ਬਜਰੰਗ ਦਲ ਦੇ ਆਗੂ ਸ਼ੇਖੂਪੁਰ ਮੰਦਿਰ ਵਿਖੇ ਹੋਏ ਨਤਮਸਤਕ
ਬਜਰੰਗ ਦਲ ਦੇ ਆਗੂ ਮਾਤਾ ਭੱਦਰਕਾਲੀ ਦੇ79ਵੇਂ ਸਾਲਾਨਾ ਇਤਿਹਾਸਿਕ ਮੇਲੇ ਦੇ ਸੰਬੰਧ ਵਿੱਚ ਸ਼ੇਖੂਪੁਰ ਮੰਦਰ ਵਿਖੇ ਹੋਏ ਨਤਮਸਤਕ
Publish Date: Mon, 11 May 2026 10:35 PM (IST)
Updated Date: Mon, 11 May 2026 10:36 PM (IST)

---ਅਨਦ ਯਾਦਵ, ਇਸ਼ਾਂਤ ਮਹਿਰਾ ਤੇ ਮਨੀ ਮਹਾਜਨ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮਾਤਾ ਭੱਦਰਕਾਲੀ ਮੰਦਿਰ ਸ਼ੇਖੂਪੁਰ ਵਿਖੇ 79ਵੇਂ ਸਾਲਾਨਾ ਇਤਿਹਾਸਕ ਮੇਲੇ ਨੂੰ ਮੁੱਖ ਰੱਖਦਿਆਂ ਹੋਇਆਂ ਬਜਰੰਗ ਦਲ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਦੀ ਅਗਵਾਈ ਵਿਚ ਮਾਤਾ ਭੱਦਰਕਾਲੀ ਜੀ ਦੇ ਮੰਦਿਰ ਵਿਚ ਵਿਸ਼ਵ ਹਿੰਦੂ ਪਰਿਸ਼ਦ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਵਨ ਕੁਮਾਰ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ ਤੇ ਸੁਰੱਖਿਆ ਪ੍ਰਮੁੱਖ ਮਨੀ ਮਹਾਜਨ ਦੀ ਹਾਜ਼ਰੀ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਮੰਦਿਰ ਕਮੇਟੀ ਦੇ ਪ੍ਰਧਾਨ ਪ੍ਰਸ਼ੋਤਮ ਪਾਸੀ, ਚੇਅਰਮੈਨ ਰਾਧੇ ਸ਼ਾਮ ਸ਼ਰਮਾ, ਰਾਜੇਸ਼ ਸ਼ਰਮਾ ਸ਼ੇਖੂਪੁਰ ਨੇ ਬਜਰੰਗ ਦਲ ਦੇ ਸਮੂਹ ਮੈਂਬਰਾਂ ਨੂੰ ਜੀ ਆਇਆਂ ਆਖਿਆ ਤੇ ਅਰਦਾਸ ਕੀਤੀ ਕਿ ਮਾਤਾ ਰਾਣੀ ਸਮੂਹ ਬਜਰੰਗ ਦਲ ਦੇ ਆਗੂਆਂ ਦੇ ਸਿਰ ਉੱਤੇ ਮਿਹਰ ਭਰਿਆ ਹੱਥ ਰੱਖੇ ਤੇ ਉਨ੍ਹਾਂ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਕਰੇ ਚੜ੍ਹਦੀ ਕਲਾ ਬਖਸ਼ੇ। ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਪਰਸ਼ੋਤਮ ਪਾਸੀ, ਚੇਅਰਮੈਨ ਰਾਧੇ ਸ਼ਾਮ ਸ਼ਰਮਾ ਤੇ ਹੋਰ ਮੈਂਬਰ ਸਾਹਿਬਾਨ ਵੱਲੋਂ ਬਜਰੰਗ ਦਲ ਦੇ ਆਏ ਹੋਏ ਸਮੂਹ ਆਹੁਦੇਦਾਰਾਂ ਨੂੰ ਸਿਰੋਪਾਓ ਤੇ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਜਰੰਗ ਦਲ ਦੇ ਆਗੂਆਂ ਨੇ ਸ਼੍ਰੀ ਦੁਰਗਾ ਮੰਡਲ ਮੰਦਰ ਮਾਤਾ ਭੱਦਰਕਾਲੀ ਵੈੱਲਫੇਅਰ ਸੋਸਾਇਟੀ ਸ਼ੇਖੂਪੁਰ ਕਪੂਰਥਲਾ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਹੋਏ ਮਾਤਾ ਭੱਦਰਕਾਲੀ ਦੇ ਚਰਨਾਂ ਵਿਚ ਪ੍ਰਾਰਥਨਾ ਕਰਦਿਆਂ ਕਿਹਾ ਕਿ ਮਾਤਾ ਭੱਦਰਕਾਲੀ ਜੀ ਦਾ ਆਸ਼ੀਰਵਾਦ ਤੁਹਾਡੇ ਸਾਰਿਆਂ ’ਤੇ ਬਣਿਆ ਰਹੇ।