ਨਵੇਂ ਚੁਣੇ ਸਰਪੰਚਾਂ ਨੂੰ ਵੰਡੇ ਸਹੁੰ ਚੁੱਕ ਸਮਾਗਮ ਦੇ ਸੱਦਾ ਪੱਤਰ
ਬੀ.ਡੀ.ਪੀ.ਓ. ਦਫਤਰ ਵਲੋਂ ਨਵੇਂ ਚੁਣੇ ਸਰਪੰਚਾਂ ਨੂੰ ਸੂਬਾ ਪੱਧਰੀ ਸਹੁੰ ਚੁੱਕ ਸਮਾਗਮ ਦੇ ਵੰਡੇ ਸੱਦਾ ਪੱਤਰ
Publish Date: Wed, 06 Nov 2024 08:58 PM (IST)
Updated Date: Thu, 07 Nov 2024 04:14 AM (IST)
ਨਵੇਂ ਚੁਣੇ ਸਰਪੰਚਾਂ ਨੂੰ ਵੰਡੇ ਸਹੁੰ ਚੁੱਕ ਸਮਾਗਮ ਦੇ ਸੱਦਾ ਪੱਤਰ
ਕੈਪਸ਼ਨ - 06ਪੀਐਚਜੀ12 ਫਗਵਾੜਾ ਦੇ ਬੀ.ਡੀ.ਪੀ.ਓ. ਦਫਤਰ ਵਿਖੇ ਸਰਪੰਚਾਂ ਨੂੰ ਸਹੁੰ ਚੁੱਕ ਸਮਾਗਮ ਦੇ ਵੰਡੇ ਜਾ ਰਹੇ ਸੱਦਾ ਪੱਤਰਾਂ ਦੇ ਦ੍ਰਿਸ਼। ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਚੁਣੇ ਗਏ ਸਰਪੰਚਾਂ ਦੇ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਦੇ ਸਬੰਧ ਵਿਚ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਫਗਵਾੜਾ ਵਿਖੇ ਬੀ.ਡੀ.ਪੀ.ਓ. ਰਾਮਪਾਲ ਰਾਣਾ ਨੇ ਸਮੂਹ ਸਰਪੰਚਾਂ ਨੂੰ ਸੱਦਾ ਪੱਤਰ ਦਿੱਤੇ। ਇਸ ਦੌਰਾਨ ਉਹਨਾਂ ਦੱਸਿਆ ਕਿ ਸਹੁੰ ਚੁੱਕ ਸਮਾਗਮ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਫਗਵਾੜਾ ਤੋਂ ਸਮੂਹ ਸਰਪੰਚਾਂ ਦਾ ਜੱਥਾ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਬੀ.ਡੀ.ਪੀ.ਓ. ਦਫਤਰ ਤੋਂ ਰਵਾਨਾ ਹੋਵੇਗਾ। ਉਹਨਾਂ ਦੱਸਿਆ ਕਿ ਸਹੁੰ ਚੁੱਕ ਸਮਾਗਮ ਸਾਇਕਲ ਵੈਲੀ ਪਿੰਡ ਧਨਾਨਸੂ (ਲੁਧਿਆਣਾ) ਵਿਖੇ ਹੋਵੇਗਾ। ਉਹਨਾਂ ਸਮੂਹ ਸਰਪੰਚਾਂ ਆਪਣੇ ਸੱਦਾ ਪੱਤਰ ਅਤੇ ਸਰਪੰਚੀ ਸਰਟੀਫਿਕੇਟ ਨਾਲ ਲੈ ਕੇ ਜਾਣ ਦੀ ਹਦਾਇਤ ਵੀ ਕੀਤੀ। ਇਸ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਪਹਿਲੀ ਵਾਰ ਬਣੇ ਸਰਪੰਚਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਿਲਆ। ਉਹਨਾਂ ਕਿਹਾ ਕਿ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉਹ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇਣਗੇ। ਇਸ ਮੌਕੇ ਟੀ ਸੀ ਸੁਲੱਖਣ ਸਿੰਘ, ਪੰਚਾਇਤ ਸਕੱਤਰ ਮਲਕੀਤ ਚੰਦ, ਸੰਜੀਵ ਕੁਮਾਰ, ਬਲਵਿੰਦਰ ਸਿੰਘ ਤੋਂ ਇਲਾਵਾ ਜੇ.ਈ. ਅਮਨਦੀਪ ਕੈਲੇ, ਪਟਵਾਰੀ ਸੁਰਿੰਦਰ ਕੁਮਾਰ, ਟੀ.ਏ. ਜਸਕਰਨ ਵਰਮਾ, ਸਰਪੰਚ ਵਿਜੇ ਢੱਕ ਪੰਡੋਰੀ, ਬਲਵਿੰਦਰ ਬਘਾਣਾ, ਪਰਮਜੀਤ ਕੌਰ ਬੇਗਮਪੁਰ, ਜਸਵੀਰ ਕੌਰ, ਗੁਰਦੀਪ ਸਿੰਘ ਘੁੰਮਣ, ਬਲਵੀਰ ਚੰਦ, ਕੁਲਵੰਤ ਕੌਰ ਪਾਂਛਟਾ, ਸੁਖਵਿੰਦਰ ਸਿੰਘ, ਪੁਰਸ਼ੋਤਮ, ਰਿੰਪਲ ਕੁਮਾਰ ਆਦਿ ਹਾਜਰ ਸਨ।