ਪਿੰਡ ਟਿੱਬਾ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ
ਪਿੰਡ ਟਿੱਬਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਲਾਭਪਾਤਰੀਆਂ ਦੇ ਕਾਰਡ ਬਣਾਏ
Publish Date: Thu, 26 Feb 2026 10:02 PM (IST)
Updated Date: Thu, 26 Feb 2026 10:04 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਹਲਕਾ ਸੁਲਤਾਨਪੁਰ ਲੋਧੀ ਦੇ ਅਹਿਮ ਪਿੰਡ ਟਿੱਬਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਨਗਰ ਨਿਵਾਸੀਆਂ ਦੇ ਸਿਹਤ ਕਾਰਡ ਬਣਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਸਾਬਕਾ ਐੱਸਡੀਓ ਸੁਖਦੇਵ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਬੀਮਾ ਯੋਜਨਾ ਅਧੀਨ ਵਿਸ਼ੇਸ਼ ਕੈਂਪ ਲਗਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸਿਹਤ ਕਾਰਡ ਨਾਲ ਲਾਭਪਾਤਰੀ ਆਪਣਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਈਵੇਟ ਹਸਪਤਾਲਾਂ ਤੋਂ ਕਰਵਾ ਸਕਦਾ ਹੈ। ਇਸ ਯੋਜਨਾ ਅਧੀਨ ਗੰਭੀਰ ਬਿਮਾਰੀਆਂ, ਸਰਜਰੀ ਤੇ ਦਵਾਈਆਂ ਦੇ ਖਰਚਿਆਂ ਨੂੰ ਕਵਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਨਾਲ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਮੁਫ਼ਤ ਸਿਹਤ ਸਹੂਲਤ ਦਾ ਲਾਭ ਮਿਲੇਗਾ। ਇਸ ਮੌਕੇ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਕਿਹਾ ਕਿ ਜੇਕਰ ਕੋਈ ਹਸਪਤਾਲ ਕਾਰਡ ਹੋਣ ਦੇ ਬਾਵਜੂਦ ਇਲਾਜ ਕਰਨ ਤੋਂ ਮਨ੍ਹਾ ਕਰਦਾ ਹੈ ਤਾਂ ਸਰਕਾਰ ਉਸ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਇਸ ਮੌਕੇ ਗੁਰਵਿੰਦਰ ਸਿੰਘ ਕੰਪਿਊਟਰ ਆਪ੍ਰੇਟਰ, ਹਰਦੀਪ ਸਿੰਘ ਸੇਵਾ ਕੇਂਦਰ ਤਲਵੰਡੀ ਚੌਧਰੀਆਂ ਤੇ ਹਰਦੀਪ ਸਿੰਘ ਸੁਪਰਵਾਈਜ਼ਰ ਨੇ ਤਨਦੇਹੀ ਨਾਲ ਡਿਊਟੀ ਨਿਭਾਉਂਦਿਆਂ ਲਾਭਪਾਤਰੀਆਂ ਨੂੰ ਸੂਚੀਬੱਧ ਕੀਤਾ। ਇਸ ਮੌਕੇ ਕਾਰਜਕਾਰੀ ਸਰਪੰਚ ਗੁਰਮੀਤ ਕੌਰ, ਜਤਿੰਦਰ ਸਿੰਘ, ਬਲਵਿੰਦਰ ਕੌਰ, ਬਖਸ਼ੀਸ਼ ਸਿੰਘ, ਪਰਮਜੀਤ ਸਿੰਘ, ਦਸਮੇਸ਼ ਸਪੋਰਟਸ ਕਲੱਬ ਦੇ ਪ੍ਰਧਾਨ ਬਲਦੇਵ ਸਿੰਘ ਖਾਲਸਾ, ਮਾਸਟਰ ਜਸਵਿੰਦਰ ਸਿੰਘ, ਆਪ ਆਗੂ ਅਮਰੀਕ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।