ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਨਗਰ ਕੀਰਤਨ 3 ਮਈ ਨੂੰ
ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ
Publish Date: Sun, 19 Apr 2026 08:47 PM (IST)
Updated Date: Sun, 19 Apr 2026 08:51 PM (IST)
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਕ ਕਪੂਰਥਲਾ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ (ਠੱਠਾ) ਜ਼ਿਲ੍ਹਾ ਕਪੂਰਥਲਾ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ। ਧੰਨ ਧੰਨ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਸਾਲਾਨਾ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਧਾਰਮਿਕ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ੍ਰੀ ਸੰਗਤ ਸਾਹਿਬ, ਮਾਰਕਫੈੱਡ ਵਿਖੇ ਪ੍ਰਧਾਨ ਮਹਿੰਦਰਪਾਲ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਹਿੰਦਰਪਾਲ ਸਿੰਘ ਬੇਦੀ, ਹਰਦੀਪ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਦੱਸਿਆ ਕਿ ਸਾਲਾਨਾ ਮਹਾਨ ਨਗਰ ਕੀਰਤਨ 3 ਮਈ ਐਤਵਾਰ ਨੂੰ ਸਵੇਰੇ 5 ਵਜੇ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਮੁਹੱਲਾ ਸੰਤ ਪੁਰਾ, ਪਿੰਡ ਭਗਤ ਪੁਰ (ਦੰਦੂਪੁਰ), ਭਗਵਾਨ ਪੁਰ, ਝੁਗੀਆਂ ਗੁਲਾਮ, ਮਜ਼ਾਹਦ ਪੁਰ ਕੁਲੀਆਂ, ਰੱਤਾ ਨੌਂ ਆਬਾਦ, ਖਾਲੂ, ਕੋਲੀਆਂ ਵਾਲਾ, ਅੱਡਾ ਸਾਬੂਵਾਲ, ਅੱਡਾ ਦਰੀਏਵਾਲ, ਟੋਡਰ ਵਾਲ, ਨਵਾਂ ਠੱਠਾ, ਪੁਰਾਣਾ ਠੱਠਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਰਸਤੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਮੂਹ ਸੰਗਤਾਂ ਦਾ ਫੁੱਲਾਂ ਦੀ ਵਰਖਾ ਕਰ ਕੇ, ਸਵਾਗਤ ਗੇਟ ਬਣਾ ਕੇ ਭਰਵਾਂ ਸਵਾਗਤ ਕਰਨਗੀਆਂ। ਇਸ ਦੌਰਾਨ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਸੁਚਾਰੂ ਸੁਝਾਅ ਵੀ ਦਿੱਤੇ। ਪ੍ਰਬੰਧਕਾਂ ਨੇ ਸਮੂਹ ਸਾਧ ਸੰਗਤ ਅਤੇ ਇਲਾਕਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਵਿਚ ਹਾਜ਼ਰ ਹੋਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਨਗਰ ਕੀਰਤਨ ਰੂਟ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਬੇਨਤੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ, ਜਸਪਾਲ ਸਿੰਘ ਖੁਰਾਣਾ, ਲਖਬੀਰ ਸਿੰਘ ਸ਼ਾਹੀ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਰਛਪਾਲ ਸਿੰਘ ਸਮੇਤ ਸਮੂਹ ਸੰਗਤਾਂ ਹਾਜ਼ਰ ਸਨ।