ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਬਸੰਤ ਮੇਲਾ ਮਨਾਇਆ
ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ’ਚ ਬਸੰਤ ਮੇਲਾ ਮਨਾਇਆ
Publish Date: Sun, 15 Feb 2026 10:22 PM (IST)
Updated Date: Sun, 15 Feb 2026 10:24 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਬਸੰਤ ਮੇਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ ਮੁੱਖ ਮਹਿਮਾਨ ਤੇ ਸਕੂਲ ਦੇ ਪ੍ਰਧਾਨ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਮਹਿਮਾਨ ਵਜੋਂ ਸਮਾਗਮ ਵਿਚ ਸ਼ਾਮਲ ਹੋਏ, ਜਿਨ੍ਹਾਂ ਦਾ ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ, ਪ੍ਰਿੰਸੀਪਲ ਡਿੰਪਲ ਸ਼ਰਮਾ ਤੇ ਸਟਾਫ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪਹੁੰਚੇ ਮਹਿਮਾਨਾਂ ਵੱਲੋਂ ਰਿਬਨ ਕਟਾਈ ਤੋਂ ਬਾਅਦ ਮੇਲੇ ਦਾ ਆਰੰਭ ਕੀਤਾ ਗਿਆ। ਵਿਦਿਆਰਥੀਆਂ ਨੇ ਬਸੰਤ ਮੇਲੇ ਦਾ ਭਰਪੂਰ ਆਨੰਦ ਮਾਣਿਆ। ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਗੇਮਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਕਈ ਇਨਾਮ ਵੀ ਜਿੱਤੇ। ਮੇਲੇ ਦਾ ਮੁੱਖ ਆਕਰਸ਼ਣ ਖਾਣ-ਪੀਣ ਦੇ ਵੱਖਰੇ-ਵੱਖਰੇ ਸਟਾਲ ਤੇ ਝੂਲੇ ਰਹੇ, ਜਿਥੇ ਬੱਚਿਆਂ ਤੇ ਅਧਿਆਪਕਾਂ ਨੇ ਖੂਬ ਆਨੰਦ ਮਾਣਿਆ।