ਦੀਪੇਵਾਲ ਨੇੜੇ ਸ਼ੱਕੀ ਹਾਲਾਤ ’ਚ ਬਜ਼ੁਰਗ ਦੀ ਲਾਸ਼ ਮਿਲੀ
ਦੀਪੇਵਾਲ ਨੇੜੇ ਸ਼ੱਕੀ ਹਾਲਾਤਾਂ ‘ਚ ਬਜ਼ੁਰਗ ਦੀ ਲਾਸ਼ ਬਰਾਮਦ
Publish Date: Sat, 25 Apr 2026 07:41 PM (IST)
Updated Date: Sun, 26 Apr 2026 04:17 AM (IST)
- ਪਰਿਵਾਰ ਨੇ ਕਤਲ ਦਾ ਸ਼ੱਕ ਪ੍ਰਗਟਾਇਆ, ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਜਾਰੀ
ਮ੍ਰਿਤਕ ਤਰਸੇਮ ਸਿੰਘ ਦੀ ਫਾਈਲ ਫੋਟੋ ।
ਕੈਪਸ਼ਨ: 25ਕੇਪੀਟੀ29
ਗੱਲਬਾਤ ਕਰਦੇ ਹੋਏ ਐਸਐਚਓ ਇੰਸਪੈਕਟਰ ਹਰਿੰਦਰ ਸਿੰਘ ।
ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ-ਲੋਹੀਆਂ ਮਾਰਗ ’ਤੇ ਸਥਿਤ ਪਿੰਡ ਦੀਪੇਵਾਲ ਨੇੜੇ ਉਸ ਵੇਲੇ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ, ਜਦੋਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ ’ਚ ਮਿਲੀ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (65) ਪੁੱਤਰ ਲਛਮਣ ਸਿੰਘ ਵਾਸੀ ਪਿੰਡ ਦੀਪੇਵਾਲ ਵਜੋਂ ਹੋਈ ਹੈ। ਸੂਚਨਾ ਮਿਲਣ ’ਤੇ ਪੁਲਿਸ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦਰਮਿਆਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਮਾਮਲੇ ’ਚ ਕਤਲ ਦੀ ਸ਼ੰਕਾ ਜਤਾਈ ਜਾ ਰਹੀ ਹੈ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ। ਅਤੇ ਇਲਾਕੇ ਦੇ ਲੋਕਾਂ ਨਾਲ ਵੀ ਪੁੱਛਗਿੱਛ ਜਾਰੀ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਸ ਮਾਮਲੇ ਸਬੰਧੀ ਐੱਸਐੱਚਓ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਦੀਪੇਵਾਲ ਨੇੜੇ ਇਕ ਲਾਸ਼ ਸਬੰਧੀ ਜਾਣਕਾਰੀ ਮਿਲੀ ਤਾਂ ਤੁਰੰਤ ਪਹੁੰਚ ਕੇ ਮੌਕਾ ਦੇਖਿਆ ਤੇ ਸਾਨੂੰ ਤਰਸੇਮ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਦੀਪੇਵਾਲ ਅਤੇ ਰਾਜ ਮਿਸਤਰੀ ਦਾ ਕੰਮ ਕਰਦੇ ਹਨ। ਉਹਨਾਂ ਦੀ ਡਿੱਗਣ ਨਾਲ ਪੱਥਰ ਦੇ ਉੱਤੇ ਸਿਰ ਵੱਜਣ ਨਾਲ ਮੌਤ ਹੋਈ ਹੈ । ਅਸੀਂ 174 ਦੀ ਕਾਰਵਾਈ ਕੀਤੀ ਹੈ ਜਿਹਦੇ ਵਿੱਚ ਅਸੀਂ ਪੋਸਟਮਾਰਟਮ ਕਰਾਇਆ ਤੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਜੇਕਰ ਤਫਤੀਸ਼ ਦੌਰਾਨ ਕੋਈ ਹੋਰ ਗੱਲ ਸਾਹਮਣੇ ਆਈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ।