ਟਿੱਬਾ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ 100%
ਬਾਬਾ ਦਰਬਾਰਾ ਸਿੰਘ ਸਕੂਲ ਟਿੱਬਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ
Publish Date: Thu, 14 May 2026 06:56 PM (IST)
Updated Date: Thu, 14 May 2026 06:57 PM (IST)

ਸੁਲਤਾਨਪੁਰ ਲੋਧੀ : ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਬਾਰਵੀਂ ਜਮਾਤ ਕਾਮਰਸ ਤੇ ਆਰਟਸ ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਮਧੂ ਗੋਸਵਾਮੀ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚ ਵਿਸ਼ਾਲਦੀਪ ਸਿੰਘ ਪੁੱਤਰ ਪਲਵਿੰਦਰ ਸਿੰਘ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਬਲਰਾਜ ਸਿੰਘ ਪੁੱਤਰ ਹਰਭਜਨ ਸਿੰਘ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਹੈ। ਸੁੱਖਨੂਰ ਸਿੰਘ ਪੁੱਤਰ ਹਰਜੀਤ ਸਿੰਘ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਤੀਜੀ ਪੁਜੀਸ਼ਨ ਹਾਸਲ ਕੀਤੀ। ਗੋਰੀ ਸ਼ਾਹ ਪੁੱਤਰੀ ਸ਼ਿਵ ਕੁਮਾਰ ਨੇ 88 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਪ੍ਰਦੀਪ ਸਿੰਘ ਪੁੱਤਰ ਸੰਤੋਖ ਸਿੰਘ ਨੇ 88 ਫੀਸਦੀ ਅੰਕ ਪ੍ਰਾਪਤ ਕੀਤੇ। ਸੁਮਨਪ੍ਰੀਤ ਪੁੱਤਰੀ ਕੁਲਦੀਪ ਸਿੰਘ ਨੇ 88 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਤਰ੍ਹਾਂ ਜਮਾਤ ਦੇ 70% ਵਿਦਿਆਰਥੀਆਂ ਨੇ 80 ਫੀਸਦੀ ਤੋਂ 90 ਫੀਸਦੀ ਦੇ ਵਿਚ ਨੰਬਰ ਪ੍ਰਾਪਤ ਕੀਤੇ ਹਨ। ਬਾਕੀ ਦੇ 30% ਵਿਦਿਆਰਥੀਆਂ ਨੇ 70 ਫੀਸਦੀ ਤੋਂ 80 ਫੀਸਦੀ ਵਿਚ ਅੰਕ ਪ੍ਰਾਪਤ ਕੀਤੇ ਹਨ। ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਬਲਜੀਤ ਕੌਰ ਨੇ ਸਕੂਲ ਦੇ ਇੰਨੇ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਪ੍ਰਗਟ ਕੀਤੀ ਤੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।