ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਅਮਰੀਕ ਸਿੰਘ ਸੀਕਰੀ ਨੂੰ ਥਾਪਿਆ ਕੌਮੀ ਮੀਤ ਪ੍ਰਧਾਨ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਅਮਰੀਕ ਸਿੰਘ ਸੀਕਰੀ ਨੂੰ ਥਾਪਿਆ ਕੌਮੀ ਮੀਤ ਪ੍ਰਧਾਨ
Publish Date: Sun, 25 Jan 2026 09:48 PM (IST)
Updated Date: Sun, 25 Jan 2026 09:52 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਰਾਸ਼ਟਰੀ ਕਾਰਜਕਾਰਣੀ ਦੀ ਵਿਸ਼ੇਸ਼ ਮੀਟਿੰਗ ਪੰਚਕੁਲਾ ਵਿਖੇ ਹੋਈ, ਜਿਸ ਵਿਚ ਮਨਜੀਤ ਸਿੰਘ ਘੁਮਾਣਾ ਕੌਮੀ ਪ੍ਰਧਾਨ ਵੱਲੋਂ ਅਮਰੀਕ ਸਿੰਘ ਸੀਕਰੀ ਨੂੰ ਕੌਮੀ ਮੀਤ ਪ੍ਰਧਾਨ ਐਲਾਨਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਤੇ ਹਿਮਾਚਲ ਦਾ ਇੰਚਾਰਜ ਵੀ ਲਗਾਇਆ ਗਿਆ ਹੈ। ਇਸ ਮੌਕੇ ਪੰਜਾਬ ਪ੍ਰਧਾਨ ਨਿਰਮਲ ਸਿੰਘ ਸੇਖਨ ਮਾਜਰਾ, ਤਜਿੰਦਰ ਸਿੰਘ ਮੋਹੀ ਮੀਤ ਪ੍ਰਧਾਨ, ਲਖਵਿੰਦਰ ਸਿੰਘ ਕਬੂਲਪੁਰ ਮੀਤ ਪ੍ਰਧਾਨ ਪੰਜਾਬ ਥਾਪੇ ਗਏ। ਲੱਖਾ ਲੰਬੜਦਾਰ ਵੱਲੋਂ ਅਮਰੀਕ ਸਿੰਘ ਸੀਕਰੀ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਭੇਟ ਕੀਤਾ ਗਿਆ। ਅਮਰੀਕ ਸਿੰਘ ਸੀਕਰੀ ਨੇ ਆਪਣੀ ਨਿਯੁਕਤੀ ਲਈ ਸਮੂਹ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਜਥੇਬੰਦੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਜਥੇਬੰਦੀ ਲਈ ਡਟ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਹਰ ਪੱਧਰ ’ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।