ਅਧਿਆਪਕਾਂ ਦੀਆਂ ਡਿਊਟੀਆਂ ਰਿਹਾਇਸ਼ੀ ਬਲਾਕਾਂ ਦੇ ਨੇੜੇ ਲਗਾਈਆਂ ਜਾਣ : ਯੂਨੀਅਨ
ਬੋਰਡ ਪ੍ਰੀਖਿਆਵਾਂ ਡਿਊਟੀਆਂ ਰਿਹਾਇਸ਼ੀ ਬਲਾਕਾਂ ਦੇ ਨੇੜੇ ਲਗਾਈਆਂ ਜਾਣ: ਮਾਸਟਰ ਕੇਡਰ ਯੂਨੀਅਨ
Publish Date: Sun, 08 Feb 2026 09:57 PM (IST)
Updated Date: Sun, 08 Feb 2026 09:59 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਕਪੂਰਥਲਾ ਦੀ ਮੀਟਿੰਗ ਸੂਬਾ ਪ੍ਰੈੱਸ ਸਕੱਤਰ ਸੰਦੀਪ ਕੁਮਾਰ, ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ, ਸੂਬਾ ਮੀਤ ਪ੍ਰਧਾਨ ਹਰਪ੍ਰੀਤ ਖੁੰਡਾ, ਜ਼ਿਲ੍ਹਾ ਜਨਰਲ ਸਕੱਤਰ ਅਰਜਨਜੀਤ ਸਿੰਘ ਦੀ ਅਗਵਾਈ ਵਿਚ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 17 ਫ਼ਰਵਰੀ 2026 ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਵੱਖ-ਵੱਖ ਕੇਡਰ ਦੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਜਾਂਦੀਆਂ ਹਨ, ਪਿਛਲੇ ਸਮੇਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਸਬੰਧਤ ਅਧਿਆਪਕਾਂ ਦੀਆਂ ਬੋਰਡ ਪ੍ਰੀਖਿਆਵਾਂ ਡਿਊਟੀਆਂ ਦੂਰ-ਦੁਰਾਡੇ ਲਗਾ ਦਿੱਤੀਆਂ ਜਾਂਦੀਆਂ ਹਨ, ਜਿਸ ਕਾਰਨ ਅਧਿਆਪਕਾਂ ਨੂੰ ਮਾਨਸਿਕ ਪ੍ਰੇਸ਼ਾਨੀ ਤੇ ਆਉਣ ਜਾਣ ਵਿਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਸੋ ਇਸ ਕਰਕੇ ਪ੍ਰੀਖਿਆਵਾਂ ਡਿਊਟੀਆਂ ਨੂੰ ਵੀ ਰਿਹਾਇਸ਼ੀ ਬਲਾਕਾਂ ਦੇ ਨੇੜੇ ਹੀ ਲਗਾਇਆ ਜਾਵੇ। ਇਸ ਮੌਕੇ ਰਜਿੰਦਰ ਸ਼ਰਮਾ, ਜਗਤਾਰ ਸਿੰਘ ਨਡਾਲੀ, ਹਰਨੇਕ ਸਿੰਘ ਸੰਧਰ, ਨਰਿੰਦਰਜੀਤ ਸਿੰਘ ਗਿੱਲ, ਜਸਵੀਰ ਚੰਦ, ਸੁਰਿੰਦਰਪਾਲ ਸਿੰਘ ਚੀਦਾ, ਕੁਲਦੀਪ ਸਿੰਘ ਮੈਰੀਪੁਰ, ਮਨੋਜ ਕੁਮਾਰ, ਦਲਬੀਰ ਸਿੰਘ, ਅੰਕੁਸ਼ ਨਾਰੰਗ, ਜਗਜੀਤ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਰਮਨਦੀਪ ਸਿੰਘ,ਅਵਤਾਰ ਸਿੰਘ ਈਸ਼ਰਵਾਲ, ਕੁਲਵਿੰਦਰ ਸਿੰਘ ਸਿੱਧੂ, ਅਵਤਾਰ ਸਿੰਘ ਤੋਪਖਾਨਾ, ਅਮਨ ਓਬਰਾਏ, ਬਲਵਿੰਦਰ ਸਿੰਘ, ਜਸਵੰਤ ਸਿੰਘ, ਤਰਮਿੰਦਰ ਸਿੰਘ ਮੱਲੀ, ਸੁਖਦੇਵ ਸਿੰਘ ਮੰਗੂਪੁਰ, ਸੁਰਜੀਤ ਸਿੰਘ ਮੋਠਾਂਵਾਲ, ਰਾਕੇਸ਼ ਕੁਮਾਰ ਜੱਬੋਵਾਲ, ਇੰਦਰ ਵੀਰ ਅਰੋੜਾ, ਮਲਕੀਤ ਸਿੰਘ ਗੋਤਰਾ, ਵਿਨੋਦ ਕੁਮਾਰ ਫਗਵਾੜਾ ਆਦਿ ਹਾਜ਼ਰ ਸਨ।