ਸਵ. ਬਾਦਲ ਦੀ ਯਾਦ ’ਚ ਰਣਜੀਤ ਖੁਰਾਣਾ ਦੀ ਅਗਵਾਈ ’ਚ ਲਾਇਆ ਖ਼ੂਨਦਾਨ ਕੈਂਪ
ਸਵਰਗਵਾਾਸੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮਿੱਠੀ ਯਾਦ ‘ਚ ਸ. ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਲਗਾਇਆ ਖੂਨ ਦਾਨ ਕੈਂਪ
Publish Date: Sat, 25 Apr 2026 07:38 PM (IST)
Updated Date: Sun, 26 Apr 2026 04:17 AM (IST)

ਕੈਪਸ਼ਨ-25ਪੀਐਚਜੀ1 ਯੂਥ ਅਕਾਲੀ ਦਲ ਅਤੇ ਐਸ.ਓ.ਆਈ. ਵਲੋਂ ਲਗਾਏ ਖੂਨਦਾਨ ਕੈਂਪ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਅਤੇ ਹੋਰ ਖੂਨਦਾਨੀਆ ਨੂੰ ਅਸ਼ੀਰਵਾਦ ਦਿੰਦੇ ਹੋਏ। ਵਿਜੇ ਸੋਨੀ ਪੰਜਾਬੀ ਜਾਗਰਣ, ਫਗਵਾੜਾ ਯੂਥ ਅਕਾਲੀ ਦਲ ਹਲਕਾ ਫਗਵਾੜਾ ਅਤੇ ਸਟੂਡੈਂਟਸ ਆਰਗਨਾਈਜੇਸ਼ ਆਫ ਇੰਡੀਆ (ਐੱਸਓਆਈ) ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗਵਾਸੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮਿੱਠੀ ਯਾਦ ਨੂੰ ਸਮਰਪਿਤ ਖੂਨ ਦਾਨ ਕੈਂਪ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਹਲਕਾ ਇੰਚਾਰਜ ਸ਼ਹਿਰੀ ਸ. ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਲਗਾਇਆ ਗਿਆ। ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ ਅਤੇ ਐਸ.ਓ.ਆਈ. ਦੇ ਇੰਚਾਰਜ ਗੁਰਸਿਮਰ ਸਿੰਘ ਦੀ ਸਾਂਝੀ ਅਗਵਾਈ ਹੇਠ ਆਯੋਜਿਤ ਕੀਤਾ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਪਾਰਟੀ ਵਰਕਰਾਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨ ਦਾਨ ਕਰਕੇ ਮਨੁੱਖਤਾ ਦੀ ਸੇਵਾ ’ਚ ਆਪਣਾ ਯੋਗਦਾਨ ਪਾਇਆ। ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਨੇ ਯੂਥ ਅਕਾਲੀ ਦਲ ਅਤੇ ਐੱਸਓਆਈ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਖੂਨ ਦਾਨ ਸਭ ਤੋਂ ਵੱਡਾ ਦਾਨ ਹੈ। ਪ੍ਰਕਾਸ਼ ਸਿੰਘ ਬਾਦਲ ਵਰਗੇ ਸੀਨੀਅਰ ਆਗੂ ਹਮੇਸ਼ਾ ਹੀ ਪੰਜਾਬ ਦੀ ਰਾਜਨੀਤੀ ਅਤੇ ਖਾਸ ਤੌਰ ਤੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਰਹੇ ਹਨ। ਉਨ੍ਹਾਂ ਦੀ ਸਾਦਗੀ, ਜ਼ਮੀਨੀ ਜੁੜਾਅ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਅੱਜ ਵੀ ਸਾਰੇ ਸਿਆਸੀ ਵਰਗ ਲਈ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੇਵਾ ਕਾਰਜ ਉਨ੍ਹਾਂ ਦੀ ਯਾਦ ਨੂੰ ਸੱਚੀ ਸ਼ਰਧਾਂਜਲੀ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸੁਖਦੀਪ ਸਿੰਘ ਵਾਲੀਆ ਅਤੇ ਗੁਰਸਿਮਰ ਸਿੰਘ ਇੰਚਾਰਜ ਐਸ.ਓ.ਆਈ. ਤੋਂ ਇਲਾਵਾ ਸਰਕਲ ਪ੍ਰਧਾਨ ਰਵਨੀਤ ਸਿੰਘ ਅਤੇ ਬੀ.ਸੀ. ਵਿੰਗ ਦੇ ਪ੍ਰਧਾਨ ਰੋਹਿਤ ਪਾਲ ਨੇ ਕੈਂਪ ਨੂੰ ਸਫਲ ਬਨਾਉਣ ਵਿੱਚ ਸਹਿਯੋਗ ਲਈ ਹਲਕਾ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦਾ ਜੀਵਨ ਲੋਕ ਸੇਵਾ, ਸਾਦਗੀ ਅਤੇ ਪੰਜਾਬ ਦੀ ਖੁਸ਼ਹਾਲੀ ਨੂੰ ਸਮਰਪਿਤ ਰਿਹਾ। ਬਾਦਲ ਸਾਹਿਬ ਨੇ ਆਪਣੇ ਲੰਮੇ ਰਾਜਨੀਤਿਕ ਜੀਵਨ ਦੌਰਾਨ ਕਿਸਾਨਾਂ, ਪਿੰਡਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਅਗਵਾਈ ਕੀਤੀ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਸੇਵਾ ਤੇ ਵਿਕਾਸ ਦੀ ਰਵਾਇਤ ਨੂੰ ਮਜ਼ਬੂਤ ਕੀਤਾ। ਉਹਨਾਂ ਤੋਂ ਸੇਧ ਲੈ ਕੇ ਯੂਥ ਅਕਾਲੀ ਦਲ ਅਤੇ ਐਸ.ਓ.ਆਈ. ਸਿਆਸਤ ਨੂੰ ਲੋਕ ਸੇਵਾ ਦਾ ਜਰੀਆ ਬਨਾਉਣਗੇ। ਉਹਨਾਂ ਨੇ ਅੱਗੇ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ ਅਤੇ ਬਲੱਡ ਬੈਂਕ ਦੀ ਟੀਮ ਵੱਲੋਂ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ। ਖੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਦਿੱਤੇ ਗਏ ਅਤੇ ਰਿਫਰੈਸ਼ਮੈਂਟ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਬੀਬੀ ਸਰਬਜੀਤ ਕੋਰ, ਹਰਵਿੰਦਰ ਸਿੰਘ ਵਾਲੀਆਂ, ਅਵਤਾਰ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਜੱਥੇਦਾਰ ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਬਲਜੀਤ ਸਿੰਘ ਵਾਲੀਆ, ਮੋਹਨ ਸਿੰਘ ਗਾਂਧੀ, ਝਿਰਮਲ ਸਿੰਘ ਭਿੰਡਰ ,ਜਸਵਿੰਦਰ ਸਿੰਘ ਭਗਤਪੁਰਾ, ਹਰਵਿੰਦਰ ਸਿੰਘ ਬੱਲੂ ਵਾਲੀਆ, ਗੁਲਜਾਰ ਸਿੰਘ ਬਸਰਾ, ਸ਼ਿੰਗਾਰਾ ਸਿੰਘ, ਗੁਰਦੀਪ ਸਿੰਘ ਖੇੜਾ, ਰਣਜੀਤ ਸਿੰਘ ਜੀਤੀ ਖੇੜਾ, ਯੂਥ ਆਗੂ ਗੁਰਮੀਤ ਸਿੰਘ, ਅਕਾਸ਼ ਦੀਪ, ਵਿਸ਼ਾਲ, ਆਸ਼ੂ ਛਾਬੜਾ, ਪਰਮਜੀਤ ਸਿੰਘ ਆਜਾਦ, ਵਿਸ਼ੂ ਕੁਮਾਰ, ਸੁਖਬੀਰ ਸਿੰਘ ਕਿੰਨੜਾ, ਕੁਲਵਿੰਦਰ ਸਿੰਘ ਕਿੰਦਾ ਸਾਬਕਾ ਕੌਂਸਲਰ, ਪਰਮਿੰਦਰ ਸਿੰਘ ਜੰਡੂ, ਸਰਬਜੀਤ ਸਿੰਘ ਕਾਕਾ, ਗੁਰਪ੍ਰੀਤ ਸਿੰਘ ਗੋਪੀ, ਰਣਜੀਤ ਸਿੰਘ ਸੰਧਲ, ਦਵਿੰਦਰ ਸਿੰਘ, ਗਿਆਨ ਸਿੰਘ ਚਾਨਾ, ਗੁਰਮੀਤ ਸਿੰਘ ਰਾਵਲਪਿੰਡੀ, ਸੁਰਿੰਦਰ ਸਿੰਘ ਪਾਹਵਾ, ਰਿਟਾ. ਇੰਸਪੈਕਟਰ ਸੁਖਬੀਰ ਸਿੰਘ, ਜਸਬੀਰ ਸਿੰਘ ਉਮਰਾਨੰਗਲ, ਗੁਰਪ੍ਰੀਤ ਸਿੰਘ ਬੱਗਾ, ਸਰਬਜੀਤ ਸਿੰਘ ਕਾਕਾ ਆਦਿ ਹਾਜਰ ਸਨ।