਫ਼ ਜਵਾਨੀ ਨੂੰ ਬਰਬਾਦ ਕਰਦਾ ਹੈ, ਸਗੋਂ ਪੂਰੇ ਪਰਿਵਾਰ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਨਸ਼ੇ ਤੋਂ ਦੂਰ ਰਹਿਣਾ ਹਰ ਨਾਗਰਿਕ ਦੀ ਆਪਣੀ ਆਪਣੀ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਸਕੂਲ ਇੰਚਾਰਜ ਸਮਿਤਾ, ਪਰਮਜੀਤ ਕੌਰ, ਬਲਜਿੰਦਰ ਸਿੰਘ, ਬਲਵੀਰ ਕੌਰ, ਮਮਤਾ ਰਾਣੀ, ਰਿਤੂ ਮਹਾਨ, ਮਨਜੀਤ ਕੌਰ, ਜਗਜੀਤ ਕੌਰ, ਹਰਮਿੰਦਰ ਸਿੰਘ, ਮਨਦੀਪ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਜਤਿੰਦਰ ਕੁਮਾਰ, ਚੰਦਨ ਕੁਮਾਰ, ਰਜਿੰਦਰ ਕੁਮਾਰ, ਬਲਵਿੰਦਰ ਆਦਿ ਹਾਜ਼ਰ ਸਨ। ਇਸ ਰੈਲੀ ’ਚ ਵਿਦਿਆਰਥੀਆਂ ਨੇ ਨਸ਼ਾ ਛੱਡੋ ਦੇ ਸੰਦੇਸ਼ ਵਾਲੇ ਨਾਅਰੇ ਲਾਉਂਦੇ ਹੋਏ ਪਿੰਡ ’ਚੋਂ ਲੰਘ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਨਾਲ ਨਵੀਂ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ’ਚ ਵੱਡੀ ਮਦਦ ਮਿਲਦੀ ਹੈ।