ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਦਾ ਨਤੀਜਾ ਸ਼ਾਨਦਾਰ
ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Sat, 11 Apr 2026 09:15 PM (IST)
Updated Date: Sat, 11 Apr 2026 09:17 PM (IST)
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਠਵੀਂ ਜਮਾਤ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ। ਹਰਮਨਪ੍ਰੀਤ ਕੌਰ ਪੁੱਤਰੀ ਕਾਰਜ ਸਿੰਘ ਨੇ ਅੱਠਵੀਂ ਜਮਾਤ ਵਿੱਚੋਂ 96% ਨੰਬਰ ਪ੍ਰਾਪਤ ਕਰ ਕੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ, ਪਰਨੀਤ ਕੌਰ ਪੁੱਤਰੀ ਪਲਵਿੰਦਰ ਸਿੰਘ ਨੇ 95% ਨੰਬਰ ਪ੍ਰਾਪਤ ਕਰ ਕੇ ਦੂਸਰੀ ਪੁਜ਼ੀਸ਼ਨ ਹਾਸਲ ਕੀਤੀ, ਦੀਪਿਕਾ ਪੁੱਤਰੀ ਜਗਤਾਰ ਸਿੰਘ ਨੇ 92% ਨੰਬਰ ਪ੍ਰਾਪਤ ਕਰ ਕੇ ਤੀਸਰੀ ਪੁਜ਼ੀਸ਼ਨ ਹਾਸਲ ਕੀਤੀ, ਸੁਖਮਨਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਨੇ 90% ਨੰਬਰ ਪ੍ਰਾਪਤ ਕੀਤੇ। ਇਸ ਤਰ੍ਹਾਂ ਜਮਾਤ ਦੇ 50% ਵਿਦਿਆਰਥੀ 90% ਤੋਂ ਉੱਪਰ ਅੰਕ ਪ੍ਰਾਪਤ ਕਰ ਕੇ ਪਾਸ ਹੋਏ ਅਤੇ ਬਾਕੀ 50% ਵਿਦਿਆਰਥੀਆਂ ਨੇ 80% ਤੋਂ 90% ਦੇ ਵਿੱਚ ਨੰਬਰ ਪ੍ਰਾਪਤ ਕੀਤੇ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਕੌਰ ਨੇ ਸਕੂਲ ਦੇ ਇੰਨੇ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਬੁਲੰਦੀਆਂ ਤੱਕ ਪਹੁੰਚਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਸਕੂਲ ਦੇ ਸ਼ਾਨਦਾਰ ਨਤੀਜੇ ’ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਸਿੱਖਿਆ ਪ੍ਰਾਪਤ ਤਜ਼ਰਬੇਕਾਰ ਤੇ ਮਿਹਨਤੀ ਅਧਿਆਪਕਾਂ ਦੀ ਯੋਗ ਅਗਵਾਈ, ਵਿਦਿਆਰਥੀਆਂ ਦੀ ਸਖਤ ਮਿਹਨਤ ਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਆਸ਼ੀਰਵਾਦ ਸਦਕਾ ਇਹ ਸ਼ਾਨਦਾਰ ਪ੍ਰਾਪਤੀ ਹੋਈ ਹੈ। ਸਕੂਲ ਦੇ ਸਮੂਹ ਸਟਾਫ ਨੇ ਵੀ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਵੱਲੋਂ ਭਵਿੱਖ ਵਿੱਚ ਹੋਰ ਵੱਡੀਆਂ ਕਾਮਯਾਬੀਆਂ ਹਾਸਲ ਕਰਨ ਲਈ ਆਸ ਪ੍ਰਗਟ ਕੀਤੀ।