ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਕਾਰਡ
ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਨੇ ਪਲਾਹੀ ਗੇਟ ਵਿਖੇ ਲਗਾਇਆ ਕਾਰਡ ਬਨਾਉਣ ਦਾ ਕੈਂਪ
Publish Date: Mon, 04 May 2026 05:47 PM (IST)
Updated Date: Tue, 05 May 2026 04:08 AM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ : ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਸਟੇਟ ਪ੍ਰਚਾਰ ਸਕੱਤਰ ਲੱਕੀ ਸਰਵਟਾ ਦੇ ਉਪਰਾਲੇ ਸਦਕਾ ਭਗਵਾਨ ਵਾਲਮੀਕਿ ਮੰਦਿਰ ਮੁਹੱਲਾ ਪਲਾਹੀ ਗੇਟ ਵਿਖੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਸਬੰਧੀ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਆਮ ਆਦਮੀ ਪਾਰਟੀ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਅਤੇ ਸਮਾਜ ਸੇਵਿਕਾ ਇੰਦੂ ਸਰਵਟਾ ਵਲੋਂ ਕੀਤਾ ਗਿਆ। ਲੱਕੀ ਸਰਵਟਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਦਾ ਲਾਭ ਹਰੇਕ ਲੋੜਵੰਦ ਪੰਜਾਬੀ ਨਾਗਰਿਕ ਤੱਕ ਪਹੁੰਚਾਉਣ ਲਈ 219 ਸਰਕਾਰੀ ਅਤੇ ਕਰੀਬ 600 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਹੈ। ਯੋਜਨਾ ਤਹਿਤ ਦਿਲ ਦੀਆਂ ਬਿਮਾਰੀਆਂ, ਕੈਂਸਰ, ਗੁਰਦੇ, ਗੋਡੇ ਬਦਲਾਉਣ, ਚੂਲਾ ਬਦਲਣ ਦੀ ਸਰਜਰੀ ਆਦਿ ਦੀ ਫਰੀ ਮੈਡੀਕਲ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਕਾਰਡ ਧਾਰਕ ਪਰਿਵਾਰ ਦੇ ਹਰੇਕ ਮੈਂਬਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਫਰੀ ਇਲਾਜ ਦੀ ਸੁਵਿਧਾ ਇਸ ਯੋਜਨਾ ਤਹਿਤ ਮਿਲ ਸਕੇਗੀ। ਕੈਂਪ ਦੌਰਾਨ ਵਾਰਡ ਨੰਬਰ 7 ਦੇ ਕਰੀਬ 100 ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਣਾਏ ਗਏ। ਇਸ ਮੌਕੇ ਜੋਨੀ ਸਰਵਟਾ, ਅਮਰਜੀਤ ਸਹੋਤਾ, ਪਵਨਜੀਤ ਸਹੋਤਾ, ਆਕਾਸ਼ ਸਰਵਟਾ, ਜਤਿੰਦਰ ਸਰਵਟਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਦੇ ਵਸਨੀਕ ਹਾਜਰ ਸਨ।