ਬੀਕੇਯੂ ਡੱਲੇਵਾਲ ਦੀ ਰੈਲੀ ਅੱਜ
ਬੀ.ਕੇ.ਯੂ. ਡੱਲੇਵਾਲ ਦੀ ਪਿੰਡ ਭਗਵਾਨਪੁਰ ਵਿਖੇ ਰੈਲੀ ਅੱਜ
Publish Date: Fri, 01 May 2026 09:35 PM (IST)
Updated Date: Fri, 01 May 2026 09:38 PM (IST)

ਸੁਖਜਿੰਦਰ ਸਿੰਘ ਮੁਲਤਾਨੀ, ਪੰਜਾਬੀ ਜਾਗਰਣ, ਭੁਲੱਥ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਰੈਲੀ 2 ਮਈ ਨੂੰ ਪਿੰਡ ਭਗਵਾਨਪੁਰ ਨੇੜੇ ਭੁਲੱਥ ਵਿਖੇ ਹੋਣ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਨਿਸ਼ਾਨ ਸਿੰਘ ਸਰਾਏ ਨੇ ਦੱਸਿਆ ਕਿ ਕਿਸਾਨੀ ਹੱਕਾਂ ਬਾਰੇ ਵਿਚਾਰ-ਵਟਾਂਦਰੇ ਕਰਨ ਲਈ ਇੱਕ ਖਾਸ ਰੈਲੀ ਦਾ ਪਿੰਡ ਭਗਵਾਨਪੁਰ ਵਿਖੇ ਕੀਤਾ ਗਿਆ ਹੈ, ਜਿਸ ਦੀ ਅਗਵਾਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਗੇ। ਇਹ ਰੈਲੀ ਖਾਸ ਤੌਰ ’ਤੇ ਕਿਸਾਨੀ ਹੱਕਾਂ, ਫਸਲਾਂ ਦੇ ਵਾਜਬ ਮੁੱਲ, ਕਰਜ਼ੇ ਦੇ ਮਸਲੇ, ਬਿਜਲੀ ਤੇ ਪਾਣੀ ਸੰਬੰਧੀ ਸਮੱਸਿਆਵਾਂ ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵਿਚਾਰ-ਵਟਾਂਦਰੇ ਲਈ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਕਿਸਾਨ ਵਰਗ ਕਈ ਗੰਭੀਰ ਮੁੱਦਿਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਇਕੱਠੇ ਹੋ ਕੇ ਆਵਾਜ਼ ਉਠਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਿੰਡਾਂ ਵਿੱਚ ਵਿਆਪਕ ਪੱਧਰ ’ਤੇ ਮੁਹਿੰਮ ਚਲਾਈ ਗਈ ਹੈ ਅਤੇ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਕਿਸਾਨ ਨੂੰ ਆਪਣੇ ਹੱਕਾਂ ਦੀ ਰੱਖਿਆ ਲਈ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦੇ ਸਿਰਫ ਕਿਸਾਨਾਂ ਤੱਕ ਸੀਮਿਤ ਨਹੀਂ ਰਹਿੰਦੇ, ਸਗੋਂ ਇਹ ਪੂਰੇ ਸਮਾਜ ਨਾਲ ਜੁੜੇ ਹੋਏ ਹਨ, ਇਸ ਲਈ ਹਰ ਵਰਗ ਨੂੰ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਕਿਸਾਨ ਰੈਲੀ ਵਿੱਚ ਸ਼ਾਮਲ ਹੋਣ ਅਤੇ ਕਿਸਾਨੀ ਹੱਕਾਂ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ ਗਈ।