ਬੀਕਾਮ ਦਾ ਨਤੀਜਾ ਰਿਹਾ ਸ਼ਾਨਦਾਰ
ਬੀ .ਕਾਮ ਸਮੈਸਟਰ ਤੀਜਾ ਅਤੇ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Thu, 07 May 2026 07:19 PM (IST)
Updated Date: Thu, 07 May 2026 07:20 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਬੀਕਾਮ ਸਮੈਸਟਰ ਤੀਜਾ ਤੇ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾ. ਮਨੀ ਛਾਬੜਾ ਨੇ ਦੱਸਿਆ ਕਿ ਬੀਕਾਮ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਸਿਮਰਨ ਟੰਡਨ ਨੇ 7.71 ਐੱਸਜੀਪੀਏ ਨਾਲ ਪਹਿਲਾ, ਸੁਨਿਧੀ ਨੇ 7.57 ਨਾਲ ਦੂਜਾ ਤੇ ਚਰਨਪ੍ਰੀਤ ਕੌਰ ਤੇ ਰਮਨਦੀਪ ਕੌਰ ਨੇ 7.29 ਐੱਸਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਬੀਕਾਮ ਸਮੈਸਟਰ ਤੀਜਾ ਦੇ ਵਿਦਿਆਰਥੀ ਸਾਹਿਲਪ੍ਰੀਤ ਸਿੰਘ ਨੇ 7.52 ਐੱਸਜੀਪੀਏ ਨਾਲ ਪਹਿਲਾ ਸਥਾਨ ਤੇ ਗੁਰਲੀਨ ਛੀਨਾ ਨੇ 7.48 ਨਾਲ ਦੂਜਾ ਤੇ ਹਰਸ਼ਿਤਾ ਅਤੇ ਵੰਸ਼ਿਕਾ ਨੇ 7.39 ਐੱਸਜੀਪੀਏ ਨਾਲ ਤੀਜਾ ਸਥਾਨ ਹਾਸਲ ਕਰਕੇ ਮਾਪਿਆਂ ਦਾ ਨਾਂ ਬੁਲੰਦੀਆਂ ’ਤੇ ਲਿਜਾ ਕੇ ਕਾਲਜ ਤੇ ਮਾਪਿਆਂ ਦਾ ਮਾਣ ਵਧਾਇਆ। ਵਿਦਿਆਰਥੀਆਂ ਦੀ ਇਸ ਉੱਘੀ ਪ੍ਰਾਪਤੀ ਲਈ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ .ਜਸਬੀਰ ਕੌਰ ਵੱਲੋਂ ਵਿਦਿਆਰਥੀਆਂ, ਮਾਪਿਆਂ ਤੇ ਮਿਹਨਤੀ ਸਟਾਫ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜੀ. ਸਵਰਨ ਸਿੰਘ ਤੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸਜੀਪੀਸੀ, ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਤੇ ਇੰਜ. ਹਰਨਿਆਮਤ ਕੌਰ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ।