ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ 5 ਅਪ੍ਰੈਲ ਨੂੰ ਮਨਾਇਆ ਜਾਵੇਗਾ
ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ 5 ਅਪ੍ਰੈਲ ਨੂੰ ਮਨਾਇਆ ਜਾਵੇਗਾ
Publish Date: Sat, 22 Mar 2025 05:48 PM (IST)
Updated Date: Sat, 22 Mar 2025 05:52 PM (IST)
ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ 5 ਅਪ੍ਰੈਲ ਨੂੰ ਮਨਾਇਆ ਜਾਵੇਗਾ
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ 5 ਅਪ੍ਰੈਲ ਨੂੰ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮੇਂ ਤੇ ਗੁਰੂਦੁਆਰਾ ਗੁਰੂ ਕਾ ਬਾਗ ਵਿਖੇ 3 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕਰਵਾਏ ਜਾਣਗੇ ਅਤੇ 5 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਹਜ਼ੂਰੀ ਰਾਗੀ ਜਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰੇਗਾ। ਉਪਰੰਤ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ, ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਹਰਜਸਿ ਕੀਰਤਨ ਕਰਨਗੀਆਂ। ਇਸ ਸਮੇਂ ਤੇ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਹਰ ਸਾਲ ਦੀ ਤਰ੍ਹਾਂ 26 ਮਾਰਚ ਤੋਂ ਸ਼ੁਰੂ ਕਰਕੇ 1ਅਪ੍ਰੈਲ ਤੱਕ ਪ੍ਰਭਾਤ ਫੇਰੀਆਂ ਸਜਾਈਆਂ ਜਾਣਗੀਆਂ। ਪ੍ਰਭਾਤ ਹਰ ਰੋਜ਼ ਅਮ੍ਰਿਤ ਵੇਲੇ ਪਵਿੱਤਰ ਗੁਰੂਧਾਮਾਂ ਦੀ ਯਾਤਰਾ ਉਪਰੰਤ ਗੁਰੂ ਘਰ ਦੇ ਪ੍ਰੇਮੀਆਂ ਦੇ ਘਰ ਕੀਰਤਨ ਕਰਨ ਉਪਰੰਤ ਸ਼ਹਿਰ ਦੀ ਪ੍ਰਕਰਮਾ ਉਪਰੰਤ ਵਾਪਸ ਗੁਰੂ ਕਾ ਬਾਗ ਸਮਾਪਤੀ ਹੋਇਆ ਕਰੇਗੀ। ਇਸ ਸਮੇਂ ਚਾਹ ਪਕੌੜੇ ਅਤੇ ਮਠਿਆਈਆਂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ। ਸਰਬੱਤ ਸੰਗਤਾਂ ਨੂੰ ਬੇਨਤੀ ਹੈ ਆਪ ਸਭ ਇਸ ਸਮੇਂ ਤੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆ। ਇਸ ਸਮੇਂ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਘਬੀਰ ਸਿੰਘ, ਖਜ਼ਾਨਚੀ ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ ਹਲਵਾਈ,ਮਨਜੀਤ ਸਿੰਘ, ਦਇਆ ਸਿੰਘ,ਬਲਦੇਵ ਸਿੰਘ,ਗੁਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਸਾਹਿਲ ਪ੍ਰੀਤ ਸਿੰਘ, ਸੁਰਿੰਦਰ ਸਿੰਘ, ਰਣਧੀਰ ਸਿੰਘ, ਜਗੀਰ ਸਿੰਘ,ਬਲਬੀਰ ਸਿੰਘ, ਜਰਨੈਲ ਸਿੰਘ, ਰਾਜੂ ਸਿੰਘ ਅਤੇ ਹੋਰ ਬਹੁਤ ਸਾਰੇ ਸੀਨੀਅਰ ਮੈਂਬਰ ਸਾਹਿਬਾਨ ਹਾਜ਼ਰ ਸਨ।