ਭਾਜਪਾ ਮਹਿਲਾ ਵਿੰਗ ਸੂਬਾ ਪ੍ਰਧਾਨ ਰਜਨੀ ਬਾਲਾ ਨੇ ਸਮਾਜ ਸੇਵਕਾਂ ਦਾ ਕੀਤਾ ਧੰਨਵਾਦ
ਭਾਜਪਾ ਮਹਿਲਾ ਵਿੰਗ ਸੂਬਾ ਪ੍ਰਧਾਨ ਰਜਨੀ ਬਾਲਾ ਨੇ ਸਮਾਜ ਸੇਵਕਾਂ ਦਾ ਕੀਤਾ ਧੰਨਵਾਦ
Publish Date: Fri, 17 Oct 2025 09:26 PM (IST)
Updated Date: Fri, 17 Oct 2025 09:29 PM (IST)

ਪੰਜਾਬੀ ਜਾਗਰਣ ਪ੍ਰਤੀਨਿਧੀ, ਫਗਵਾੜਾ : ਆਲ ਇੰਡੀਆ ਕੰਜਿਊਮਰ ਪ੍ਰੋਟੈਕਸ਼ਨ ਆਰਗਨਾਈਜੇਸ਼ਨ ਪੰਜਾਬ ਦੀ ਮੀਤ ਪ੍ਰਧਾਨ, ਭਾਜਪਾ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਜਨੀ ਬਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹਰ ਮਹੀਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ, ਸਕੂਲੀ ਬੱਚਿਆਂ ਲਈ ਕਿਤਾਬਾਂ ਕਾਪੀਆਂ ਪੈਨਸਲਾਂ ਸਟੇਸ਼ਨਰੀ ਅਤੇ ਸਲੱਮ ਖੇਤਰਾਂ ਵਿੱਚ ਵਸਦੇ ਲੋਕਾਂ ਲਈ ਕੱਪੜਿਆਂ ਦਾ ਪ੍ਰਬੰਧ ਕਰ ਕੇ ਉਨ੍ਹਾਂ ਨੂੰ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਵਿੱਚ ਸ਼ਹਿਰ ਦੇ ਸਮਾਜ ਸੇਵਕ ਅਹਿਮ ਯੋਗਦਾਨ ਅਦਾ ਕਰਦੇ ਹਨ। ਜਿਨ੍ਹਾਂ ਵਿੱਚ ਤ੍ਰਿਵੇਣੀ ਮਲਹੋਤਰਾ, ਅਜੇ ਕੁਮਾਰ ਸਾਬਕਾ ਸਰਪੰਚ ਅਤੇ ਚੌਕੀ ਇੰਚਾਰਜ ਜਸਬੀਰ ਸਿੰਘ ਦਾ ਅਹਿਮ ਯੋਗਦਾਨ ਰਹਿੰਦਾ ਹੈ। ਉਨ੍ਹਾਂ ਤਿੰਨੇ ਸਮਾਜ ਸੇਵਕਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੀ ਬਦੌਲਤ ਲੋੜਵੰਦਾਂ ਦੇ ਘਰਾਂ ਵਿੱਚ ਦੋ ਟਾਈਮ ਦੀ ਰੋਟੀ ਮੁਹੱਈਆ ਹੁੰਦੀ ਹੈ। ਪਰਮਾਤਮਾ ਇਨ੍ਹਾਂ ਦੇ ਇਸ ਉਪਰਾਲੇ ਨੂੰ ਹਮੇਸ਼ਾ ਜਾਰੀ ਰੱਖੇ ਅਤੇ ਉਹ ਇਸੇ ਤਰ੍ਹਾਂ ਸੰਸਥਾ ਨਾਲ ਮਿਲ ਕੇ ਲੋੜਵੰਦਾਂ ਦੀ ਵੱਧ ਤੋਂ ਵੱਧ ਸੇਵਾ ਕਰਦੇ ਰਹਿਣ। ਰਜਨੀ ਬਾਲਾ ਨੇ ਇਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਲੋੜਵੰਦਾਂ ਤਕ ਅਸਲੀ ਮਦਦ ਪਹੁੰਚਾਣੀ ਚਾਹੀਦੀ ਹੈ ਤਾਂ ਜੋ ਮੁੱਢਲੀ ਧਾਰਾ ਤੋਂ ਪਿਛੜ ਚੁੱਕੇ ਲੋਕਾਂ ਨੂੰ ਬਰਾਬਰੀ ਤੇ ਲਿਆਂਦਾ ਜਾ ਸਕੇ।