ਬਲਾਕ ਸੰਮਤੀ ਮੈਂਬਰ ਕਿਰਨਦੀਪ ਸ਼ਰਮਾ ਨੇ ਚੁੱਕੀ ਸਹੁੰ
ਵਿਰਸਾ ਵਿਹਾਰ ’ਚ ਬਲਾਕ ਸੰਮਤੀ ਮੈਂਬਰ ਕਿਰਨਦੀਪ ਸ਼ਰਮਾ ਨੇ ਸਹੁੰ ਚੁੱਕੀ
Publish Date: Sun, 01 Mar 2026 09:28 PM (IST)
Updated Date: Sun, 01 Mar 2026 09:28 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ ਪੰਜਾਬੀ ਜਾਗਰਣ : ਬੀਤੇ ਦਿਨੀਂ ਵਿਰਸਾ ਵਿਹਾਰ ਕਪੂਰਥਲਾ ਵਿਖੇ ਵਰਿੰਦਰਪਾਲ ਸਿੰਘ ਬਾਜਵਾ (ਪੀਸੀਐੱਸ) ਏਡੀਸੀ ਕਪੂਰਥਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਦੇ ਬਲਾਕ ਸੰਮਤੀ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬਲਾਕ ਸੰਮਤੀ ਮੈਂਬਰ ਕਿਰਨਦੀਪ ਸ਼ਰਮਾ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਕਿਰਨਦੀਪ ਸ਼ਰਮਾ ਨੇ ਕਿਹਾ ਕਿ ਉਹ ਆਪਣੇ ਇਸ ਅਹੁਦੇ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਸਮਰਪਤ ਭਾਵਨਾ ਨਾਲ ਕੰਮ ਕਰਨਗੇ। ਇਸ ਮੌਕੇ ਸਮੂਹ ਲੀਡਰਾਂ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਨਵੇਂ ਅਹੁਦੇ ਦੀ ਸਹੁੰ ਚੁੱਕਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਤੋਂ ਪਿੰਡ ਦੇ ਵਿਕਾਸ ਅਤੇ ਲੋਕ-ਭਲਾਈ ਦੇ ਕੰਮਾਂ ਨੂੰ ਤਰਜੀਹ ਦੇਣ ਦੀ ਉਮੀਦ ਜਤਾਈ।