ਬੇਬੇ ਨਾਨਕੀ ਜੀ ਦੇ ਪ੍ਰਕਾਸ਼ ਉਤਸਵ ਦਾ ਸਲਾਨਾ ਚਾਰ ਰੋਜ਼ਾ ਸਮਾਗਮ ਸੰਪੰਨ
ਬੇਬੇ ਨਾਨਕੀ ਜੀ ਦਾ ਪ੍ਰਕਾਸ਼ ਉਤਸਵ ਸਲਾਨਾ ਚਾਰ ਰੋਜ਼ਾ ਸਮਾਗਮ ਸੰਪੰਨ
Publish Date: Sat, 04 Apr 2026 09:26 PM (IST)
Updated Date: Sat, 04 Apr 2026 09:28 PM (IST)

--ਸੰਤਾਂ-ਮਹਾਂਪੁਰਸ਼ਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਤੇ ਯੂਕੇ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਬੇਬੇ ਨਾਨਕੀ ਜੀ ਦਾ 562ਵਾਂ ਪ੍ਰਕਾਸ਼ ਉਤਸਵ ਜੋੜ ਮੇਲਾ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਵਿਖੇ ਬੜੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇ ਇੰਗਲੈਂਡ, ਕੈਨੇਡਾ ਤੇ ਹੋਰ ਵੱਖ-ਵੱਖ ਦੇਸ਼ਾਂ ਦੇ ਸ਼ਰਧਾਲੂਆਂ ਤੋਂ ਇਲਾਵਾ ਦੇਸ਼ ਦੇ ਦੂਰ-ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ ਤੇ ਧੰਨ ਬੇਬੇ ਨਾਨਕੀ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਸਮੇਂ 5 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਤੇ ਭਾਈ ਕੁਲਵਿੰਦਰ ਸਿੰਘ ਗ੍ਰੰਥੀ ਨੇ ਅਰਦਾਸ ਕੀਤੀ। ਉਪਰੰਤ ਗੁਰਬਾਣੀ ਦੇ ਹੁਕਮਨਾਮੇ ਦੀ ਕਥਾ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਸੁਣਾਈ। ਉਨ੍ਹਾਂ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਦਿੱਤੀ ਤੇ ਗੁਰਬਾਣੀ ਅਨੁਸਾਰ ਜੀਵਨ ਢਾਲਣ ਦੀ ਪ੍ਰੇਰਨਾ ਵੀ ਕੀਤੀ। ਇਸ ਉਪਰੰਤ ਸਜਾਏ ਗਏ ਸੁੰਦਰ ਦੀਵਾਨ ਵਿਚ ਗਿਆਨੀ ਗਗਨਦੀਪ ਸਿੰਘ ਕਥਾ ਵਾਚਕ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਾਲੇ, ਗਿਆਨੀ ਕਰਨਜੀਤ ਸਿੰਘ ਆਹਲੀ ਕਥਾਵਾਚਕ ਗੁਰਦੁਆਰਾ ਬੇਰ ਸਾਹਿਬ, ਉਪਰੰਤ ਬੇਬੇ ਨਾਨਕੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ, ਬੇਬੇ ਨਾਨਕੀ ਜੱਥਾ ਯੂਕੇ ਦੀਆਂ ਬੀਬੀਆਂ ਤੇ ਦਿੱਲੀ ਦੀਆਂ ਬੀਬੀਆਂ, ਬੀਬੀ ਜਸਪ੍ਰੀਤ ਕੌਰ ਲਖਨਊ ਦਾ ਰਾਗੀ ਜੱਥਾ, ਗਿਆਨੀ ਮੰਗਲ ਸਿੰਘ ਪੱਡਾ ਦੇ ਢਾਡੀ ਜਥੇ ਵੱਲੋਂ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਬਾਬਾ ਜਸਪਾਲ ਸਿੰਘ ਨੀਲਾ, ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਤਰਲੋਚਨ ਸਿੰਘ ਚਾਨਾ, ਮੀਤ ਪ੍ਰਧਾਨ ਗੁਰਦਿਆਲ ਸਿੰਘ ਯੂਕੇ, ਸੈਕਟਰੀ ਭਾਈ ਜਤਿੰਦਰਪਾਲ ਸਿੰਘ ਤੇ ਜਥੇ ਪਰਮਿੰਦਰ ਸਿੰਘ ਖਾਲਸਾ ਨੇ ਸਾਂਝੇ ਤੌਰ ’ਤੇ ਸਮਾਗਮ ਵਿਚ ਪੁੱਜੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ, ਸੰਤ ਸੁਖਜੀਤ ਸਿੰਘ ਸੀਚੇਵਾਲ, ਸਿੰਘ ਸਾਹਿਬ ਗਿਆਨੀ ਗਗਨਦੀਪ ਸਿੰਘ ਹਜੂਰੀ ਕਥਾ ਵਾਚਕ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਹੋਰ ਸਮੂਹ ਜਥਿਆਂ ਤੇ ਵੱਖ-ਵੱਖ ਧਾਰਮਿਕ ਸੇਵਾ ਸੋਸਾਇਟੀਆਂ ਦੇ ਆਗੂਆਂ ਦਾ ਸਨਮਾਨ ਕੀਤਾ। ਚਾਰ ਰੋਜ਼ਾ ਸਮਾਗਮ ਦੌਰਾਨ ਦਿਨ ਤੇ ਰਾਤ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ। ਸਮਾਗਮ ਵਿਚ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਕੁਲਵਿੰਦਰ ਸਿੰਘ, ਜਥੇ. ਪਰਮਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਨੰਡਾ ਸੱਧੂਵਾਲਾ ਮੀਤ ਮੈਨੇਜਰ, ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ ਗਿੱਲ ਐੱਮਡੀ, ਚੇਅਰਮੈਨ ਤੇਜਵੰਤ ਸਿੰਘ, ਹਰਜਿੰਦਰ ਸਿੰਘ ਲਾਡੀ, ਕੰਵਲਨੈਨ ਸਿੰਘ ਕੇਨੀ, ਨੰਬਰਦਾਰ ਸੁਰਿੰਦਰਪਾਲ ਸਿੰਘ ਹੈਬਤਪੁਰ, ਜਥੇ. ਸੁਰਜੀਤ ਸਿੰਘ ਢਿੱਲੋਂ, ਜਥੇ. ਕੁਲਦੀਪ ਸਿੰਘ ਬੂਲੇ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਸਤਨਾਮ ਸਿੰਘ ਰਾਮੇ, ਕਾਰਜ ਸਿੰਘ ਤਕੀਆ, ਸੁਖਦੇਵ ਸਿੰਘ ਖਾਲਸਾ ਐੱਮਡੀ ਸਿੱਖ ਮਿਸ਼ਨ ਅਕੈਡਮੀ, ਭਾਈ ਸਰਬਜੀਤ ਸਿੰਘ ਬੱਬੂ, ਡਾ. ਗੁਰਦੇਵ ਸਿੰਘ ਜੋਸਨ, ਗੁਰਬਖਸ਼ ਸਿੰਘ, ਬਖਸ਼ੀਸ਼ ਸਿੰਘ ਆਹਲੀ, ਗੁਰਮੇਲ ਸਿੰਘ ਭਾਗੋਰਾਈਆਂ, ਕਸ਼ਮੀਰ ਸਿੰਘ ਸੋਨਾ ਸੱਦੂਵਾਲ, ਡਾ. ਨਿਰਵੈਲ ਸਿੰਘ ਧਾਲੀਵਾਲ, ਸੂਰਤ ਸਿੰਘ ਮਿਰਜਾਪੁਰ, ਦਿਲਦਾਰ ਸਿੰਘ, ਸਰਵਣ ਸਿੰਘ, ਡਾ. ਗੁਰਦੀਪ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।