ਬਲਾਕ ਪ੍ਰਧਾਨਾਂ ਨੇ ਪਾਰਟੀ ਖ਼ਿਲਾਫ਼ ਬਗ਼ਾਵਤ ਕਰਨ ਵਾਲੇ ਰਾਜ ਸਭਾ ਮੈਂਬਰਾਂ ਖ਼ਿਲਾਫ਼ ਕੀਤਾ ਰੋਸ ਦਾ ਪ੍ਰਗਟਾਵਾ
ਬਲਾਕ ਪ੍ਰਧਾਨਾਂ ਨੇ ਪਾਰਟੀ ਖਿਲਾਫ ਬਗਾਵਤ ਕਰਨ ਵਾਲੇ ਰਾਜ ਸਭਾ ਮੈਂਬਰਾਂ ਖਿਲਾਫ ਕੀਤਾ ਰੋਸ ਦਾ ਪ੍ਰਗਟਾਵਾ
Publish Date: Sat, 25 Apr 2026 08:36 PM (IST)
Updated Date: Sun, 26 Apr 2026 04:20 AM (IST)

ਕੈਪਸ਼ਨ : 25ਕੇਪੀਟੀ42 ਹਲਕਾ ਭੁਲੱਥ ਦੇ ਬਲਾਕ ਪ੍ਰਧਾਨ ਆਪ ਆਗੂ ਪਾਰਟੀ ਖਿਲਾਫ ਬਗਾਵਤ ਕਰਨ ਵਾਲੇ ਰਾਜ ਸਭਾ ਮੈਂਬਰਾਂ ਦੇ ਖਿਲਾਫ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਕੁੰਦਨ ਸਿੰਘ ਸਰਾਂ, ਪੰਜਾਬੀ ਜਾਗਰਣ ਭੁਲੱਥ : ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰਾਂ ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਬਗ਼ਾਵਤ ਕਰਨ ਤੇ ਆਪ ਵਰਕਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭੁਲੱਥ ਹਲਕੇ ਤੋਂ ਆਪ ਦੇ ਅਨੇਕਾਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਬਾਓਲੀ, ਸਰਬਜੀਤ ਸਿੰਘ ਮਾਨ, ਮਲਕੀਤ ਸਿੰਘ ਟਾਂਡੀ, ਰਾਕੇਸ਼ ਕੁਮਾਰ ਮੁਰਾਰ, ਸਿਮਰਨਜੀਤ ਸਿੰਘ, ਧਿਆਨ ਸਿੰਘ ਢਿੱਲਵਾਂ ਅੱਜ ਭੁਲੱਥ ਵਿਖੇ ਇਕੱਠੇ ਹੋਏ। ਜਿਸ ਦੌਰਾਨ ਸਾਰੇ ਬਲਾਕ ਪ੍ਰਧਾਨਾਂ ਨੇ ਪਾਰਟੀ ਖ਼ਿਲਾਫ਼ ਬਗ਼ਾਵਤ ਕਰਨ ਵਾਲੇ ਰਾਜ ਸਭਾ ਮੈਂਬਰਾਂ ਖ਼ਿਲਾਫ਼ ਆਪਣਾ ਰੋਸ ਪ੍ਰਗਟਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਬਾਓਲੀ ਨੇ ਕਿਹਾ ਕਿ ਭਾਜਪਾ ’ਚ ਜਾਣ ਵਾਲੇ ਸਾਡੇ ਰਾਜ ਸਭਾ ਮੈਂਬਰਾਂ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਜੇਕਰ ਕੁਝ ਗਏ ਹਨ ਤਾਂ ਕਈ ਦੂਜੀਆਂ ਪਾਰਟੀਆਂ ਵਿਚੋਂ ਸਾਡੇ ਵੱਲ ਆਉਣ ਨੂੰ ਵੀ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਭੁਲੱਥ ਹਲਕੇ ਵਿਚ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਥਿਤੀ ਬਹੁਤ ਮਜ਼ਬੂਤ ਹੈ। ਲੋਕ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਪਸੰਦ ਕਰਦੇ ਹਨ ਤੇ ਆਮ ਆਦਮੀ ਪਾਰਟੀ ਨਾਲ ਹਨ। ਇਨ੍ਹਾਂ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਤੇ ਆਪ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਜੇਕਰ ਅਤੀਤ ਵੱਲ ਝਾਤ ਮਾਰੀ ਜਾਵੇ ਤਾਂ ਭੁਲੱਥ ਹਲਕੇ ਵਿਚ ਭਾਜਪਾ ਦੀ ਅੱਜ ਤੱਕ ਕੀ ਸਥਿਤੀ ਰਹੀ ਹੈ, ਉਹ ਕਿਸੇ ਤੋਂ ਛੁਪੀ ਨਹੀਂ ਹੈ। ਜਿਹੜੇ ਇਥੋਂ ਦੇ ਲੀਡਰ ਮੌਜੂਦਾ ਸਥਿਤੀ ਤੇ ਖੁਸ਼ ਹੋ ਰਹੇ ਹਨ, ਉਨ੍ਹਾਂ ਨੂੰ ਇਹ ਭੁੱਲਣਾ ਨਹੀਂ ਚਾਹੀਦਾ ਕਿ ਉਨ੍ਹਾਂ ਦੇ ਆਪ ਪਾਰਟੀ ਨੂੰ ਛੱਡਣ ਤੋਂ ਬਾਅਦ ਪੰਜਾਬ ਵਿਚ ਆਪ ਦੀ ਸਰਕਾਰ ਬਣੀ ਸੀ । ਬਲਾਕ ਪ੍ਰਧਾਨ ਸਰਬਜੀਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਧਾਰ ਬਹੁਤ ਮਜ਼ਬੂਤ ਹੈ, ਜੋ ਲੋਕਾਂ ਨੇ ਬਣਾਈ ਹੈ ਤੇ ਲੋਕਾਂ ਦੀ ਹੀ ਰਹੇਗੀ ।