ਬਾਬਾ ਦਰਬਾਰਾ ਸਿੰਘ ਸਕੂਲ ਟਿੱਬਾ ਦਾ ਨਤੀਜਾ ਸ਼ਾਨਦਾਰ ਰਿਹਾ
ਬਾਬਾ ਦਰਬਾਰਾ ਸਿੰਘ ਸਕੂਲ ਟਿੱਬਾ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 12 May 2026 08:41 PM (IST)
Updated Date: Tue, 12 May 2026 08:42 PM (IST)
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਜਮਾਤ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ। ਇਨ੍ਹਾਂ ਨਤੀਜਿਆਂ ਵਿਚ ਮੁਸਕਾਨ ਪੁੱਤਰੀ ਜੋਗਿੰਦਰ ਸਿੰਘ ਨੇ ਦਸਵੀਂ ਜਮਾਤ ਵਿਚੋਂ 94% ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ ਹੈ, ਰਾਜਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ 90% ਅੰਕ ਪ੍ਰਾਪਤ ਕਰਕੇ ਦੂਸਰੀ ਪੁਜੀਸ਼ਨ ਤੇ ਸੁਪਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ 87 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰੀ ਪੁਜੀਸ਼ਨ ਹਾਸਲ ਕੀਤੀ ਹੈ। ਸੁਖਰਾਜ ਸਿੰਘ ਪੁੱਤਰ ਸਤਨਾਮ ਸਿੰਘ ਨੇ 86% ਅੰਕ ਪ੍ਰਾਪਤ ਕੀਤੇ ਹਨ। ਇਸੇ ਤਰ੍ਹਾਂ ਜਮਾਤ ਦੇ 50% ਵਿਦਿਆਰਥੀਆਂ ਨੇ 80% ਤੋਂ 90% ਦੇ ਵਿਚ ਨੰਬਰ ਪ੍ਰਾਪਤ ਕੀਤੇ। ਦਸਵੀਂ ਜਮਾਤ ਦੇ ਬਾਕੀ ਸਾਰੇ ਵਿਦਿਆਰਥੀ ਵੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਕੌਰ ਨੇ ਸਕੂਲ ਦੇ ਇੰਨੇ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਪ੍ਰਗਟ ਕੀਤੀ। ਸਕੂਲ ਦੇ ਪ੍ਰਿੰਸੀਪਲ ਮਧੂ ਗੋਸਵਾਮੀ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ। ਸਕੂਲ ਦੇ ਸਮੂਹ ਸਟਾਫ ਨੇ ਵੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ।