ਭਾਜਪਾ ਆਗੂ ਘਰ-ਘਰ ਜਾ ਕੇ ਲੋਕਾਂ ਨੂੰ ਮਿਲੇ
ਭਾਜਪਾ ਆਗੂਆਂ ਨੇ ਨਗਰ ਨਿਗਮ ਚੋਣਾਂ ’ਚ ਵਾਰਡ ਨੰਬਰ 9 ਤੋਂ ਭਾਜਪਾ ਉਮੀਦਵਾਰ ਸ਼ਾਰਪ ਸੱਭਰਵਾਲ ਲਈ ਕੀਤਾ ਪ੍ਰਚਾਰ
Publish Date: Sun, 17 May 2026 08:31 PM (IST)
Updated Date: Sun, 17 May 2026 08:33 PM (IST)
ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਨਗਰ ਨਿਗਮ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਭਾਜਪਾ ਆਗੂ ਅਤੇ ਉਮੀਦਵਾਰ ਆਪਣੇ-ਆਪਣੇ ਵਾਰਡਾਂ ਵਿੱਚ ਘਰ-ਘਰ ਪਹੁੰਚ ਮੁਹਿੰਮਾਂ ਅਤੇ ਗਲੀ-ਮੁਹੱਲੇ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਮੁਹਿੰਮਾਂ ਦਾ ਮੁੱਖ ਉਦੇਸ਼ ਵੋਟਰਾਂ ਨੂੰ ਮਿਲਣਾ ਅਤੇ ਪਾਰਟੀ ਨੀਤੀਆਂ, ਸਥਾਨਕ ਵਿਕਾਸ ਮੁੱਦਿਆਂ ਅਤੇ ਭਵਿੱਖ ਦੀਆਂ ਯੋਜਨਾਵਾਂ ’ਤੇ ਚਰਚਾ ਕਰਨਾ ਹੈ। ਭਾਜਪਾ ਆਗੂਆਂ ਨੇ ਵਾਰਡ ਨੰਬਰ 9 ਤੋਂ ਭਾਜਪਾ ਉਮੀਦਵਾਰ ਪਾਰਸ ਸੱਭਰਵਾਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਜੇਕਰ ਭਾਜਪਾ ਦਾ ਮੇਅਰ ਬਣਦਾ ਹੈ, ਤਾਂ ਸ਼ਹਿਰ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ, ਲੋਕ ਭਲਾਈ ਯੋਜਨਾਵਾਂ ਅਤੇ ਸ਼ਹਿਰ ਦੇ ਵਿਕਾਸ ਲਈ ਭਾਜਪਾ ਦੇ ਰੋਡਮੈਪ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਨੇ ਜਨਤਾ ਨੂੰ ਸਥਾਨਕ ਸਮੱਸਿਆਵਾਂ ਜਿਵੇਂ ਕਿ ਪਾਣੀ, ਸੜਕਾਂ ਅਤੇ ਸਫ਼ਾਈ ਦੇ ਹੱਲ ਦਾ ਭਰੋਸਾ ਦਿੱਤਾ ਅਤੇ ਕਮਲ ਦੇ ਨਿਸ਼ਾਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਭਾਜਪਾ ਐੱਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਅਤੇ ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਰੇਣੂ, ਸੰਜੇ ਲੂਥਰਾ, ਮਨੀ ਮਹਿਰਾ ਆਦਿ ਮੌਜੂਦ ਸਨ।