ਨਡਾਲਾ ‘ਚ ਦਾਖਲਾ ਮੁਹਿੰਮ ਲਈ ਜਾਗਰੂਕਤਾ ਵੈਨ ਰਵਾਨਾ
ਨਡਾਲਾ ‘ਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਦਾਖਲਾ ਮੁਹਿੰਮ 2026 ਲਈ ਜਾਗਰੂਕਤਾ ਵੈਨ ਰਵਾਨਾ
Publish Date: Thu, 29 Jan 2026 09:18 PM (IST)
Updated Date: Thu, 29 Jan 2026 09:19 PM (IST)

ਚੰਨਪ੍ਰੀਤ ਸਿੰਘ ਕੰਗ ਪੰਜਾਬੀ ਜਾਗਰਣ ਨਡਾਲਾ : ਪੰਜਾਬ ਸਕੂਲ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਦੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਅਧੀਨ ਦਾਖਲਾ ਮੁਹਿੰਮ 2026 ਨੂੰ ਸਫਲ ਬਣਾਉਣ ਲਈ ਨਡਾਲਾ ਇਲਾਕੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਇਕ ਵਿਸ਼ੇਸ਼ ਪ੍ਰਚਾਰ ਵੈਨ ਰਵਾਨਾ ਕੀਤੀ ਗਈ। ਇਸ ਵੈਨ ਰਾਹੀਂ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿਚ ਜਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਇਕੱਠੇ ਹੋਏ ਨਡਾਲਾ ਸਰਕਾਰੀ ਸਕੂਲ ਦੇ ਅਧਿਆਪਕਾਂ ਨੇ ਦੱਸਿਆ ਕਿ ਵੈਨ ਵਿਚ ਸਿੱਖਿਆ ਸਬੰਧੀ ਜਾਣਕਾਰੀ ਭਰੇ ਪੋਸਟਰ, ਬੈਨਰ ਤੇ ਆਡੀਓ ਸੁਨੇਹੇ ਰਾਹੀਂ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਨਵੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਮਾਰਟ ਕਲਾਸਰੂਮ, ਸੁਧਰੇ ਹੋਏ ਬੁਨਿਆਦੀ ਢਾਂਚੇ, ਸਾਫ਼ ਸਫ਼ਾਈ ਤੇ ਖੇਡਾਂ ਦੀਆਂ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਅਧਿਆਪਕਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਨਜ਼ਦੀਕੀ ਸਰਕਾਰੀ ਸਕੂਲ ਵਿਚ ਜ਼ਰੂਰ ਕਰਵਾਉਣ ਤਾਂ ਜੋ ਉਹ ਗੁਣਵੱਤਾ ਵਾਲੀ ਸਿੱਖਿਆ ਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ। ਇਸ ਮੌਕੇ ਇਸ ਮੌਕੇ ਗੁਰਨਾਮ ਸਿੰਘ ਪ੍ਰਿੰਸੀਪਲ ਸਕੂਲ ਨਡਾਲਾ, ਹੈੱਡ ਮਾਸਟਰ ਕਮਲਜੀਤ ਸਿੰਘ ਢਿੱਲਵਾਂ, ਰਜਿੰਦਰ ਸਿੰਘ ਲਾਏਬਰੇਰੀਅਨ, ਓਂਕਾਰ ਸਿੰਘ, ਮਹਿੰਦਰ ਕੁਮਾਰ, ਪਰਵਿੰਦਰਜੀਤ ਸਿੰਘ, ਕੁਲਜੀਤ ਕੌਰ, ਜਬਰਜੰਗ ਸਿੰਘ, ਡੈਨੀਅਲ ਮਸੀਹ, ਤਰਸੇਮ ਸਿੰਘ, ਨਰਿੰਦਰ ਸਿੰਘ, ਸੁਖਜਿੰਦਰ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ ਸੰਧੂ ਅਤੇ ਹੋਰ ਅਧਿਆਪਕ ਹਾਜ਼ਰ ਸਨ।